ਪਿੰਡ ਮਰਾੜ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ

Spread the love
ਫਰੀਦਕੋਟ, 19 ਅਗਸਤ (ਗੁਰਦੀਪ ਸਿੰਘ ):=ਕੇਨ ਕਮਿਸ਼ਨਰ ਪੰਜਾਬ ਦੀ ਅਗਵਾਈ ਹੇਠ ਆਰ.ਕੇ.ਵੀ.ਵਾਈ. ਸਕੀਮ ਅਧੀਨ ਮੁੱਖ ਖੇਤੀਬਾੜੀ ਅਫ਼ਸਰ ਫਰੀਦਕੋਟ ਦੀ ਰਹਿਨੁਮਾਈ ਅਤੇ ਸਹਾਇਕ ਗੰਨਾ ਵਿਕਾਸ ਅਫ਼ਸਰ ਫਰੀਦਕੋਟ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਿੰਡ ਮਰਾੜ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਲਗਭਗ 50 ਕਿਸਾਨਾਂ ਨੇ ਭਾਗ ਲਿਆ।ਕੈਂਪ ਵਿੱਚ ਖੇਤਰੀ ਖੇਤੀ ਖੋਜ ਕੇਂਦਰ, ਫਰੀਦਕੋਟ ਦੇ ਡਾ. ਪ੍ਰਦੀਪ ਗੋਇਲ ਵੱਲੋਂ ਗੰਨੇ ਦੀ ਬਿਜਾਈ ਅਤੇ ਗੰਨੇ ਦੀਆਂ ਉੱਨਤ ਕਿਸਮਾਂ ਸਬੰਧੀ ਕਿਸਾਨਾਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਕਿਸਾਨਾਂ ਨੂੰ ਗੰਨੇ ਦੀ ਫ਼ਸਲ ਦੀ ਸੁਚੱਜੀ ਕਾਸ਼ਤ ਲਈ ਵਿਗਿਆਨਕ ਤਕਨੀਕਾਂ ਅਪਣਾਉਣ ਲਈ ਪ੍ਰੇਰਿਤ ਕੀਤਾ।ਇਸ ਮੌਕੇ ਡਾ. ਯਾਦਵਿੰਦਰ ਸਿੰਘ, ਖੇਤੀਬਾੜੀ ਅਫ਼ਸਰ, ਫਰੀਦਕੋਟ ਵੱਲੋਂ ਮਿੱਟੀ ਦੀ ਪਰਖ, ਝੋਨੇ ਦੀ ਫ਼ਸਲ ਦੀ ਕਾਸ਼ਤ ਅਤੇ ਪਰਾਲੀ ਦੀ ਸੁਚੱਜੀ ਸੰਭਾਲ ਸਬੰਧੀ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ। ਡਾ. ਨਵਿੰਦਰ ਪਾਲ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ (ਗੰਨਾ), ਫਰੀਦਕੋਟ ਨੇ ਗੰਨਾ ਕਾਸ਼ਤਕਾਰਾਂ ਨੂੰ ਗੰਨੇ ਦੀ ਫ਼ਸਲ ਵਿੱਚ ਅੰਤਰ-ਫ਼ਸਲਾਂ ਦੀ ਕਾਸ਼ਤ ਕਰਕੇ ਵੱਧ ਮੁਨਾਫ਼ਾ ਕਮਾਉਣ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਗੰਨੇ ਦਾ ਮਿਆਰੀ ਬੀਜ ਖੇਤਰੀ ਖੇਤੀ ਖੋਜ ਕੇਂਦਰ, ਫਰੀਦਕੋਟ ਵੱਲੋਂ ਸਤੰਬਰ-ਅਕਤੂਬਰ ਮਹੀਨੇ ਅਤੇ ਮੁੜ ਫਰਵਰੀ ਮਹੀਨੇ ਦੌਰਾਨ ਕਿਸਾਨਾਂ ਨੂੰ ਮੁਹੱਈਆ ਕਰਵਾਇਆ ਜਾਵੇਗਾ।ਡਾ. ਗੁਰਬਚਨ ਸਿੰਘ, ਖੇਤੀਬਾੜੀ ਵਿਸਥਾਰ ਅਫ਼ਸਰ, ਫਰੀਦਕੋਟ ਵੱਲੋਂ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਅਤੇ ਸਬਸਿਡੀ ’ਤੇ ਮੁਹੱਈਆ ਕਰਵਾਈ ਜਾ ਰਹੀ ਖੇਤੀ ਮਸ਼ੀਨਰੀ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ।ਇਸੇ ਤਰ੍ਹਾਂ ਡਾ. ਪਰਮਿੰਦਰ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ (ਗੰਨਾ) ਵੱਲੋਂ ਗੰਨੇ ਦੀ ਫ਼ਸਲ ਵਿੱਚ ਖਾਦਾਂ ਦੀ ਸੰਤੁਲਿਤ ਵਰਤੋਂ, ਕੀਟਨਾਸ਼ਕਾਂ ਦੀ ਸੁਚੱਜੀ ਵਰਤੋਂ ਅਤੇ ਫ਼ਸਲ ਦੀ ਸਾਂਭ-ਸੰਭਾਲ ਸਬੰਧੀ ਕਿਸਾਨਾਂ ਨੂੰ ਜ਼ਰੂਰੀ ਜਾਣਕਾਰੀ ਦਿੱਤੀ ਗਈ।ਕੈਂਪ ਦੌਰਾਨ ਪਿੰਡ ਦੇ ਸਰਪੰਚ ਸ. ਗੁਰਪ੍ਰੀਤ ਸਿੰਘ ਤੋਂ ਇਲਾਵਾ ਸਹਿਕਾਰੀ ਖੰਡ ਮਿੱਲ ਫਾਜ਼ਿਲਕਾ ਦੇ ਸਰਵੇਅਰ ਸ. ਜਰਨੈਲ ਸਿੰਘ ਅਤੇ ਮਿੱਲ ਦਾ ਹੋਰ ਸਟਾਫ਼ ਵੀ ਹਾਜ਼ਰ ਸੀ।
  • Related Posts

    * ਧਨੌਲਾ ’ਚ ਗੂੰਜੇਗਾ ਗਣਪਤੀ ਬੱਪਾ ਦਾ ਜੈਕਾਰਾ, 14 ਤੋਂ ਸ਼ੁਰੂ ਹੋਵੇਗਾ 12ਵਾਂ ਮਹਾਂਉਤਸਵ * ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਵੱਲੋਂ ਸਨਾਤਨ ਧਰਮ ਸਭਾ ਵਿਖੇ ਪੰਜ ਰੋਜ਼ਾ ਧਾਰਮਿਕ ਸਮਾਗਮ

    Spread the love

    Spread the loveਧਨੌਲਾ: 13 ਸਤੰਬਰ (ਹਰਦੀਪ ਹੈਰੀ)=ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਕਮੇਟੀ ਧਨੌਲਾ ਵੱਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ 12ਵਾਂ ਸ੍ਰੀ ਗਣੇਸ਼ ਚਤੁਰਥੀ ਮਹਾਂਉਤਸਵ 14 ਸਤੰਬਰ ਤੋਂ 18 ਸਤੰਬਰ 2026…

    ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 18 ਸਤੰਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ: ਜੱਸਲ   ਸੰਗਤਾਂ ਵਿੱਚ ਭਾਰੀ ਉਤਸ਼ਾਹ

    Spread the love

    Spread the loveਚੌਂਕ ਮਹਿਤਾ ੧੩ ਸਤੰਬਰ ( ਰਾਜਵਿੰਦਰ ਸਿੰਘ ਰੰਧਾਵਾ ) ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ…

    Leave a Reply

    Your email address will not be published. Required fields are marked *