ਪ੍ਰਕਾਸ਼ ਪੁਰਬ ਮੌਕੇ ਨੌਜਵਾਨ ਵੱਲੋਂ ਹੱਥੀਂ ਤਿਆਰ ਕੀਤਾ ਸਕੈਚ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਕੀਤਾ ਭੇਟ

Spread the love
ਸ੍ਰੀ ਕੀਰਤਪੁਰ ਸਾਹਿਬ,8 ਅਗਸਤ,(ਮਨਦੀਪ)ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੌਰਾਨ ਨੌਜਵਾਨ ਕਮਲਜੀਤ ਸਿੰਘ ਵੱਲੋਂ ਆਪਣੀ ਕਲਾ ਰਾਹੀਂ ਗੁਰੂ ਸਾਹਿਬ ਪ੍ਰਤੀ ਸ਼ਰਧਾ ਅਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ ਗਿਆ। ਕਮਲਜੀਤ ਸਿੰਘ ਨੇ ਆਪਣੇ ਹੱਥੀਂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਸੁੰਦਰ ਸਕੈਚ ਤਿਆਰ ਕਰਕੇ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਅਤੇ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸ਼ਰਧਾ ਸਹਿਤ ਭੇਟ ਕੀਤਾ।ਸੁਰਿੰਦਰ ਸਿੰਘ ਅਤੇ ਮਾਤਾ ਤਰਸੇਮ ਕੌਰ ਦਾ ਪੁੱਤਰ ਕਮਲਜੀਤ ਸਿੰਘ ਜੋ ਕਿ ਬੀਸੀਏ ਦੀ ਪੜ੍ਹਾਈ ਕਰ ਰਿਹਾ ਹੈ, ਅਤੇ ਕੀਰਤਪੁਰ ਸਾਹਿਬ ਦਾ ਰਹਿਣ ਵਾਲਾ  ਨੇ ਦੱਸਿਆ ਕਿ ਉਸ ਨੇ ਇਹ ਸਕੈਚ ਕਿਸੇ ਵਿਅਕਤੀ ਤੋਂ ਕਲਾ ਦੀ ਸਿਖਲਾਈ ਲੈ ਕੇ ਨਹੀਂ ਬਣਾਇਆ, ਸਗੋਂ ਉਹ ਇਸ ਕਲਾ ਨੂੰ ਪਰਮਾਤਮਾ ਅਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੀ ਕਿਰਪਾ ਮੰਨਦਾ ਹੈ। ਕਮਲਜੀਤ ਨੇ ਕਿਹਾ ਕਿ “ਇਹ ਮੇਰੀ ਆਪਣੀ ਕਾਬਲੀਅਤ ਨਹੀਂ, ਸਗੋਂ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੀ ਕਿਰਪਾ ਹੈ ਕਿ ਮੈਨੂੰ ਇਹ ਕਲਾ ਆਉਂਦੀ ਹੈ ਅਤੇ ਮੈਂ ਗੁਰੂ ਸਾਹਿਬ ਦਾ ਸਕੈਚ ਤਿਆਰ ਕਰਨ ਦੇ ਯੋਗ ਹੋਇਆ ਹਾਂ।”ਪੜ੍ਹਾਈ ਦੇ ਨਾਲ-ਨਾਲ ਕਲਾ ਵਿੱਚ ਰੁਚੀ ਰੱਖਣ ਵਾਲੇ ਕਮਲਜੀਤ ਨੇ ਪ੍ਰਕਾਸ਼ ਪੁਰਬ ਮੌਕੇ ਤਿਆਰ ਕੀਤੇ ਇਸ ਸਕੈਚ ਨੂੰ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਤੀਕ ਦੱਸਿਆ।ਸਕੈਚ ਭੇਟ ਕਰਨ ਮੌਕੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਮਲਜੀਤ ਸਿੰਘ ਦੀ ਕਲਾਤਮਕ ਪ੍ਰਤਿਭਾ ਅਤੇ ਉਸ ਦੀ ਸ਼ਰਧਾ ਭਾਵਨਾ ਦੀ ਸ਼ਲਾਘਾ ਕੀਤੀ। ਇਸ ਮੌਕੇ ਦਲਜੀਤ ਸਿੰਘ ਭਿੰਡਰ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਿਮਾਚਲ ਪ੍ਰਦੇਸ਼,  ਮੈਨੇਜਰ ਅਮਰਜੀਤ ਸਿੰਘ ਜਿੰਦਵੜੀ,ਸੰਤੋਖ ਸਿੰਘ, ਤਰਨ ਪਰੂਥੀ, ਪਰਮਜੀਤ ਸਿੰਘ ਆਦਿ ਆਦਿ ਹਾਜ਼ਰ ਸਨ।ਫੋਟੋ ਕੈਪਸ਼ਨ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸਕੈਚ ਭੇਟ ਕਰਦੇ ਹੋਏ ਨੌਜਵਾਨ ਕਮਲਜੀਤ ਸਿੰਘ ਅਤੇ ਸਾਥੀ
  • Related Posts

    ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ 24 ਸਤੰਬਰ ਨੂੰ ਤਪਾ ਵਿਖੇ ਪਹੁੰਚੇਗੀ —ਹਰੀਸ਼ ਮਿੱਤਲ ਗੋਸ਼ਾ

    Spread the love

    Spread the love ਤਪਾ ਮੰਡੀ 22 ਸਤੰਬਰ ( ਗੋਲਡੀ ਵਿਆਸ) ਬੀਜੇਪੀ ਪੰਜਾਬ  ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਜੋ ਕਿ 18 ਸਤੰਬਰ ਤੋਂ ਲੈ ਕੇ 30 ਸਤੰਬਰ ਤੱਕ ਚਾਰ ਪੜਾਵਾਂ ਵਿੱਚ ਕੱਢੀ ਜਾ…

    ਭਾਰਤੀ ਜਨਤਾ ਪਾਰਟੀ ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਤਹਿਤ ਤਪਾ ਰੈਲੀ ਵਿੱਚ ਹੋਵੇਗਾ ਵੱਡਾ ਇਕੱਠ —ਜਿਲਾ ਪ੍ਰਧਾਨ ਨਰਿੰਦਰ ਨੀਟਾ        

    Spread the love

    Spread the loveਤਪਾ ਮੰਡੀ 22 ਸਤੰਬਰ (ਗੋਲਡੀ ਵਿਆਸ) ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਮੰਤਬ ਨਾਲ ਪੰਜਾਬ ਅੰਦਰ ਸ਼ੁਰੂ ਕੀਤੀ ਯਾਤਰਾਵਾਂ ਤਹਿਤ ਭਾਰਤੀ ਜਨਤਾ ਪਾਰਟੀ ਦੇ ਜਿਲ੍ਾ…

    Leave a Reply

    Your email address will not be published. Required fields are marked *