ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਦੇ ਜਨਮਦਿਨ ’ਤੇ ਜਲਣਗੇ ਪਿਆਰ ਅਤੇ ਆਸ਼ੀਰਵਾਦ ਦੇ ਦੀਵੇ 17 ਸਤੰਬਰ ਨੂੰ ਘਰ-ਘਰ ਦੀਵੇ ਜਲਾਉਣ ਦੀ ਅਪੀਲ :- ਸੰਦੀਪ ਅਗਰਵਾਲ

Spread the love
ਬਠਿੰਡਾ 16 ਸਤੰਬਰ (ਸੁਰਿੰਦਰਪਾਲ ਸਿੰਘ):=ਵਿਸ਼ਵ ਪੱਧਰ ’ਤੇ ਭਾਰਤ ਦਾ ਪਰਚਮ ਲਹਿਰਾਉਣ ਅਤੇ ਵਿਕਸਿਤ ਭਾਰਤ ਦੇ ਸੰਕਲਪ ਨੂੰ ਸਾਕਾਰ ਕਰਨ ਲਈ ਨਿਰੰਤਰ ਜੁਟੇ ਦੇਸ਼ ਦੇ ਯਸ਼ਸਵੀ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਦੇ ਜਨਮਦਿਨ 17 ਸਤੰਬਰ ਦੇ ਮੌਕੇ ਤੇ ਭਾਜਪਾ ਵੱਲੋਂ ਉਨ੍ਹਾਂ ਦੀ ਚੰਗੀ ਸਿਹਤ, ਲੰਬੀ ਉਮਰ ਅਤੇ ਸਿਹਤਮੰਦ ਜੀਵਨ ਦੀ ਕਾਮਨਾ ਲਈ ਘਰ-ਘਰ ਪਿਆਰ ਅਤੇ ਆਸ਼ੀਰਵਾਦ ਦੇ ਦੀਵੇ ਜਲਾਉਣ ਦੀ ਅਪੀਲ ਕੀਤੀ ਜਾ ਰਹੀ ਹੈ। ਇਸੇ ਕੜੀ ਵਿੱਚ ਭਾਜਪਾ ਜ਼ਿਲ੍ਹਾ ਸਕੱਤਰ ਸੰਦੀਪ ਅਗਰਵਾਲ ਅਤੇ ਭਾਜਪਾ ਖਜ਼ਾਨਚੀ ਰਾਕੇਸ਼ ਬਾਂਸਲ ਨੇ ਲੋਕਾਂ ਨੂੰ ਦੀਵੇ ਵੰਡੇ ਅਤੇ 17 ਸਤੰਬਰ ਨੂੰ ਆਪਣੇ-ਆਪਣੇ ਘਰਾਂ ਵਿੱਚ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਪ੍ਰਤੀ ਪਿਆਰ, ਸਨਮਾਨ ਅਤੇ ਸ਼ੁਭਕਾਮਨਾਵਾਂ ਦੇ ਪ੍ਰਤੀਕ ਵਜੋਂ ਦੀਵਾ ਜਗਾਉਣ ਦਾ ਸੱਦਾ ਦਿੱਤਾ। ਭਾਜਪਾ ਜ਼ਿਲ੍ਹਾ ਸਕੱਤਰ ਸੰਦੀਪ ਅਗਰਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਨੇ ਪਿਛਲੇ 25 ਸਾਲਾਂ ਤੋਂ ਲਗਾਤਾਰ ਜਨਸੇਵਾ ਨੂੰ ਆਪਣਾ ਜੀਵਨ ਸਮਰਪਿਤ ਕੀਤਾ ਹੈ। ਗੁਜਰਾਤ ਦੇ ਮੁੱਖ ਮੰਤਰੀ ਤੋਂ ਲੈ ਕੇ ਦੇਸ਼ ਦੇ ਪ੍ਰਧਾਨ ਮੰਤਰੀ ਤੱਕ ਉਨ੍ਹਾਂ ਨੇ ਲਗਾਤਾਰ ਰਾਸ਼ਟਰਹਿੱਤ ਵਿੱਚ ਆਪਣੀ ਜ਼ਿੰਮੇਵਾਰੀ ਨਿਭਾਈ ਹੈ। ਉਨ੍ਹਾਂ ਦੇ ਜਨਮਦਿਨ ਨੂੰ ਭਾਜਪਾ ਵੱਲੋਂ ‘ਸੇਵਾ ਹੀ ਸੰਕਲਪ’ ਦੀ ਭਾਵਨਾ ਨਾਲ ਵੱਖ-ਵੱਖ ਸੇਵਾ ਕਾਰਜਾਂ ਰਾਹੀਂ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਦੇ ਨਿਰਦੇਸ਼ਾਂ ਤਹਿਤ ਪ੍ਰਧਾਨ ਮੰਤਰੀ ਜੀ ਦੇ ਸਿਹਤਮੰਦ ਅਤੇ ਲੰਬੀ ਉਮਰ ਵਾਲੇ ਜੀਵਨ ਦੀ ਕਾਮਨਾ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ 17 ਸਤੰਬਰ ਨੂੰ ਆਪਣੇ ਘਰਾਂ ਵਿੱਚ ਇੱਕ ਦੀਵਾ ਜ਼ਰੂਰ ਜਗਾਉਣ। ਇਹ ਦੀਵਾ ਸਿਰਫ਼ ਇੱਕ ਦੀਵਾ ਨਹੀਂ, ਸਗੋਂ ਪ੍ਰਧਾਨ ਮੰਤਰੀ ਜੀ ਪ੍ਰਤੀ ਦੇਸ਼ਵਾਸੀਆਂ ਦੇ ਪਿਆਰ, ਸਨਮਾਨ, ਵਿਸ਼ਵਾਸ ਅਤੇ ਆਸ਼ੀਰਵਾਦ ਦਾ ਪ੍ਰਤੀਕ ਹੋਵੇਗਾ ਸੰਦੀਪ ਅਗਰਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਭਾਰਤ ਨੂੰ ਵਿਸ਼ਵਗੁਰੂ ਬਣਾਉਣ ਅਤੇ ਵਿਕਸਿਤ ਭਾਰਤ ਦੇ ਟੀਚੇ ਨੂੰ ਸਾਕਾਰ ਕਰਨ ਲਈ ਦਿਨ-ਰਾਤ ਰਾਸ਼ਟਰ ਸੇਵਾ ਵਿੱਚ ਜੁਟੇ ਹੋਏ ਹਨ। ਉਨ੍ਹਾਂ ਦੀ ਅਗਵਾਈ ਹੇਠ ਭਾਰਤ ਨੇ ਵਿਸ਼ਵ ਵਿੱਚ ਆਪਣੀ ਇੱਕ ਮਜ਼ਬੂਤ ਪਛਾਣ ਬਣਾਈ ਹੈ। ਅਜਿਹੀ ਕਰਮਠ ਅਤੇ ਰਾਸ਼ਟਰ ਸਮਰਪਿਤ ਅਗਵਾਈ ਪ੍ਰਤੀ ਹਰੇਕ ਦੇਸ਼ਵਾਸੀ ਕ੍ਰਿਤਜਤਾ ਅਤੇ ਸਨਮਾਨ ਦੀ ਭਾਵਨਾ ਰੱਖਦਾ ਹੈ। ਭਾਜਪਾ ਖਜ਼ਾਨਚੀ ਰਾਕੇਸ਼ ਬਾਂਸਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਦੀ ਪਹਿਲ ਹਮੇਸ਼ਾ ਰਾਸ਼ਟਰ ਦਾ ਵਿਕਾਸ, ਦੇਸ਼ ਦੀ ਸੁਰੱਖਿਆ ਅਤੇ ਜਨਕਲਿਆਣ ਰਹੀ ਹੈ। ਉਹ ਕਰੋੜਾਂ ਕਾਰਕੁਨਾਂ ਲਈ ਪ੍ਰੇਰਣਾ ਸਰੋਤ ਅਤੇ ਮਾਰਗਦਰਸ਼ਕ ਹਨ। ਉਨ੍ਹਾਂ ਕਿਹਾ ਕਿ ਭਾਜਪਾ ਦਾ ਹਰ ਕਾਰਕੁਨ ਸੇਵਾ ਕਾਰਜਾਂ ਰਾਹੀਂ ਪ੍ਰਧਾਨ ਮੰਤਰੀ ਜੀ ਪ੍ਰਤੀ ਆਪਣਾ ਪਿਆਰ, ਸਨਮਾਨ ਅਤੇ ਆਸ਼ੀਰਵਾਦ ਅਰਪਿਤ ਕਰੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ 17 ਸਤੰਬਰ ਨੂੰ ਆਪਣੇ ਘਰ ਇੱਕ ਦੀਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਦੀ ਚੰਗੀ ਸਿਹਤ, ਲੰਬੀ ਉਮਰ ਅਤੇ ਸਫਲ ਜੀਵਨ ਦੀ ਕਾਮਨਾ ਲਈ ਜ਼ਰੂਰ ਜਗਾਉਣ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *