ਪਿੰਡ ਹਾੜ੍ਹੀਆਂ ਤੋਂ 17 ਸਾਲਾ ਨੌਜਵਾਨ ਭੇਤਭਰੇ ਹਾਲਾਤ ‘ਚ ਲਾਪਤਾ

Spread the love
ਮਾਛੀਵਾੜਾ ਸਾਹਿਬ, 1 ਸਤੰਬਰ (ਸੁੱਚਾ ਬੰਗੜ)- ਮਾਛੀਵਾੜਾ ਸਾਹਿਬ ਦੇ ਨਜ਼ਦੀਕ ਪੈਂਦੇ ਪਿੰਡ ਹਾੜ੍ਹੀਆਂ ਤੋਂ ਇੱਕ 17 ਸਾਲਾ ਲੜਕੇ ਦੇ ਭੇਤਭਰੇ ਹਾਲਾਤਾਂ ਵਿੱਚ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਮੂਲ ਰੂਪ ਵਿੱਚ ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ 38 ਸਾਲਾ ਹਰਿਕੇਸ਼ ਕੁਮਾਰ ਪਿਛਲੇ ਕਈ ਸਾਲਾਂ ਤੋਂ ਮਾਛੀਵਾੜਾ ਨੇੜਲੇ ਪਿੰਡ ਹਾੜ੍ਹੀਆਂ ਵਿਖੇ ਇੱਕ ਪ੍ਰਾਈਵੇਟ ਫੈਕਟਰੀ ਵਿੱਚ ਕੰਮ ਕਰਦਾ ਹੈ ਅਤੇ ਪਿਛਲੇ 14 ਸਾਲਾਂ ਤੋਂ ਆਪਣੇ ਪਰਿਵਾਰ ਸਮੇਤ ਇਸੇ ਪਿੰਡ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿ ਰਿਹਾ ਹੈ। ਹਰਿਕੇਸ਼ ਕੁਮਾਰ ਨੇ ਥਾਣਾ ਕੂੰਮਕਲਾਂ ਦੀ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਉਸਦਾ 17 ਸਾਲਾ ਲੜਕਾ ਆਕਾਸ਼ ਕੁਮਾਰ ਕੁਝ ਦਿਨਾਂ ਤੋਂ ਘਰੋਂ ਲਾਪਤਾ ਹੈ। ਉਸਦੇ ਦੋ ਜੁੜਵਾਂ ਲੜਕੇ ਹਨ – ਵਿਕਾਸ ਕੁਮਾਰ ਅਤੇ ਆਕਾਸ਼ ਕੁਮਾਰ। ਆਕਾਸ਼ ਦਸਵੀਂ ਜਮਾਤ ਦੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਘਰ ਵਿੱਚ ਹੀ ਰਹਿੰਦਾ ਸੀ, ਜਦੋਂ ਕਿ ਉਸਦਾ ਦੂਜਾ ਭਰਾ ਵਿਕਾਸ ਇੱਕ ਨਿੱਜੀ ਸਕੂਲ ਵਿੱਚ ਪੜ੍ਹਦਾ ਹੈ।ਸ਼ਿਕਾਇਤਕਰਤਾ ਅਨੁਸਾਰ ਜਿਸ ਦਿਨ ਇਹ ਘਟਨਾ ਵਾਪਰੀ, ਉਹ ਅਤੇ ਉਸਦੀ ਪਤਨੀ ਕੰਮ ‘ਤੇ ਗਏ ਹੋਏ ਸਨ। ਜਦੋਂ ਸਕੂਲ ਤੋਂ ਵਾਪਸ ਆ ਕੇ ਵਿਕਾਸ ਨੇ ਘਰ ਆ ਕੇ ਦੇਖਿਆ ਤਾਂ ਉਸਦਾ ਭਰਾ ਆਕਾਸ਼ ਘਰ ਵਿੱਚ ਮੌਜੂਦ ਨਹੀਂ ਸੀ। ਪਰਿਵਾਰ ਨੇ ਆਪਣੇ ਪੱਧਰ ‘ਤੇ ਹਰ ਸੰਭਵ ਥਾਂ ‘ਤੇ ਉਸਦੀ ਭਾਲ ਕੀਤੀ, ਪਰ ਉਸਦਾ ਕੋਈ ਸੁਰਾਗ ਨਹੀਂ ਲੱਗ ਸਕਿਆ। ਹਰਿਕੇਸ਼ ਕੁਮਾਰ ਨੇ ਸ਼ੱਕ ਜ਼ਾਹਰ ਕੀਤਾ ਹੈ ਕਿ ਕੋਈ ਵਿਅਕਤੀ ਉਸਦੇ ਲੜਕੇ ਨੂੰ ਬਹਿਲਾ-ਫੁਸਲਾ ਕੇ ਕਿਤੇ ਲੈ ਗਿਆ ਹੈ ਅਤੇ ਕਿਸੇ ਅਣਹੋਣੀ ਦੀ ਵੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।
  • Related Posts

    ਅਬੋਹਰ ਬਾਰ ਐਸੋਸੀਏਸ਼ਨ ਚੋਣਾਂ: ਅਮਨਦੀਪ ਬੱਬੂ ਧਾਰੀਵਾਲ ਅਤੇ ਸਮੁੱਚੀ ਟੀਮ ਨੂੰ ਜਿੱਤ ‘ਤੇ ਮਿਲੀਆਂ ਮੁਬਾਰਕਾਂ

    Spread the love

    Spread the love ਪੱਟੀ ਸਦੀਕ, 14 ਸਤੰਬਰ (ਪੱਤਰ ਪ੍ਰੇਰਕ): ਸਥਾਨਕ ਬਾਰ ਐਸੋਸੀਏਸ਼ਨ ਦੀਆਂ ਹੋਈਆਂ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨ ਵਾਲੇ ਨੁਮਾਇੰਦਿਆਂ ਨੂੰ ਵਕੀਲ ਭਾਈਚਾਰੇ ਵੱਲੋਂ ਭਰਵੀਆਂ ਵਧਾਈਆਂ ਦਿੱਤੀਆਂ ਗਈਆਂ ਹਨ।…

    ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਸਫਲ ਸੈਮੀਨਾਰ ਆਯੋਜਿਤ

    Spread the love

    Spread the love ਅੰਮ੍ਰਿਤਸਰ 14ਸਤੰਬਰ(ਮਨਜੀਤ ਸਿੰਘ ਸ਼ੇਰਗਿੱਲ ) =ਸਮਾਜ ਸੇਵਾ ਦੇ ਖੇਤਰ ਵਿੱਚ ਸਰਗਰਮ ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਅਤੇ ਜਨ ਕਲਿਆਣ ਸੰਗਠਨ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਇੱਕ ਪ੍ਰੇਰਣਾਦਾਇਕ…

    Leave a Reply

    Your email address will not be published. Required fields are marked *