ਪੈਰੋਲ ਦੀ ਰਾਹਤ ’ਤੇ ਪੰਥਕ ਸਵਾਲ, ਬੰਦੀ ਸਿੰਘਾਂ ਲਈ ਜੇਲ੍ਹਾਂ ਦੇ ਬੂਹੇ ਕਦੋਂ ਖੁੱਲ੍ਹਣਗੇ ? “ਇੱਕ ਲਈ ਪੈਰੋਲ ਦੇ ਦਰ ਖੁੱਲ੍ਹੇ, ਬੰਦੀ ਸਿੰਘਾਂ ਲਈ ਜੇਲ੍ਹਾਂ ਦੇ ਬੂਹੇ ਬੰਦ-ਇਹ ਕਿਹੋ ਜਿਹਾ ਇਨਸਾਫ਼?” : ਗੁਰਮੀਤ ਸਿੰਘ ਖਾਲਸਾ ਦਬੜੀਖਾਨਾ

Spread the love
ਜੈਤੋ, 27 ਅਗਸਤ (ਮਨਜੀਤ ਸਿੰਘ ਢੱਲਾ): ਯੂਨਾਈਟਿਡ ਅਕਾਲੀ ਦਲ ਦੇ ਜ਼ਿਲ੍ਹਾ ਫ਼ਰੀਦਕੋਟ ਤੋਂ ਸਰਪ੍ਰਸਤ ਗੁਰਮੀਤ ਸਿੰਘ ਖਾਲਸਾ (ਦਬੜੀਖਾਨਾ) ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਵਾਰ ਵਾਰ ਮੁੜ ਪੈਰੋਲ ਦਿੱਤੇ ਜਾਣ ’ਤੇ ਸਖ਼ਤ ਰੋਸ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਪੈਰੋਲ ਅਤੇ ਰਿਹਾਈ ਦੇ ਮਾਮਲੇ ਵਿੱਚ ਕਾਨੂੰਨ ਦਾ ਮਾਪਦੰਡ ਹਰ ਵਿਅਕਤੀ ਲਈ ਇਕਸਾਰ ਹੋਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਇੱਕ ਪਾਸੇ ਸੰਗੀਨ ਅਪਰਾਧਾਂ ਵਿੱਚ ਸਜ਼ਾਯਾਫ਼ਤਾ ਵਿਅਕਤੀ ਨੂੰ ਵਾਰ-ਵਾਰ ਪੈਰੋਲ ਮਿਲ ਰਹੀ ਹੈ, ਜਦਕਿ ਦੂਜੇ ਪਾਸੇ ਲੰਬੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਦੇ ਮਾਮਲਿਆਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਮਸਲਾ ਸਿੱਖ ਸੰਗਤ ਦੀਆਂ ਭਾਵਨਾਵਾਂ ਨਾਲ ਡੂੰਘਾ ਜੁੜਿਆ ਹੋਇਆ ਹੈ ਤੇ ਜੋ ਸਿੰਘ ਆਪਣੀਆਂ ਸਜ਼ਾਵਾਂ ਵੀ ਪੂਰੀਆਂ ਕਰ ਚੁੱਕੇ ਹਨ।ਦਬੜੀਖਾਨਾ ਨੇ ਕਿਹਾ ਕਿ ਸਰਕਾਰ ਨੂੰ ਪੰਥਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਬੰਦੀ ਸਿੰਘਾਂ ਦੇ ਮਾਮਲਿਆਂ ’ਤੇ ਮਨੁੱਖੀ ਅਤੇ ਕਾਨੂੰਨੀ ਪੱਖੋਂ ਨਿਰਪੱਖ ਵਿਚਾਰ ਕਰਨਾ ਚਾਹੀਦਾ ਹੈ। ਉਨ੍ਹਾਂ ਮੰਗ ਕੀਤੀ ਕਿ ਰਿਹਾਈ ਸਬੰਧੀ ਫ਼ੈਸਲਿਆਂ ਵਿੱਚ ਕਿਸੇ ਕਿਸਮ ਦਾ ਭੇਦਭਾਵ ਨਾ ਹੋਵੇ ਅਤੇ ਬੰਦੀ ਸਿੰਘਾਂ ਦੇ ਮਾਮਲੇ ਵੀ ਪਹਿਲ ਦੇ ਆਧਾਰ ’ਤੇ ਵਿਚਾਰੇ ਜਾਣ। ਸਮੂਹ ਪੰਥਕ ਜਥੇਬੰਦੀਆਂ ਨੇ ਵੀ ਅਪੀਲ ਕੀਤੀ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਸਰਕਾਰ ਢੁਕਵੇਂ ਕਦਮ ਚੁੱਕੇ।
  • Related Posts

    * ਧਨੌਲਾ ’ਚ ਗੂੰਜੇਗਾ ਗਣਪਤੀ ਬੱਪਾ ਦਾ ਜੈਕਾਰਾ, 14 ਤੋਂ ਸ਼ੁਰੂ ਹੋਵੇਗਾ 12ਵਾਂ ਮਹਾਂਉਤਸਵ * ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਵੱਲੋਂ ਸਨਾਤਨ ਧਰਮ ਸਭਾ ਵਿਖੇ ਪੰਜ ਰੋਜ਼ਾ ਧਾਰਮਿਕ ਸਮਾਗਮ

    Spread the love

    Spread the loveਧਨੌਲਾ: 13 ਸਤੰਬਰ (ਹਰਦੀਪ ਹੈਰੀ)=ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਕਮੇਟੀ ਧਨੌਲਾ ਵੱਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ 12ਵਾਂ ਸ੍ਰੀ ਗਣੇਸ਼ ਚਤੁਰਥੀ ਮਹਾਂਉਤਸਵ 14 ਸਤੰਬਰ ਤੋਂ 18 ਸਤੰਬਰ 2026…

    ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 18 ਸਤੰਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ: ਜੱਸਲ   ਸੰਗਤਾਂ ਵਿੱਚ ਭਾਰੀ ਉਤਸ਼ਾਹ

    Spread the love

    Spread the loveਚੌਂਕ ਮਹਿਤਾ ੧੩ ਸਤੰਬਰ ( ਰਾਜਵਿੰਦਰ ਸਿੰਘ ਰੰਧਾਵਾ ) ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ…

    Leave a Reply

    Your email address will not be published. Required fields are marked *