ਪਿੰਡ ਨੀਲੇਵਾੜੇ (ਰੱਤੇਵਾਲ) ਵਿਖੇ ਸਿੱਧ ਧਾਮ ਬਾਬਾ ਬਾਲਕ ਨਾਥ ਮੰਦਿਰ ‘ਚ ਧਾਰਮਿਕ ਸਮਾਗਮ ਆਯੋਜਿਤ; ਭਾਜਪਾ ਆਗੂ ਸੰਦੀਪ ਭਾਟੀਆ (ਸੋਨੂੰ) ਨੇ ਕੀਤੀ ਸ਼ਿਰਕਤ

Spread the love
ਬਲਾਚੌਰ, 20 ਜੁਲਾਈ (ਜਤਿੰਦਰਪਾਲ ਸਿੰਘ ਕਲੇਰ):  ਕਾਠਗੜ੍ਹ ਦੇ ਨੇੜਲੇ ਪਿੰਡ ਨੀਲੇਵਾੜੇ (ਰੱਤੇਵਾਲ) ਵਿਖੇ ਸਥਿਤ ਸਿੱਧ ਧਾਮ ਬਾਬਾ ਬਾਲਕ ਨਾਥ ਮੰਦਿਰ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਇੱਕ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਹ ਸਮਾਗਮ ਧਰਮਵੀਰ ਸੋਢੀ ਭਰਾਵਾਂ ਵੱਲੋਂ ਕਰਵਾਇਆ ਗਿਆ, ਜਿਸ ਵਿੱਚ ਇਲਾਕੇ ਦੀਆਂ ਸੰਗਤਾਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ।ਇਸ ਮੌਕੇ ਹਲਕੇ ਦੇ ਉੱਘੇ ਭਾਜਪਾ ਸੀਨੀਅਰ ਆਗੂ ਸੰਦੀਪ ਭਾਟੀਆ (ਸੋਨੂੰ) ਆਦੋਆਨਾ ਨੇ ਉਚੇਚੇ ਤੌਰ ‘ਤੇ ਹਾਜ਼ਰੀ ਲਗਵਾਈ। ਸੰਦੀਪ ਭਾਟੀਆ ਨੇ ਮੰਦਿਰ ਵਿੱਚ ਨਤਮਸਤਕ ਹੋ ਕੇ ਬਾਬਾ ਜੀ ਦਾ ਆਸ਼ੀਰਵਾਦ ਲਿਆ। ਇਸ ਦੌਰਾਨ ਉਨ੍ਹਾਂ ਨੇ ਭਗਤ ਚਮਨ ਲਾਲ ਮੌਲਾ ਜੀ ਦੇ ਦਰਬਾਰ ਵਿੱਚ ਹਾਜ਼ਰੀ ਭਰੀ ਅਤੇ ਉਨ੍ਹਾਂ ਤੋਂ ਅਸ਼ੀਰਵਾਦ ਪ੍ਰਾਪਤ ਕੀਤਾ।ਇਸ ਸਮਾਗਮ ਦੌਰਾਨ ਸੰਗਤਾਂ ਵਿੱਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ ਅਤੇ ਮੰਦਿਰ ਦਾ ਮਾਹੌਲ ਪੂਰੀ ਤਰ੍ਹਾਂ ਭਗਤੀਮਈ ਬਣਿਆ ਰਿਹਾ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *