ਪਿੰਡ ਨਿੱਘੀ ਵਿਖੇ ਆਜ਼ਾਦੀ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

Spread the love
ਬਲਾਚੌਰ 16 ਅਗਸਤ(ਜਤਿੰਦਰ ਪਾਲ ਸਿੰਘ ਕਲੇਰ ) ਪਿੰਡ ਨਿੱਘੀ ਵਿਖੇ ਦੇਸ਼ ਦਾ 80ਵਾਂ ਆਜ਼ਾਦੀ ਦਿਵਸ ਸ਼ਰਧਾ, ਦੇਸ਼ਭਗਤੀ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਰਕਾਰੀ ਪ੍ਰਾਇਮਰੀ ਸਕੂਲ ਨਿੱਘੀ ਵਿਖੇ ਕਰਵਾਏ ਸਮਾਗਮ ਦੌਰਾਨ ਬੱਚਿਆਂ ਵਲੋਂ ਰਾਸ਼ਟਰੀ-ਗਾਨ ਕੀਤਾ ਗਿਆ ਅਤੇ ਸ੍ਰੀਮਤੀ ਮਿੰਦੋ ਦੇਵੀ, ਸਰਪੰਚ ਨਿੱਘੀ ਵੱਲੋਂ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ।ਇਸ ਮੌਕੇ ਸ. ਹਿੰਮਤ ਸਿੰਘ ਚੇਚੀ ਵੱਲੋਂ ਆਜ਼ਾਦੀ ਦਿਵਸ ਦੀ ਮਹੱਤਤਾ ਸਬੰਧੀ ਵਿਸਥਾਰਪੂਰਵਕ ਭਾਸ਼ਣ ਦਿੱਤਾ ਗਿਆ। ਉਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਸਾਨੂੰ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ ਅਤੇ ਦੇਸ਼ ਦੀ ਏਕਤਾ, ਅਖੰਡਤਾ ਤੇ ਤਰੱਕੀ ਲਈ ਆਪਣੀ ਜ਼ਿੰਮੇਵਾਰੀ ਇਮਾਨਦਾਰੀ ਨਾਲ ਨਿਭਾਉਣੀ ਚਾਹੀਦੀ ਹੈ।ਇਸ ਮੌਕੇ ਉੱਘੇ ਸਮਾਜਸੇਵੀ ਕਾਬਲ ਸਿੰਘ ਚੇਚੀ, ਰੂਪ ਲਾਲ, ਰਾਮ ਰਤਨ, ਪੰਕਜ ਕੁਮਾਰ, ਬਲਵੀਰ ਚੰਦ, ਬਲਵੀਰ ਫ਼ੌਜੀ, ਦਿਲਬਾਗ ਰਾਏ ਠੇਕੇਦਾਰ, ਰਾਮ ਦਾਸ ਠੇਕੇਦਾਰ, ਮੇਲਾ ਰਾਮ ਰਿਟਾ: ਨਾਇਬ ਤਹਿਸੀਲਦਾਰ, ਸੂਬੇਦਾਰ ਮਦਨ ਲਾਲ ਚੇਚੀ, ਸੇਠੀ ਖੇਪੜ, ਰਤਨ ਮੀਲੂ, ਦੇਵ ਰਾਜ, ਤਿਲਕ ਰਾਜ, ਰੋਸ਼ਨ ਲਾਲ ਦੇਦੜ, ਕਮਲਜੀਤ, ਅਜੀਤ ਸਿੰਘ, ਸਿਰੀ ਰਾਮ ਕਟਾਰੀਆ, ਬਲਦੇਵ ਰਾਜ ਬਿੰਦੀ, ਸਰਬਣ ਭਗਤ, ਰਾਮ ਜੀ, ਬਲਵਿੰਦਰ ਚੇਚੀ, ਸੰਤ ਰਾਮ, ਕਮਲ ਸਿੰਘ, ਮੈਂਬਰ ਪੰਚਾਇਤ ਸੰਤੋਸ਼, ਸੁਰਿੰਦਰ,ਦਵਿੰਦਰ ਕੁਮਾਰ, ਦੇਸ ਰਾਜ, ਗੀਤਾ, ਵਿੱਦਿਆ, ਹਰਬੰਸ ਕੌਰ ਆਦਿ ਹਾਜ਼ਰ ਸਨ।ਪਿੰਡ ਦੇ ਬਜ਼ੁਰਗਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਬਲਵੀਰ ਚੇਚੀ ਤੇ ਰਾਮ ਦਾਸ ਵਲੋਂ ਸਮੂਹ ਹਾਜ਼ਰੀਨ ਨੂੰ ਲੱਡੂ ਵੰਡੇ ਗਏ।ਸਮਾਗਮ ਦੌਰਾਨ ਪਿੰਡ ਵਾਸੀਆਂ ਅਤੇ ਸਕੂਲ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਵੱਲੋਂ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ ਗਈ ਅਤੇ ਦੇਸ਼ ਦੀ ਖੁਸ਼ਹਾਲੀ ਤੇ ਤਰੱਕੀ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।ਇਸ ਮੌਕੇ ਪਿੰਡ ਵਾਸੀਆਂ ਨੇ ਆਜ਼ਾਦੀ ਦਿਵਸ ਦੀਆਂ ਖੁਸ਼ੀਆਂ ਸਾਂਝੀਆਂ ਕਰਦਿਆਂ ਦੇਸ਼ ਪ੍ਰਤੀ ਆਪਣੀ ਦੇਸ਼ਭਗਤੀ ਅਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *