ਪਿੰਡ ਪੱਕਾ ਵਾਸੀਆਂ ਨੂੰ ਮਿਲੀ ਵੱਡੀ ਸੌਗਾਤ, ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ 2.05 ਕਰੋੜ ਰੁਪਏ ਦੇ ਸੜਕ ਪ੍ਰੋਜੈਕਟ ਦਾ ਰੱਖਿਆ ਨੀਂਹ ਪੱਥਰ-

Spread the love
ਫ਼ਰੀਦਕੋਟ, 24 ਅਗਸਤ (ਗੁਰਦੀਪ ਸਿੰਘ ਢਿੱਲੋਂ ):- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਪੱਕਾ ਵਿਖੇ ਫ਼ਰੀਦਕੋਟ-ਤਲਵੰਡੀ ਰੋਡ (ਐਨ.ਐਚ.-54) ਤੋਂ ਪਿੰਡ ਪੱਕਾ ਅਤੇ ਗੁਰਦੁਆਰਾ ਸਾਹਿਬ ਨੂੰ ਜਾਂਦੀ ਲਿੰਕ ਸੜਕ ਨੂੰ 10 ਫੁੱਟ ਤੋਂ ਵਧਾ ਕੇ 18 ਫੁੱਟ ਚੌੜਾ ਕਰਨ ਅਤੇ ਪਿੰਡ ਪੱਕਾ ਤੋਂ ਸ਼ਮਸ਼ਾਨਘਾਟ ਤੱਕ ਸੜਕ ਨੂੰ ਅਪਗ੍ਰੇਡ ਕਰਨ ਦੇ ਕੰਮ ਦਾ ਨੀਂਹ ਪੱਥਰ ਰੱਖਿਆ। ਇਸ ਪ੍ਰੋਜੈਕਟ ’ਤੇ ਕਰੀਬ 205 ਲੱਖ ਰੁਪਏ (2.05 ਕਰੋੜ ਰੁਪਏ) ਦੀ ਲਾਗਤ ਆਵੇਗੀ।ਇਸ ਮੌਕੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਬਿਹਤਰ ਆਵਾਜਾਈ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡ ਪੱਕਾ ਵਿਖੇ ਸੜਕ ਦੀ ਚੌੜਾਈ 10 ਫੁੱਟ ਤੋਂ ਵਧਾ ਕੇ 18 ਫੁੱਟ ਕੀਤੇ ਜਾਣ ਨਾਲ ਪਿੰਡ ਵਾਸੀਆਂ ਨੂੰ ਆਉਣ-ਜਾਣ ਵਿੱਚ ਵੱਡੀ ਸਹੂਲਤ ਮਿਲੇਗੀ। ਉਨ੍ਹਾਂ ਦੱਸਿਆ ਕਿ ਇਸ ਸੜਕ ਦੇ ਅਪਗ੍ਰੇਡ ਹੋਣ ਨਾਲ ਪਿੰਡ ਪੱਕਾ ਦੇ ਵਸਨੀਕਾਂ ਤੋਂ ਇਲਾਵਾ ਗੁਰਦੁਆਰਾ ਸਾਹਿਬ ਅਤੇ ਸ਼ਮਸ਼ਾਨਘਾਟ ਨੂੰ ਜਾਣ ਵਾਲੇ ਲੋਕਾਂ ਨੂੰ ਵੀ ਬਿਹਤਰ ਆਵਾਜਾਈ ਸਹੂਲਤ ਮਿਲੇਗੀ। ਸੜਕ ਦੀ ਚੌੜਾਈ ਵਧਣ ਨਾਲ ਆਵਾਜਾਈ ਹੋਰ ਸੁਚਾਰੂ ਹੋਵੇਗੀ ਅਤੇ ਇਲਾਕਾ ਵਾਸੀਆਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਵੀ ਪੂਰੀ ਹੋਵੇਗੀ। ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਗੁਣਵੱਤਾ ਦੇ ਮਾਪਦੰਡਾਂ ਨੂੰ ਯਕੀਨੀ ਬਣਾਉਣਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੜਕ ਦੇ ਨਿਰਮਾਣ ਕਾਰਜ ਨੂੰ ਨਿਰਧਾਰਤ ਮਾਪਦੰਡਾਂ ਅਨੁਸਾਰ ਅਤੇ ਸਮੇਂ ਸਿਰ ਮੁਕੰਮਲ ਕੀਤਾ ਜਾਵੇ, ਤਾਂ ਜੋ ਲੋਕਾਂ ਨੂੰ ਇਸ ਦਾ ਲਾਭ ਜਲਦ ਤੋਂ ਜਲਦ ਮਿਲ ਸਕੇ।ਉਨ੍ਹਾਂ ਕਿਹਾ ਕਿ ਕੋਟਕਪੂਰਾ ਹਲਕੇ ਦੇ ਸਰਵਪੱਖੀ ਵਿਕਾਸ ਲਈ ਸੜਕਾਂ, ਸਿੱਖਿਆ, ਸਿਹਤ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਵਿਕਾਸ ਕਾਰਜਾਂ ਦੀ ਲੜੀ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਨੂੰ ਵਿਸ਼ੇਸ਼ ਤਰਜੀਹ ਦੇ ਰਹੀ ਹੈ ਅਤੇ ਲੋਕਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾ ਰਿਹਾ ਹੈ।ਇਸ ਮੌਕੇ ਚੇਅਰਮੈਨ ਅਮਨਦੀਪ ਸਿੰਘ,ਚੇਅਰਮੈਨ ਗੁਰਮੀਤ ਸਿੰਘ ਆਰੇਵਾਲਾ ,ਸੁਖਵੰਤ ਸਿੰਘ ਪੱਕਾ ਸਟੇਟ ਜੁਆਇੰਟ ਸੈਕਟਰੀ ਯੂਥ ਵਿੰਗ ਪੰਜਾਬ,ਸਰਪੰਚ ਸਰਬਜੀਤ ਕੌਰ ,ਸਰਪੰਚ ਮਲਕੀਤ ਸਿੰਘ,ਸਰਪੰਚ ਗੁਰਸੇਵਕ ਸਿੰਘ, ਕੈਪਟਨ ਸੁਖਮੰਦਰ ਸਿੰਘ,ਗੁਰਦੀਪ ਸਿੰਘ,ਬੱਬੂ ਸੇਖੋਂ,ਪ੍ਰਤੀਮ ਸਿੰਘ ,ਸੁਖਦੀਪ ਸਿੰਘ,ਲਖਵੀਰ ਸਿੰਘ,ਜਗਸੀਰ ਸਿੰਘ,ਪਾਲ ਸਿੰਘ, ਸਵਰਨ ਸਿੰਘ,ਬੋਹੜ ਸਿੰਘ ,ਹਰਜਿੰਦਰ ਸਿੰਘ ,ਜੋਗਿੰਦਰ ਸਿੰਘ,ਸੁਖਵੀਰ ਸਿੰਘ,ਗੁਰਜੰਟ ਸਿੰਘ,ਬੱਬੂ ਸੇਖੋਂ,ਗੁਰਜਿੰਦਰ ਸਿੰਘ ,ਸਰਪੰਚ ਸਰਬਜੀਤ ਸਿੰਘ,ਸਰਪੰਚ ਅਭੈ ਢਿੱਲੋਂ,ਸੁਖਵੰਤ ਸਿੰਘ ਹਰੀਏਆਲਾ ,ਜੇਪੀ ਸਰਾਂ,ਨਿਰਮਲ ਸਿੰਘ,ਗੋਰਵ ਅਰੋੜਾ,ਲੱਖਾ ਸਰਾਂ ਤੇ ਪੰਚਾਇਤ ਮੈਂਬਰ ਇਲਾਵਾ ਸਬੰਧਤ ਵਿਭਾਗ ਦੇ ਅਧਿਕਾਰੀ ਤੇ ਕਰਮਚਾਰੀ, ਪੰਚਾਇਤੀ ਨੁਮਾਇੰਦੇ, ਪਿੰਡ ਦੇ ਪਤਵੰਤੇ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *