ਪ੍ਰਦੂਸ਼ਣ ਰੋਕਥਾਮ ਬੋਰਡ ਵਲੋਂ ਚੀਨੀ ਡੋਰ ਵਿਰੁੱਧ ਜਾਗਰੂਕਤਾ ਪ੍ਰੋਗਰਾਮ

Spread the love

 ਬਰਨਾਲਾ, 19 ਦਸੰਬਰ (ਬਲਵਿੰਦਰ ਅਜ਼ਾਦ):- ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪ੍ਰਦੂਸ਼ਣ ਰੋਕਥਾਮ ਬੋਰਡ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧੂ ਪੱਤੀ ਬਰਨਾਲਾ ਵਿੱਚ ਚੀਨੀ ਡੋਰ ਵਿਰੁੱਧ ਜਾਗਰੂਕਤਾ ਪ੍ਰੋਗਰਾਮ ਕਰਾਇਆ ਗਿਆ। ਇੰਜਨੀਅਰ ਵਿੱਕੀ ਬਾਂਸਲ ਅਤੇ ਜੂਨੀਅਰ ਵਾਤਾਵਰਣ ਇੰਜਨੀਅਰ ਗੁਰਸੇਵਕ ਸਿੰਘ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਚੀਨੀ ਡੋਰ ‘ਤੇ ਸਰਕਾਰ ਵਲੋਂ ਮਨਾਹੀ ਹੈ ਕਿਉੰਕਿ ਇਸ ਡੋਰ ਨਾਲ ਜਿੱਥੇ ਪਸ਼ੂ ਪੰਛੀਆਂ ਦਾ ਜਾਨੀ ਨੁਕਸਾਨ ਹੁੰਦਾ ਹੈ ਓਥੇ ਇਹ ਮਨੁੱਖੀ ਜਾਨਾਂ ਵੀ ਲੈ ਲੈਂਦੀ ਹੈ। ਉਨ੍ਹਾਂ ਦੱਸਿਆ ਕਿ ਕਈ ਵਾਰ ਵਾਹਨਾਂ ‘ਤੇ ਜਾਂਦੇ ਰਾਹਗੀਰਾਂ ਦੇ ਗਲੇ ਆਦਿ ਵਿਚ ਡੋਰ ਫਸਣ ਕਰਨ ਡੂੰਘੇ ਜਖਮ ਤੱਕ ਹੋ ਜਾਂਦੇ ਹਨ। ਇਸ ਪ੍ਰੋਗਰਾਮ ਦੌਰਾਨ ਉਹਨਾਂ ਕਿਹਾ ਕਿ ਪ੍ਰਦੂਸ਼ਣ ਰੋਕਥਾਮ ਬੋਰਡ ਵਲੋਂ ਭਵਿੱਖ ਵਿਚ ਵੀ ਅਜਿਹੇ ਪ੍ਰੋਗਰਾਮ ਉਲੀਕੇ ਜਾਣਗੇ ਅਤੇ ਸਮੇਂ ਸਮੇਂ ‘ਤੇ ਚੈਕਿੰਗ ਅਭਿਆਨ ਚਲਾ ਕੇ ਚੀਨੀ ਡੋਰ ਵੇਚਣ ਵਾਲਿਆਂ ਵਿਰੁੱਧ ਕਾਰਵਾਈ ਅਰੰਭੀ ਜਾਵੇਗੀ। ਇਸ ਦੌਰਾਨ ਐਨ.ਜੀ.ੳ ਨੇਚਰ ਲਵਰ ਦੇ ਪ੍ਰਧਾਨ ਸ਼ਕੁਲ ਕੌਸ਼ਲ, ਉਪ ਪ੍ਰਧਾਨ ਰਾਜੇਸ਼ ਭੂਟਾਨੀ, ਸੁਮਿਤ ਬਾਂਸਲ ਨੇ ਸਹਿਯੋਗ ਦੇਣ ਦਾ ਭਰੋਸਾ

ਦਿਤਾ। ਇਸ ਮੌਕੇ ਸਕੂਲ ਪ੍ਰਿੰਸੀਪਲ ਸ੍ਰੀ ਰਾਜੇਸ਼ ਕੁਮਾਰ ਨੇ ਵਾਤਾਵਰਣ ਇੰਜਨੀਅਰਾਂ ਦਾ ਧੰਨਵਾਦ ਕੀਤਾ।

  • Related Posts

    ਛੁੱਟੀ ਵਾਲੇ ਦਿਨ ਸਮੂਹ ਸਕੂਲ ਸਟਾਫ ਨੂੰ ਸਕੂਲ ਬੁਲਾਉਣਾ ਗੈਰ ਵਾਜਬ : ਨਵਪ੍ਰੀਤ ਬੱਲੀ 

    Spread the love

    Spread the loveਸ੍ਰੀ ਮੁਕਤਸਰ ਸਾਹਿਬ, 10 ਜੁਲਾਈ ( ਮਨਪ੍ਰੀਤ ਮੋਨੂੰ )ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ (ਵਿਗਿਆਨਿਕ) ਨੇ ਸਿੱਖਿਆ ਵਿਭਾਗ ਵੱਲੋਂ ਛੁੱਟੀ ਵਾਲੇ ਦਿਨ ਮਿਤੀ 11 ਜੁਲਾਈ ਅਤੇ 12 ਜੁਲਾਈ ਨੂੰ ਸਾਰੇ…

    ਜਥੇਬੰਦੀ ਦੀ ਮਹੀਨਾਵਾਰ ਮੀਟਿੰਗ ਦੌਰਾਨ ਪ੍ਰਸਿੱਧ ਸਮਾਜਸੇਵੀ ਪ੍ਰਧਾਨ ਬਾਬਾ ਸ਼ਨੀ ਦੇਵ ਸੇਵਾ ਸੁਸਾਇਟੀ ਦਵਿੰਦਰ ਗਾਂਧੀ ਨੂੰ ਕੀਤਾ ਗਿਆ ਸਨਮਾਨਿਤ :ਚੇਅਰਮੈਨ ਲਾਵਾਰਿਸ ਲਾਸ਼ਾਂ ਦਾ ਸਸਕਾਰ ਕਰਨਾ ਬਹੁਤ ਵੱਡੀ ਸੇਵਾ :ਸੋਨੀ ਬਾਬਾ ਜੀ

    Spread the love

    Spread the loveਸ਼੍ਰੀ ਮੁਕਤਸਰ ਸਾਹਿਬ, 10 ਜੁਲਾਈ ( ਮਨਪ੍ਰੀਤ ਮੋਨੂੰ ) ਪਰਾਈਵੇਟ ਡਰਾਈਵਰਾਂ ਦੀ ਜਥੇਬੰਦੀ ਦੀ ਖਿਦਰਾਣਾ ਪ੍ਰਾਈਵੇਟ ਕਾਰ ਚਾਲਕ ਲੋਕ ਸੇਵਾ ਸੋਸਾਇਟੀ ਰਜਿਸਟਰਡ 47 78 ਦੀ ਮਹੀਨਾ ਵਾਰ ਜਨਰਲ…

    Leave a Reply

    Your email address will not be published. Required fields are marked *