ਪਿੰਡ ਬੱਗੂਵਾਲ ‘ਚ ਸਾਬਕਾ ਚੇਅਰਮੈਨ ਸਤਨਾਮ ਜਲਾਲਪੁਰ ਦੀ ਲੋਕ ਮਿਲਣੀ ਵਿੱਚ ਠਾਠਾਂ ਮਾਰਦਾ ਇਕੱਠl

Spread the love
​ਬਲਾਚੌਰ, 18 ਅਗਸਤ (ਜਤਿੰਦਰ ਪਾਲ ਸਿੰਘ ਕਲੇਰ ):ਪਿੰਡ ਬੱਗੂਵਾਲ ਵਿਖੇ ਲੋਕ ਮਿਲਣੀ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਲੋਕਾਂ ਦਾ ਠਾਠਾਂ ਮਾਰਦਾ ਇਕੱਠ ਦੇਖਣ ਨੂੰ ਮਿਲਿਆ। ਇਸ ਮੀਟਿੰਗ ਦੀ ਪ੍ਰਧਾਨਗੀ ਸਾਬਕਾ ਚੇਅਰਮੈਨ ਸਤਨਾਮ ਜਲਾਲਪੁਰ ਨੇ ਕੀਤੀ। ਮੀਟਿੰਗ ਦੌਰਾਨ ਪਿੰਡ ਵਾਸੀਆਂ, ਪੰਚ-ਸਰਪੰਚਾਂ ਅਤੇ ਇਲਾਕੇ ਦੇ ਪ੍ਰਮੁੱਖ ਆਗੂਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਆਪਣੇ ਵਿਚਾਰ ਸਾਂਝੇ ਕੀਤੇ। ​ਮੀਟਿੰਗ ਨੂੰ ਸੰਬੋਧਨ ਕਰਦਿਆਂ ਸਾਬਕਾ ਚੇਅਰਮੈਨ ਸਤਨਾਮ ਜਲਾਲਪੁਰ ਨੇ ਆਖਿਆ ਕਿ ਇਲਾਕੇ ਦਾ ਵਿਕਾਸ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨਾ ਉਨ੍ਹਾਂ ਦੀ ਪਹਿਲੀ ਪ੍ਰਾਥਮਿਕਤਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਸਾਰੇ ਵਰਗਾਂ ਨੂੰ ਇੱਕਜੁੱਟ ਹੋ ਕੇ ਚੱਲਣ ਦੀ ਲੋੜ ਹੈ। ​ਇਸ ਮੌਕੇ ਸਤਨਾਮ ਜਲਾਲਪੁਰ ਨੇ ਭਗਵੰਤ ਮਾਨ ਸਰਕਾਰ ਦੀਆਂ ਜਨ-ਹੇਤੂ ਸਕੀਮਾਂ ਬਾਰੇ ਚਾਨਣਾ ਪਾਉਂਦਿਆਂ ਦੱਸਿਆ ਕਿ ਸਰਕਾਰ ਵੱਲੋਂ ਆਮ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ 300 ਯੂਨਿਟ ਮੁਫ਼ਤ ਬਿਜਲੀ ਦੇਣ ਨਾਲ ਅੱਜ ਹਰ ਵਰਗ ਦੇ ਬਿਜਲੀ ਦੇ ਬਿੱਲ ਜ਼ੀਰੋ ਆ ਰਹੇ ਹਨ। ਇਸ ਤੋਂ ਇਲਾਵਾ, ਮਾਵਾਂ- ਧੀਆਂ ਦੀ ਆਰਥਿਕ ਮਜ਼ਬੂਤੀ ਲਈ ਯੋਜਨਾਵਾਂ, ਗਰੀਬ ਪਰਿਵਾਰਾਂ ਲਈ ਮੁਫ਼ਤ ਰਾਸ਼ਨ ਯੋਜਨਾ ਅਤੇ ਬਜ਼ੁਰਗਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਨਾਲ ਇਲਾਕੇ ਦੇ ਲੋਕਾਂ ਨੂੰ ਭਾਰੀ ਲਾਭ ਮਿਲ ਰਿਹਾ ਹੈ। ਉਨ੍ਹਾਂ ਮੌਜੂਦਾ ਸਮੱਸਿਆਵਾਂ ‘ਤੇ ਵੀ ਗੰਭੀਰਤਾ ਨਾਲ ਚਰਚਾ ਕੀਤੀ ਅਤੇ ਇਹ ਸਕੀਮਾਂ ਹਰ ਘਰ ਤੱਕ ਪਹੁੰਚਾਉਣ ਦਾ ਭਰੋਸਾ ਦਿੱਤਾ। ​ਮੀਟਿੰਗ ਵਿੱਚ ਹਾਜ਼ਰ ਲੋਕਾਂ ਨੇ ਸਾਬਕਾ ਚੇਅਰਮੈਨ ਸਤਨਾਮ ਜਲਾਲਪੁਰ ਦੀ ਅਗਵਾਈ ਵਿੱਚ ਪੂਰਨ ਵਿਸ਼ਵਾਸ ਪ੍ਰਗਟਾਇਆ ਅਤੇ ਹਰ ਫੈਸਲੇ ਵਿੱਚ ਚਟਾਨ ਵਾਂਗ ਨਾਲ ਖੜ੍ਹਨ ਦਾ ਐਲਾਨ ਕੀਤਾ। ਵੱਖ-ਵੱਖ ਆਗੂਆਂ ਨੇ ਵੀ ਆਪਣੇ ਵਿਚਾਰ ਰੱਖੇ।ਇਸ ਮੌਕੇ ਬਲਦੇਵ ਰਾਜ ਰਿਟਾ. ਇੰਸਪੈਕਟਰ,ਦਿਵਾਨ ਚੰਦ, ਅਸ਼ਵਨੀ ਕੁਮਾਰ ਚੇਚੀ ਸਾਬਕਾ ਬਲਾਕ ਸੰਮਤੀ ਮੈਂਬਰ, ਅਕਸ਼ੈ ਕੁਮਾਰ ਸਰਪੰਚ, ਰਾਕੇਸ਼ ਕੁਮਾਰ (ਪੰਚ), ਮਹਿੰਦਰ ਕੁਮਾਰ (ਪੰਚ), ਦੇਵਰਾਜ (ਪੰਚ), , ਕੁਲਵਿੰਦਰ ਸਿੰਦੀ (ਮੌਜੂਦਾ ਸਰਪੰਚ), ਅਸ਼ਵਨੀ ਕੁਮਾਰ ਚੇਚੀ, ਤਰਸੇਮ ਲਾਲ ਬਜਾੜ, ਬਲਦੇਵ ਰਾਜ (ਠਾਣੇਦਾਰ), ਸੱਤਪਾਲ ਬਜਾੜ, ਮੋਹਨ ਲਾਲ ਚੇਚੀ, ਬਨਾਰਸੀ ਦਾਸ ਚੇਚੀ, ਮੋਹਨ ਲਾਲ ਬਜਾੜ, ਬਲਵੀਰ ਚੰਦ ਚੇਚੀ, ਜੀਤ ਰਾਮ (ਠੇਕੇਦਾਰ) ਸਮੇਤ ਇਲਾਕੇ ਦੇ ਹੋਰ ਪੰਚ-ਸਰਪੰਚ ਅਤੇ ਬੁੱਧੀਜੀਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।
  • Related Posts

    ਅਬੋਹਰ ਬਾਰ ਐਸੋਸੀਏਸ਼ਨ ਚੋਣਾਂ: ਅਮਨਦੀਪ ਬੱਬੂ ਧਾਰੀਵਾਲ ਅਤੇ ਸਮੁੱਚੀ ਟੀਮ ਨੂੰ ਜਿੱਤ ‘ਤੇ ਮਿਲੀਆਂ ਮੁਬਾਰਕਾਂ

    Spread the love

    Spread the love ਪੱਟੀ ਸਦੀਕ, 14 ਸਤੰਬਰ (ਪੱਤਰ ਪ੍ਰੇਰਕ): ਸਥਾਨਕ ਬਾਰ ਐਸੋਸੀਏਸ਼ਨ ਦੀਆਂ ਹੋਈਆਂ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨ ਵਾਲੇ ਨੁਮਾਇੰਦਿਆਂ ਨੂੰ ਵਕੀਲ ਭਾਈਚਾਰੇ ਵੱਲੋਂ ਭਰਵੀਆਂ ਵਧਾਈਆਂ ਦਿੱਤੀਆਂ ਗਈਆਂ ਹਨ।…

    ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਸਫਲ ਸੈਮੀਨਾਰ ਆਯੋਜਿਤ

    Spread the love

    Spread the love ਅੰਮ੍ਰਿਤਸਰ 14ਸਤੰਬਰ(ਮਨਜੀਤ ਸਿੰਘ ਸ਼ੇਰਗਿੱਲ ) =ਸਮਾਜ ਸੇਵਾ ਦੇ ਖੇਤਰ ਵਿੱਚ ਸਰਗਰਮ ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਅਤੇ ਜਨ ਕਲਿਆਣ ਸੰਗਠਨ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਇੱਕ ਪ੍ਰੇਰਣਾਦਾਇਕ…

    Leave a Reply

    Your email address will not be published. Required fields are marked *