ਪਿੰਡ ਲੱਖਪੁਰ ਦੇ ਜੰਮਪਲ ਡਾ. ਸਤਨਾਮ ਸਿੰਘ ਬੰਗੜ ਨੂੰ ਅਮਰੀਕਾ ‘ਚ ਚੀਫ ਮੈਡੀਕਲ ਅਫਸਰ ਬਣਨ ‘ਤੇ ਕੀਤਾ ਸਨਮਾਨਤ * ਰਿਟਾ. ਪਿ੍ਰੰ. ਜਸਵਿੰਦਰ ਸਿੰਘ ਬੰਗੜ ਦੀ ਵੀ ਸਮਾਜ ਸੇਵਾ ਤੇ ਪਿੰਡ ਦੇ ਵਿਕਾਸ ਕਾਰਜਾਂ ਲਈ ਕੀਤੀ ਹੌਸਲਾ ਅਫਜਾਈ

Spread the love
ਫਗਵਾੜਾ 4 ਸਤੰਬਰ (   ਪ੍ਰੀਤ ਕੌਰ ਪ੍ਰੀਤੀ         ) ਅਮਰੀਕਾ ਦੇ ਸ਼ਹਿਰ ਫਰਿਜਨੋ ਵਿਖੇ ਗੁਰਦੁਆਰਾ ਸ਼੍ਰੀ ਗੁਰੂ ਰਵਿਦਾਸ ਸਭਾ ਫਰਿਜਨੋ (ਕੈਲਫੋਰਨੀਆ) ਵਲੋਂ ਪਿੰਡ ਲੱਖਪੁਰ ਤਹਿਸੀਲ ਫਗਵਾੜਾ ਦੇ ਜੰਮਪਲ ਡਾ. ਸਤਨਾਮ ਸਿੰਘ ਬੰਗੜ ਨੂੰ ਫਰਿਜਨੋ ਦੇ ਚੀਫ ਮੈਡੀਕਲ ਅਫਸਰ (ਸੀ.ਐਮ.ਓ.) ਬਣਨ ਤੇ ਸਨਮਾਨਤ ਕੀਤਾ ਗਿਆ। ਇਸ ਮੌਕੇ ਡਾ. ਸਤਨਾਮ ਸਿੰਘ ਦੇ ਭਰਾ ਅਤੇ ਸਰਕਾਰੀ ਸੀ.ਸੈ. ਸਕੂਲ ਪਿੰਡ ਲੱਖਪੁਰ ਦੇ ਰਿਟਾ. ਪਿ੍ਰੰਸਿਪਲ ਡਾ. ਜਸਵਿੰਦਰ ਸਿੰਘ ਬੰਗੜ ਜੋ ਕਿ ਇਸ ਸਮੇਂ ਅਮਰੀਕਾ ਫੇਰੀ ‘ਤੇ ਹਨ, ਨੂੰ ਵੀ ਗੁਰਦੁਆਰਾ ਕਮੇਟੀ ਵਲੋਂ ਸਮਾਜ ਸੇਵਾ ‘ਚ ਪਾਏ ਜਾ ਰਹੇ ਯੋਗਦਾਨ ਅਤੇ ਪਿੰਡ ਦੇ ਵਿਕਾਸ ਲਈ ਦਿਖਾਈ ਜਾ ਰਹੀ ਤਨਦੇਹੀ ਲਈ ਸਨਮਾਨਤ ਕਰਦੇ ਹੋਏ ਹੌਸਲਾ ਅਫਜਾਈ ਕੀਤੀ ਗਈ। ਨਾਲ ਹੀ ਪਿਆਰਾ ਸਿੰਘ ਢੱਡਵਾਲ ਸਾਬਕਾ ਸਰਪੰਚ ਪਿੰਡ ਲੱਖਪੁਰ ਅਤੇ ਮੋਹਨ ਲਾਲ ਬੰਗੜ ਯੂ.ਐਸ.ਏ. ਨੂੰ ਵੀ ਗੁਰਦੁਆਰਾ ਕਮੇਟੀ ਨੇ ਸਨਮਾਨਤ ਕਰਦੇ ਹੋਏ ਉਹਨਾਂ ਦੀ ਭਾਰਤ ਅਤੇ ਵਿਦੇਸ਼ ਵਿੱਚ ਸੇਵਾ ਭਾਵਨਾ ਲਈ ਸ਼ਲਾਘਾ ਕੀਤੀ। ਬੰਗੜ ਪਰਿਵਾਰ ਵਲੋਂ ਗੁਰਦੁਆਰਾ ਸਾਹਿਬ ਵਿੱਚ ਸ਼ੁਕਰਾਨਾ ਸਮਾਗਮ ਵੀ ਕਰਵਾਇਆ ਗਿਆ। ਰਿਟਾ. ਪਿ੍ਰੰ. ਜਸਵਿੰਦਰ ਸਿੰਘ ਬੰਗੜ ਨੇ ਫੋਨ ‘ਤੇ ਗੱਲਬਾਤ ਕਰਦਿਆਂ ਦੱਸਿਆ ਕਿ ਉਹਨਾਂ ਦੇ ਪਰਿਵਾਰ ‘ਤੇ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਦੀ ਅਪਾਰ ਕ੍ਰਿਪਾ ਹੈ। ਜਿਸ ਦੇ ਸ਼ੁਕਰਾਨੇ ਵਜੋਂ ਗੁਰਦੁਆਰਾ ਸ਼੍ਰੀ ਗੁਰੂ ਰਵਿਦਾਸ ਸਭਾ ਫਰਿਜਨੋ ਵਿਖੇ ਗੁਰੂ ਸਾਹਿਬ ਦੇ ਸ਼ੁਕਰਾਨੇ ਵਜੋਂ ਧਾਰਮਿਕ ਸਮਾਗਮ ਕਰਵਾਇਆ ਗਿਆ। ਉਹਨਾਂ ਨੇ ਗੁਰਦੁਆਰਾ ਸਾਹਿਬ ਦੀ ਕਮੇਟੀ ਦੇ ਪ੍ਰਧਾਨ ਅਮਰ ਦੜੋਚ, ਕੁਲਦੀਪ ਸਿੰਘ ਬੰਗੜ ਸਕੱਤਰ ਅਤੇ ਰਾਜਕੁਮਾਰ ਜੱਸੀ ਦਾ ਖਾਸ ਤੌਰ ਤੇ ਸਨਮਾਨ ਲਈ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਦੱਸਿਆ ਕਿ ਅਮਰੀਕਾ ਵਿੱਚ ਸਮੂਹ ਪੰਜਾਬੀ ਬਹੁਤ ਚੜ੍ਹਦੀ ਕਲਾ ਵਿੱਚ ਹਨ ਅਤੇ ਆਪਣੀ ਮਿਹਨਤ ਤੇ ਮਿਲਾਪੜੇ ਸੁਭਾਅ ਸਦਕਾ ਆਪੋ-ਆਪਣੇ ਪਿੰਡਾਂ ਤੇ ਪੰਜਾਬ ਦਾ ਨਾਮ ਰੌਸ਼ਨ ਕਰ ਰਹੇ ਹਨ। ਇਸ ਮੌਕੇ ਉਹਨਾਂ ਦੇ ਨਾਲ ਸ਼੍ਰੀਮਤੀ ਪਰਮਿਲਾ ਬੰਗੜ, ਸੰਤੋਸ਼ ਕੁਮਾਰ ਬੰਗੜ, ਮਹਿਕ ਬੰਗੜ, ਦਿਲਜ ਬੰਗੜ, ਡੇਵਿਡ ਬੰਗੜ ਅਤੇ ਲਵੀਨ ਕੌਰ ਬੰਗੜ ਆਦਿ ਹਾਜਰ ਸਨ।ਤਸਵੀਰ 002, ਕੈਪਸ਼ਨ- ਫਰਿਜਨੋ (ਅਮਰੀਕਾ) ਵਿਖੇ ਡਾ. ਸਤਨਾਮ ਸਿੰਘ, ਬੰਗੜ, ਰਿਟਾ. ਪਿ੍ਰੰ. ਜਸਵਿੰਦਰ ਸਿੰਘ ਬੰਗੜ ਅਤੇ ਹੋਰਨਾਂ ਨੂੰ ਸਨਮਾਨਤ ਕਰਦੇ ਹੋਏ ਗੁਰਦੁਆਰਾ ਸ਼੍ਰੀ ਗੁਰੂ ਰਵਿਦਾਸ ਸਭਾ ਦੇ ਅਹੁਦੇਦਾਰ ਤੇ ਮੈਂਬਰ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *