ਪਿੰਡ ਰੈਲਮਾਜਰਾ ਦੇ ਸਾਬਕਾ ਸਰਪੰਚ ਸਰਦਾਰਨੀ ਰਾਜਵੰਤ ਕੌਰ ਸੁਰਗਵਾਸ, ਪਾਠ ਦਾ ਭੋਗ ਅਤੇ ਅੰਤਿਮ ਅਰਦਾਸ 14 ਜੁਲਾਈ ਨੂੰ

Spread the love
ਬਲਾਚੌਰ 12 ਜੁਲਾਈ (ਜਤਿੰਦਰਪਾਲ ਸਿੰਘ ਕਲੇਰ) : ਪਿੰਡ ਰੈਲਮਾਜਰਾ ਦੇ ਸਾਬਕਾ ਸਰਪੰਚ ਰਾਜਵੰਤ ਕੌਰ, ਜੋ ਕਿ ਪੰਜਾਬ ਪੁਲਿਸ ਦੇ ਸੇਵਾਮੁਕਤ ਏ.ਐਸ.ਆਈ. ਗੁਰਦਿਆਲ ਸਿੰਘ ਦੇ ਧਰਮਪਤਨੀ ਸਨ, ਬੀਤੀ 3 ਜੁਲਾਈ 2026 ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਹਨ। ਉਨ੍ਹਾਂ ਦੇ ਅਕਾਲ ਚਲਾਣੇ ਨਾਲ ਇਲਾਕੇ ਵਿੱਚ ਸ਼ੋਕ ਦੀ ਲਹਿਰ ਦੌੜ ਗਈ ਹੈ ਅਤੇ ਸਮੂਹ ਸਾਕ-ਸੰਬੰਧੀਆਂ ਤੇ ਨਗਰ ਨਿਵਾਸੀਆਂ ਵੱਲੋਂ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ। ਗੁਰਦਿਆਲ ਸਿੰਘ (ਪਤੀ), ਹਰਮਨ ਘੁੰਮਣ (ਪੁੱਤਰ), ਅਮਨ ਘੁੰਮਣ, ਅੰਮ੍ਰਿਤ ਘੁੰਮਣ ਆਦਿ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸਹਿਜ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਮਿਤੀ 14 ਜੁਲਾਈ 2026, ਦਿਨ ਮੰਗਲਵਾਰ ਨੂੰ ਗੁਰਦੁਆਰਾ ਹੈੱਡ ਦਰਬਾਰ ਕੋਟਪੁਰਾਣ ਸਾਹਿਬ (ਨਜ਼ਦੀਕ ਹੈੱਡ ਵਰਕਸ, ਟਿੱਬੀ ਸਾਹਿਬ) ਰੂਪਨਗਰ ਵਿਖੇ ਦੁਪਹਿਰ 12 ਵਜੇ ਤੋਂ 1 ਵਜੇ ਤੱਕ ਪਵੇਗਾ। ਸੋਕਗ੍ਰਸਤ ਪਰਿਵਾਰ ਵੱਲੋਂ ਸਮੂਹ ਰਿਸ਼ਤੇਦਾਰਾਂ, ਸਨੇਹੀਆਂ ਅਤੇ ਨਗਰ ਨਿਵਾਸੀਆਂ ਨੂੰ ਬੇਨਤੀ ਕੀਤੀ ਗਈ ਹੈ ਕਿ ਉਹ ਇਸ ਅੰਤਿਮ ਅਰਦਾਸ ਵਿੱਚ ਸ਼ਾਮਿਲ ਹੋ ਕੇ ਵਿਛੜੀ ਆਤਮਾ ਨੂੰ ਆਪਣੇ ਸ਼ਰਧਾ ਦੇ ਫੁੱਲ ਭੇਟ ਕਰਨ ਦੀ ਕ੍ਰਿਪਾਲਤਾ ਕਰਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *