ਪੀ. ਐਮ. ਸ਼੍ਰੀ ਸਰਕਾਰੀ ਕੰਨਿਆ. ਸੀ. ਸੈਕੰਡਰੀ ਸਕੂਲ ਦੇ ਦਲਜੀਤ ਕੌਰ ਨੂੰ ਮਿਲਿਆ ਰਾਜ ਪੱਧਰੀ ਅਧਿਆਪਕ ਪੁਰਸਕਾਰ 

Spread the love
ਫਗਵਾੜਾ 7 ਸਤੰਬਰ (ਪ੍ਰੀਤ ਕੌਰ ਪ੍ਰੀਤੀ)ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਹਰ ਸਾਲ ਪੰਜ ਸਤੰਬਰ ਨੂੰ ਅਧਿਆਪਕ ਦਿਵਸ ਦੇ ਮੌਕੇ ਮਾਣਮੱਤੀਆਂ ਪ੍ਰਾਪਤੀਆਂ ਵਾਲੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਜਾਂਦਾ ਹੈ ।2026 ਰਾਜ ਪੱਧਰੀ ਅਧਿਆਪਕ ਪੁਰਸਕਾਰ ਸਮਾਰੋਹ ਮੁਹਾਲੀ ਵਿਖੇ ਆਯੋਜਿਤ ਕੀਤਾ ਗਿਆl ਪ੍ਰਿੰਸੀਪਲ ਮੀਨੂ ਗੁਪਤਾ ਜੀ ਨੇ ਪ੍ਰੈਸ ਨਾਲ ਖੁਸ਼ੀ ਸਾਂਝੀ ਕਰਦਿਆਂ ਦੱਸਿਆ ਕਿ ਸਕੂਲ ਦੇ ਸ਼੍ਰੀਮਤੀ ਦਲਜੀਤ ਕੌਰ ਲੈਕਚਰਾਰ ਪੰਜਾਬੀ ਜੀ ਨੂੰ ਵਿਭਾਗ ਵੱਲੋਂ ਉਨਾਂ ਦੀਆਂ ਉੱਤਮ ਸੇਵਾਵਾਂ ਕਾਰਨ ਸਨਮਾਨਿਤ ਕੀਤਾ ਗਿਆ। ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਜੀ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਜੀ ਨੇ ਇਹ ਸਨਮਾਨ ਦਿੱਤਾ। ਸ਼੍ਰੀਮਤੀ ਮੀਨੂ ਗੁਪਤਾ ਜੀ ਨੇ ਦੱਸਿਆ ਕਿ ਸ਼੍ਰੀਮਤੀ ਦਲਜੀਤ ਕੌਰ ਜੀ ਦੇ ਲਗਾਤਾਰ ਸ਼ਾਨਦਾਰ ਨਤੀਜਿਆਂ, ਮਾਂ- ਬੋਲੀ ਪੰਜਾਬੀ ਲਈ ਵਿਸ਼ੇਸ਼ ਯਤਨਾਂ, ਸਹਿ ਗਤੀਵਿਧੀਆਂ ਰਾਹੀਂ ਵਿਦਿਆਰਥੀਆਂ ਨੂੰ ਪੜਾਉਣ ਦੀਆਂ ਨਵੇਕਲੀਆਂ ਵਿਧੀਆਂ ,ਸਕੂਲ ਅਤੇ ਵਿਦਿਆਰਥੀਆਂ ਨੂੰ ਦਿੱਤੇ ਸਮੁੱਚੇ ਸ਼ਾਨਦਾਰ ਯੋਗਦਾਨ ਲਈ ਪ੍ਰਾਪਤ ਹੋਇਆ । ਉਹਨਾਂ ਦੇ ਵਿਦਿਆਰਥੀ ਰਾਜ ਪੱਧਰ ਉੱਤੇ ਪ੍ਰਾਪਤੀਆਂ ਕਰਦੇ ਰਹੇ ਹਨ , ਦੂਰਦਰਸ਼ਨ ਕੇਂਦਰ ਜਲੰਧਰ ਬਾਲ -ਕਵੀ ਦਰਬਾਰ ਵਿੱਚ ਭਾਗ ਲੈਂਦੇ ਹਨ। ਦਲਜੀਤ ਕੌਰ ਨੂੰ ਸਵੇਰ ਦੀ ਸਭਾ ਵਿੱਚ ਸਨਮਾਨਿਤ ਕੀਤਾ ਗਿਆ ਜਿਸ ਵਿੱਚ ਵਿਸ਼ੇਸ਼ ਤੌਰ ਤੇ ਮਨਜੀਤ ਕੌਰ , ਕਿਰਨਦੀਪ ਕੌਰ ਸ਼ਾਮਿਲ ਸਨ । ਦਲਜੀਤ ਕੌਰ ਜੀ ਨੇ ਇਸ ਸਨਮਾਨ ਦਾ ਸਿਹਰਾ ਸਿੱਖਿਆ ਵਿਭਾਗ, ਕਪੂਰਥਲਾ ਦੇ ਡੀ ਈ ਓ ਸ਼੍ਰੀਮਤੀ ਮਮਤਾ ਬਜਾਜ, ਪ੍ਰਿੰਸੀਪਲ ਮੀਨੂ ਗੁਪਤਾ ਜੀ,ਸਕੂਲ ਪ੍ਰਬੰਧਕ ਕਮੇਟੀਆਂ ਅਤੇ ਸਮੁੱਚੇ ਸਕੂਲ ਦੇ ਅਧਿਆਪਕਾਂ,ਮਾਪਿਆਂ ਅਤੇ ਵਿਦਿਆਰਥੀਆਂ ਨੂੰ ਦਿੱਤਾ । ਸਕੂਲ ਵਿੱਚ ਬੈਂਡ ਵਾਜਿਆਂ ਨਾਲ ਦਲਜੀਤ ਕੌਰ ਜੀ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਤੇ ਬੰਦਨਾ ਸ਼ਰਮਾ ਵਰਿੰਦਰ ਸਿੰਘ ਕੰਬੋਜ, ਸ਼੍ਰੀ ਗੀਤਾ ਖੁਰਾਣਾ, ਪੂਨਮ ਗੋਗਨਾ,ਰਵਿੰਦਰ ਕੌਰ, ਮਨਜੀਤ ਸਿੰਘ ,ਨੀਰੂ, ਬਿੰਦੂ ,ਨੀਤੂ ਮਲਹੋਤਰਾ ,ਜਸਬੀਰ, ਮਨਜਿੰਦਰ, ਅਤੇ ਸਮੁੱਚਾ ਸਟਾਫ਼ ਹਾਜ਼ਰ ਸੀ। ਸਮੁੱਚੇ ਇਲਾਕੇ ਵਿੱਚ ਖੁਸ਼ੀ ਦੀ ਲਹਿਰ ਹੈ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *