ਪੀਰ ਬਾਬਾ ਜਿੰਦਾ ਸ਼ਹੀਦ ਜੀ ਦੇ ਸਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਮੁਕੰਮਲ ਵਿਧਾਇਕ ਦਿਨੇਸ਼ ਚੱਢਾ ਨੇ ਪ੍ਰਬੰਧਾਂ ਦਾ ਜਾਇਜ਼ਾ ਲੈ ਕੇ ਅਧਿਕਾਰੀਆਂ ਨੂੰ ਦਿੱਤੀਆਂ ਹਦਾਇਤਾਂ

Spread the love
ਨੂਰਪੁਰਬੇਦੀ, 19 ਅਗਸਤ ( ਦਲਜੀਤ ਚਨੋਲੀ ): ਸਥਾਨਕ ਪੁਲਿਸ ਥਾਣੇ ਦੀ ਹਦੂਦ ਅੰਦਰ ਸਥਿਤ ਇਤਿਹਾਸਿਕ ਪੀਰ ਬਾਬਾ ਜਿੰਦਾ ਸ਼ਹੀਦ ਜੀ ਦੇ ਅਸਥਾਨ ਵਿਖੇ ਅੱਜ ਕਰਵਾਏ ਜਾ ਰਹੇ ਸਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਦਾ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵੱਲੋਂ ਨਿੱਜੀ ਤੌਰ ’ਤੇ ਪਹੁੰਚ ਕੇ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਵੱਲੋਂ ਮੇਲੇ ਦੌਰਾਨ ਸੰਗਤ ਦੀ ਸਹੂਲਤ, ਸੁਰੱਖਿਆ ਅਤੇ ਹੋਰ ਲੋੜੀਂਦੇ ਪ੍ਰਬੰਧਾਂ ਸਬੰਧੀ ਪ੍ਰਸ਼ਾਸਨਿਕ ਤੇ ਪੁਲਿਸ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।ਵਿਧਾਇਕ ਚੱਢਾ ਨੇ ਵੱਖ-ਵੱਖ ਅਧਿਕਾਰੀਆਂ ਦੀਆਂ ਡਿਊਟੀਆਂ ਤੇ ਜ਼ਿੰਮੇਵਾਰੀਆਂ ਤੈਅ ਕਰਦਿਆਂ ਕਿਹਾ ਕਿ ਮੇਲੇ ਵਿੱਚ ਵੱਡੀ ਗਿਣਤੀ ’ਚ ਸੰਗਤ ਦੇ ਪਹੁੰਚਣ ਦੀ ਸੰਭਾਵਨਾ ਦੇ ਮੱਦੇਨਜ਼ਰ ਪ੍ਰਬੰਧਾਂ ਵਿੱਚ ਕਿਸੇ ਕਿਸਮ ਦੀ ਕਮੀ ਨਹੀਂ ਰਹਿਣੀ ਚਾਹੀਦੀ। ਉਨ੍ਹਾਂ ਸੇਵਾਦਾਰਾਂ ਅਤੇ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਮੇਲੇ ਦੀ ਸਫਲਤਾ ਲਈ ਵੱਧ ਤੋਂ ਵੱਧ ਸਹਿਯੋਗ ਦੇਣ।ਉਨ੍ਹਾਂ ਕਿਹਾ ਕਿ ਪੀਰ ਬਾਬਾ ਜਿੰਦਾ ਸ਼ਹੀਦ ਜੀ ਦਾ ਇਹ ਮੇਲਾ ਪੂਰੇ ਇਲਾਕੇ ਦਾ ਸਾਂਝਾ ਮੇਲਾ ਹੈ, ਜਿਸ ਨਾਲ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਜੁੜੀਆਂ ਹੋਈਆਂ ਹਨ। ਇਸ ਲਈ ਮੇਲੇ ਦੀ ਪਵਿੱਤਰਤਾ, ਸ਼ਾਂਤੀ ਅਤੇ ਮਰਿਆਦਾ ਨੂੰ ਕਾਇਮ ਰੱਖਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਵਿਧਾਇਕ ਨੇ ਦੱਸਿਆ ਕਿ ਮੇਲੇ ਦੌਰਾਨ ਪੰਜਾਬ ਦੇ ਪ੍ਰਸਿੱਧ ਕਲਾਕਾਰ ਪਹੁੰਚ ਕੇ ਬਾਬਾ ਜੀ ਦਾ ਗੁਣਗਾਨ ਕਰਨਗੇ ਅਤੇ ਵੱਖ-ਵੱਖ ਖੇਤਰਾਂ ਵਿੱਚ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ ਵੀ ਕੀਤਾ ਜਾਵੇਗਾ। ਇਸ ਤੋਂ ਇਲਾਵਾ ਵਿਸ਼ਾਲ ਖੂਨਦਾਨ ਕੈਂਪ ਵੀ ਲਗਾਇਆ ਜਾ ਰਿਹਾ ਹੈ। ਉਨ੍ਹਾਂ ਨੌਜਵਾਨਾਂ ਨੂੰ ਇਸ ਕੈਂਪ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ। ਇਸ ਮੌਕੇ ਥਾਣਾ ਮੁਖੀ ਗੁਰਮੁੱਖ ਸਿੰਘ, ਤਿਲਕ ਰਾਜ ਪੰਮਾ, ਸਤਨਾਮ ਸਿੰਘ ਨਾਗਰਾ, ਐਡਵੋਕੇਟ ਮੁਨੀਸ਼ ਪੁਰੀ, ਜੋਗਿੰਦਰ ਸਿੰਘ ਸੈਣੀ ਮਾਜਰਾ, ਸੰਤ ਕੁਮਾਰ ਸਾਬਕਾ ਏਐੱਸਆਈ, ਆਰ.ਕੇ. ਰਾਜਾ, ਨਿਰਮਲ ਸਿੰਘ ਰਾਣੂ ਸਮੇਤ ਕਮੇਟੀ ਮੈਂਬਰ ਅਤੇ ਹੋਰ ਪਤਵੰਤੇ ਹਾਜ਼ਰ ਸਨ।
  • Related Posts

    ਅਬੋਹਰ ਬਾਰ ਐਸੋਸੀਏਸ਼ਨ ਚੋਣਾਂ: ਅਮਨਦੀਪ ਬੱਬੂ ਧਾਰੀਵਾਲ ਅਤੇ ਸਮੁੱਚੀ ਟੀਮ ਨੂੰ ਜਿੱਤ ‘ਤੇ ਮਿਲੀਆਂ ਮੁਬਾਰਕਾਂ

    Spread the love

    Spread the love ਪੱਟੀ ਸਦੀਕ, 14 ਸਤੰਬਰ (ਪੱਤਰ ਪ੍ਰੇਰਕ): ਸਥਾਨਕ ਬਾਰ ਐਸੋਸੀਏਸ਼ਨ ਦੀਆਂ ਹੋਈਆਂ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨ ਵਾਲੇ ਨੁਮਾਇੰਦਿਆਂ ਨੂੰ ਵਕੀਲ ਭਾਈਚਾਰੇ ਵੱਲੋਂ ਭਰਵੀਆਂ ਵਧਾਈਆਂ ਦਿੱਤੀਆਂ ਗਈਆਂ ਹਨ।…

    ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਸਫਲ ਸੈਮੀਨਾਰ ਆਯੋਜਿਤ

    Spread the love

    Spread the love ਅੰਮ੍ਰਿਤਸਰ 14ਸਤੰਬਰ(ਮਨਜੀਤ ਸਿੰਘ ਸ਼ੇਰਗਿੱਲ ) =ਸਮਾਜ ਸੇਵਾ ਦੇ ਖੇਤਰ ਵਿੱਚ ਸਰਗਰਮ ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਅਤੇ ਜਨ ਕਲਿਆਣ ਸੰਗਠਨ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਇੱਕ ਪ੍ਰੇਰਣਾਦਾਇਕ…

    Leave a Reply

    Your email address will not be published. Required fields are marked *