ਪੁਲਿਸ ਚੌਂਕੀ ਅੰਨਗੜ ਦਾ ਏਐਸਆਈ ਗੁਰਜੀਤ ਸਿੰਘ ਨੇ ਮੁੜ ਸੰਭਾਲਿਆ ਚਾਰਜ ਗੈਰਕਾਨੂੰਨੀ ਕਾਰੋਬਾਰ ਕਰਨ ਵਾਲਿਆਂ ਵਿੱਚ ਮਚੀ ਹੜਕੰਪ, 2015 ਵਿੱਚ ਚੌਂਕੀ ਸਥਾਪਨਾ ਵੇਲੇ ਵੀ ਨਿਭਾਈ ਸੀ ਅਹਿਮ ਜ਼ਿੰਮੇਵਾਰੀ

Spread the love
ਅੰਮ੍ਰਿਤਸਰ, 16 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ )  ਪੁਲਿਸ ਚੌਂਕੀ ਅੰਨਗੜ ਵਿਖੇ ਤਾਇਨਾਤ ਤਜਰਬੇਕਾਰ ਪੁਲਿਸ ਅਧਿਕਾਰੀ ਏਐਸਆਈ ਗੁਰਜੀਤ ਸਿੰਘ ਨੇ ਇੱਕ ਵਾਰ ਫਿਰ ਚੌਂਕੀ ਦਾ ਚਾਰਜ ਸੰਭਾਲ ਲਿਆ ਹੈ। ਉਨ੍ਹਾਂ ਦੀ ਵਾਪਸੀ ਨੂੰ ਲੈ ਕੇ ਇਲਾਕੇ ਵਿੱਚ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਦੀ ਉਮੀਦ ਜਤਾਈ ਜਾ ਰਹੀ ਹੈ। ਦੂਜੇ ਪਾਸੇ ਗੈਰਕਾਨੂੰਨੀ ਧੰਧਿਆਂ ਨਾਲ ਜੁੜੇ ਅਨਸਰਾਂ ਵਿੱਚ ਹੜਕੰਪ ਦਾ ਮਾਹੌਲ ਬਣ ਗਿਆ ਹੈ। ਜ਼ਿਕਰਯੋਗ ਹੈ ਕਿ ਸਾਲ 2015 ਵਿੱਚ ਜਦੋਂ ਪੁਲਿਸ ਚੌਂਕੀ ਅੰਨਗੜ ਦੀ ਸਥਾਪਨਾ ਹੋਈ ਸੀ, ਉਸ ਸਮੇਂ ਸਭ ਤੋਂ ਪਹਿਲਾਂ ਚਾਰਜ ਸੰਭਾਲਣ ਦੀ ਜ਼ਿੰਮੇਵਾਰੀ ਵੀ ਏਐਸਆਈ ਗੁਰਜੀਤ ਸਿੰਘ ਨੂੰ ਹੀ ਦਿੱਤੀ ਗਈ ਸੀ। ਆਪਣੇ ਪਹਿਲੇ ਕਾਰਜਕਾਲ ਦੌਰਾਨ ਉਨ੍ਹਾਂ ਨੇ ਇਲਾਕੇ ਵਿੱਚ ਕਾਨੂੰਨ-ਵਿਵਸਥਾ ਕਾਇਮ ਰੱਖਣ, ਅਪਰਾਧਿਕ ਗਤੀਵਿਧੀਆਂ ‘ਤੇ ਨਕੇਲ ਕੱਸਣ ਅਤੇ ਲੋਕਾਂ ਨਾਲ ਤਾਲਮੇਲ ਬਣਾਉਣ ਲਈ ਕਈ ਪ੍ਰਭਾਵਸ਼ਾਲੀ ਕਦਮ ਚੁੱਕੇ ਸਨ। ਹੁਣ ਮੁੜ ਉਨ੍ਹਾਂ ਦੀ ਨਿਯੁਕਤੀ ਨਾਲ ਇਲਾਕਾ ਵਾਸੀਆਂ ਵਿੱਚ ਭਰੋਸਾ ਅਤੇ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸ ਤੋਂ ਇਲਾਵਾ ਸਾਲ 2015-16 ਦੌਰਾਨ ਏਐਸਆਈ ਗੁਰਜੀਤ ਸਿੰਘ ਵੱਲੋਂ ਚੌਂਕੀ ਅਨਗੜ ਵਿੱਚ ਵਧੀਆ ਸੇਵਾਵਾਂ ਨਿਭਾਉਣ ‘ਤੇ ਪ੍ਰਸ਼ੰਸਾ ਪੱਤਰ ਦੇਣ ਦੇ ਨਾਲ ਨਾਲ ਉਸ ਸਮੇਂ ਦੇ ਪੁਲਿਸ ਕਮਿਸ਼ਨਰ ਵੱਲੋਂ ਖੁਦ ਚੌਂਕੀ ਅੰਨਗੜ੍ਹ ਆ ਕੇ ਉਨਾਂ ਨੂੰ ਡੀਜੀਪੀ ਕਮਾਂਡਡੈਂਟ ਡਿਕਸ ਨਾਲ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ ਸੀ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਏਐਸਆਈ ਗੁਰਜੀਤ ਸਿੰਘ ਆਪਣੇ ਇਮਾਨਦਾਰ ਅਤੇ ਸਖ਼ਤ ਕਾਰਜਸ਼ੈਲੀ ਲਈ ਜਾਣੇ ਜਾਂਦੇ ਹਨ। ਉਨ੍ਹਾਂ ਦੇ ਕਾਰਜਕਾਲ ਦੌਰਾਨ ਨਸ਼ਾ ਤਸਕਰੀ, ਗੈਰਕਾਨੂੰਨੀ ਸ਼ਰਾਬ, ਸੱਟੇਬਾਜ਼ੀ ਅਤੇ ਹੋਰ ਗੈਰਕਾਨੂੰਨੀ ਗਤੀਵਿਧੀਆਂ ਕਰਨ ਵਾਲਿਆਂ ‘ਤੇ ਲਗਾਤਾਰ ਕਾਰਵਾਈ ਕੀਤੀ ਜਾਂਦੀ ਰਹੀ ਹੈ। ਇਸੇ ਕਾਰਨ ਉਨ੍ਹਾਂ ਦੇ ਦੁਬਾਰਾ ਚਾਰਜ ਸੰਭਾਲਣ ਨਾਲ ਅਜਿਹੇ ਅਨਸਰਾਂ ਵਿੱਚ ਡਰ ਦਾ ਮਾਹੌਲ ਬਣ ਗਿਆ ਹੈ।ਸੂਤਰਾਂ ਅਨੁਸਾਰ ਚਾਰਜ ਸੰਭਾਲਦੇ ਹੀ ਏਐਸਆਈ ਗੁਰਜੀਤ ਸਿੰਘ ਨੇ ਇਲਾਕੇ ਦੀ ਸੁਰੱਖਿਆ ਵਿਵਸਥਾ ਦਾ ਜਾਇਜ਼ਾ ਲਿਆ ਅਤੇ ਪੁਲਿਸ ਕਰਮਚਾਰੀਆਂ ਨਾਲ ਮੀਟਿੰਗ ਕਰਕੇ ਕਾਨੂੰਨ-ਵਿਵਸਥਾ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਕਿਸੇ ਵੀ ਤਰ੍ਹਾਂ ਦੀ ਗੈਰਕਾਨੂੰਨੀ ਗਤੀਵਿਧੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਕਿਸੇ ਇਲਾਕੇ ਵਿੱਚ ਨਸ਼ਿਆਂ ਦੀ ਵਿਕਰੀ, ਗੈਰਕਾਨੂੰਨੀ ਸ਼ਰਾਬ, ਜੂਆ, ਸੱਟੇਬਾਜ਼ੀ ਜਾਂ ਹੋਰ ਕਿਸੇ ਅਪਰਾਧਿਕ ਗਤੀਵਿਧੀ ਦੀ ਜਾਣਕਾਰੀ ਮਿਲਦੀ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਅਪਰਾਧਾਂ ‘ਤੇ ਪ੍ਰਭਾਵਸ਼ਾਲੀ ਢੰਗ ਨਾਲ ਕਾਬੂ ਪਾਇਆ ਜਾ ਸਕਦਾ ਹੈ ਅਤੇ ਇਲਾਕੇ ਨੂੰ ਅਮਨ-ਸ਼ਾਂਤੀ ਵਾਲਾ ਬਣਾਇਆ ਜਾ ਸਕਦਾ ਹੈ। ਇਲਾਕਾ ਨਿਵਾਸੀਆਂ ਨੇ ਉਮੀਦ ਜਤਾਈ ਹੈ ਕਿ ਏਐਸਆਈ ਗੁਰਜੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਚੌਂਕੀ ਅੰਨਗੜ ਵਿੱਚ ਲੋਕਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਹੋਵੇਗਾ ਅਤੇ ਅਪਰਾਧਿਕ ਅਨਸਰਾਂ ਖ਼ਿਲਾਫ਼ ਹੋਰ ਵੀ ਪ੍ਰਭਾਵਸ਼ਾਲੀ ਮੁਹਿੰਮ ਚਲਾਈ ਜਾਵੇਗੀ। ਉਨ੍ਹਾਂ ਦੀ ਵਾਪਸੀ ਨੂੰ ਕਾਨੂੰਨ ਦੀ ਸਖ਼ਤੀ ਅਤੇ ਲੋਕਾਂ ਦੀ ਸੁਰੱਖਿਆ ਲਈ ਇੱਕ ਸਕਾਰਾਤਮਕ ਕਦਮ ਵਜੋਂ ਦੇਖਿਆ ਜਾ ਰਿਹਾ ਹੈ। ਪੁਲਿਸ ਪ੍ਰਸ਼ਾਸਨ ਵੱਲੋਂ ਵੀ ਸਪੱਸ਼ਟ ਸੰਦੇਸ਼ ਦਿੱਤਾ ਗਿਆ ਹੈ ਕਿ ਅਮਨ-ਕਾਨੂੰਨ ਭੰਗ ਕਰਨ ਵਾਲੇ ਕਿਸੇ ਵੀ ਵਿਅਕਤੀ ਨਾਲ ਕੋਈ ਰਿਆਇਤ ਨਹੀਂ ਕੀਤੀ ਜਾਵੇਗੀ।

 

  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *