ਪਿੰਡ ਮਾਲੇਵਾਲ ਵਿਖੇ ਸਿੱਧ ਬਾਬਾ ਜੰਬੂਜੀਤ ਜੀ ਦੇ ਸਾਲਾਨਾ ਸਮਾਗਮ ਮੌਕੇ ਭਾਜਪਾ ਆਗੂ ਸੰਦੀਪ ਭਾਟੀਆ ਸੋਨੂੰ ਆਦੋਆਨਾ ਨਤਮਸਤਕ ਹੋਏ 

Spread the love

ਬਲਾਚੌਰ, 20 ਜੁਲਾਈ (ਪੱਤਰ ਪ੍ਰੇਰਕ: ਜਤਿੰਦਰਪਾਲ ਸਿੰਘ ਕਲੇਰ): ਅੱਜ ਬਲਾਚੌਰ ਦੇ ਨੇੜਲੇ ਪਿੰਡ ਮਾਲੇਵਾਲ ਵਿਖੇ ਸਿੱਧ ਬਾਬਾ ਜੰਬੂਜੀਤ ਜੀ ਦੇ ਸਾਲਾਨਾ ਸਮਾਗਮ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਏ ਗਏ। ਇਸ ਪਵਿੱਤਰ ਮੌਕੇ ‘ਤੇ ਭਾਜਪਾ ਦੇ ਸੀਨੀਅਰ ਆਗੂ ਸੰਦੀਪ (ਸੋਨੂੰ) ਭਾਟੀਆ ਆਦੋਆਨਾ ਨੇ ਉਚੇਚੇ ਤੌਰ ‘ਤੇ ਪਹੁੰਚ ਕੇ ਨਤਮਸਤਕ ਹੋਏ ਅਤੇ ਬਾਬਾ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ।ਇਸ ਮੌਕੇ ‘ਤੇ ਇਨ੍ਹਾਂ ਆਗੂਆਂ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਅਤੇ ਅਧਿਆਤਮਿਕ ਸ਼ਾਂਤੀ ਦਾ ਅਨੁਭਵ ਕੀਤਾ। ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਅਤੇ ਇਲਾਕਾ ਨਿਵਾਸੀਆਂ ਨੇ ਹਾਜ਼ਰੀ ਭਰੀ। ਸਥਾਨਕ ਲੋਕਾਂ ਅਤੇ ਪ੍ਰਬੰਧਕਾਂ ਵੱਲੋਂ ਇਨ੍ਹਾਂ ਆਗੂਆਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਦੌਰਾਨ ਮਾਹੌਲ ਪੂਰੀ ਤਰ੍ਹਾਂ ਸ਼ਰਧਾਮਈ ਅਤੇ ਉਤਸ਼ਾਹਪੂਰਵਕ ਰਿਹਾ।

  • Related Posts

    ਵੌਕਸਰ ਵੀਰਪਰਤਾਪ ਸਿੰਘ ਸਿੱਧੂ ਨੇ ਨੈਸ਼ਨਲ ਖੇਡਾਂ ਵਿੱਚ ਜਿੱਤੇ 10 ਸੋਨੇ ਦੇ ਤਗਮੇ, ਸਰਕਾਰ ਕੋਲ ਨੌਕਰੀ ਦੀ ਕੀਤੀ ਮੰਗ

    Spread the love

    Spread the loveਬਰਨਾਲਾ, 20 ਜੁਲਾਈ 2026 (ਬਲਵੰਤ ਸਿੰਘ ਸਿੱਧੂ):=ਜ਼ਿਲ੍ਹਾ ਬਰਨਾਲਾ ਦੇ ਪ੍ਰਸਿੱਧ ਖਿਡਾਰੀ ਵੀਰਪਰਤਾਪ ਸਿੰਘ ਸਿੱਧੂ ਨੇ ਨੈਸ਼ਨਲ ਪੱਧਰ ਦੀਆਂ ਖੇਡ ਮੁਕਾਬਲਿਆਂ ਵਿੱਚ ਆਪਣਾ ਲੋਹਾ ਮਨਵਾਉਂਦਿਆਂ 10 ਸੋਨੇ ਦੇ ਤਗਮੇ (ਗੋਲਡ ਮੈਡਲ) ਜਿੱਤੇ ਹਨ।…

    ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਸਮਰਾਲਾ ਨੁਮਾਇੰਦਗੀ ਨੌਜਵਾਨਾਂ ਦੇ ਹੱਥਾਂ ਵਿੱਚ ਦੇਣ ਦੀ ਲੜੀ ਤਹਿਤ ਜਿੰਮੇਵਾਰੀਆਂ ਸੌਂਪੀਆਂ ਹਲਕਾ ਸਮਰਾਲਾ ਦੇ ਵਿਕਾਸ ਕੰਮਾਂ ਵਿੱਚ ਯੋਗਦਾਨ ਪਾਉਣ ਲਈ ਨੌਜਵਾਨਾਂ ਨੂੰ ਵੱਧ ਅਧਿਕਾਰ ਦਿੱਤੇ ਜਾਣਗੇ – ਪਰਮਜੀਤ ਸਿੰਘ ਢਿੱਲੋਂ 

    Spread the love

    Spread the loveਸਮਰਾਲਾ 20 ਜੁਲਾਈ (ਮੁਕੇਸ਼ ਵਰਮਾ) :  ਸ਼੍ਰੋਮਣੀ ਅਕਾਲੀ ਦਲ ਜੋ ਮੁੱਢ ਤੋਂ ਹੀ ਪੰਜਾਬ ਅਤੇ ਪੰਜਾਬੀਅਤ ਨਾਲ ਦਿਲੋਂ ਜੁੜਿਆ ਹੋਇਆ ਹੈ, ਜਿਸ ਨੇ ਹਮੇਸ਼ਾਂ ਪੰਜਾਬ ਦੀ ਭਲਾਈ ਅਤੇ ਵਿਕਾਸ…

    Leave a Reply

    Your email address will not be published. Required fields are marked *