ਪ੍ਰਭ ਆਸਰਾ, ਕੁਰਾਲੀ ਵਿਖੇ ਦਾਖਲ ਨਾਗਰਿਕ ਦੀ ਹਾਲਤ ਗੰਭੀਰ

Spread the love
ਕੁਰਾਲੀ 13ਅਗਸਤ (ਜਗਦੇਵ ਸਿੰਘ ): ਕੁਰਾਲੀ ਸ਼ਹਿਰ ਦੀ ਹੱਦ ਵਿੱਚ ਲਾਵਾਰਿਸ ਨਾਗਰਿਕਾਂ ਦੀ ਸੇਵਾ-ਸੰਭਾਲ ਕਰ ਰਹੀ ਸੰਸਥਾ ਪ੍ਰਭ ਆਸਰਾ ਵਿੱਚ ਦਾਖਲ ਰਾਧਾ ਦੀ ਹਾਲਤ ਗੰਭੀਰ ਬਣੀ ਹੋਈ ਹੈ, ਜੋ ਸੰਸਥਾ ਦੇ ਚਨਾਲੋਂ (ਕੁਰਾਲੀ) ਵਿਖੇ ਸਥਿਤ ਮਲਟੀਸਪੈਸ਼ਲਟੀ ਚੈਰੀਟੇਬਲ ਹਸਪਤਾਲ ਵਿੱਚ ਮਾਹਿਰ ਡਾਕਟਰਾਂ ਦੀ ਨਿਗਰਾਨੀ ਹੇਠ ICU ਵਿੱਚ ਜੇਰੇ ਇਲਾਜ ਹੈ।ਸੰਸਥਾ ਮੁਖੀ ਭਾਈ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਰਾਧਾ (65 ਸਾਲ) ਨਗਲੀਆਂ, ਜ਼ਿਲ੍ਹਾ ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਮਾਨਸਿਕ ਅਤੇ ਸਰੀਰਕ ਹਾਲਤ ਠੀਕ ਨਾ ਹੋਣ ਕਾਰਨ ਸੜਕ ਤੇ ਤਰਸਯੋਗ ਹਾਲਾਤ ਵਿੱਚ ਰੁਲ ਰਹੀ ਸੀ ਜਿਸ ਨੂੰ DDR No.017  ਥਾਣਾ ਕੁਰਾਲੀ ਅਧੀਨ ਸੰਸਥਾ ਵਿੱਚ ਦਾਖਲ ਕਰਵਾਇਆ ਗਿਆ । ਇਹ ਔਰਤ ਆਪਣਾ ਪਤਾ ਦੱਸਣ ਤੋਂ ਅਜੇ ਤੱਕ ਅਸਮਰੱਥ ਹੈ।ਸੰਸਥਾ ਵੱਲੋਂ ਬੇਨਤੀ ਹੈ ਕਿ ਜੇਕਰ ਕੋਈ ਇਨ੍ਹਾਂ ਨੂੰ ਜਾਣਦਾ ਜਾਂ ਪਛਾਣਦਾ ਹੋਵੇ ਅਤੇ ਮਿਲਣਾ ਚਾਹੁੰਦਾ ਹੋਵੇ ਤਾਂ ਸੰਸਥਾ ਨਾਲ ਸੰਪਰਕ ਕਰ ਸਕਦਾ ਹੈ।
  • Related Posts

    * ਧਨੌਲਾ ’ਚ ਗੂੰਜੇਗਾ ਗਣਪਤੀ ਬੱਪਾ ਦਾ ਜੈਕਾਰਾ, 14 ਤੋਂ ਸ਼ੁਰੂ ਹੋਵੇਗਾ 12ਵਾਂ ਮਹਾਂਉਤਸਵ * ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਵੱਲੋਂ ਸਨਾਤਨ ਧਰਮ ਸਭਾ ਵਿਖੇ ਪੰਜ ਰੋਜ਼ਾ ਧਾਰਮਿਕ ਸਮਾਗਮ

    Spread the love

    Spread the loveਧਨੌਲਾ: 13 ਸਤੰਬਰ (ਹਰਦੀਪ ਹੈਰੀ)=ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਕਮੇਟੀ ਧਨੌਲਾ ਵੱਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ 12ਵਾਂ ਸ੍ਰੀ ਗਣੇਸ਼ ਚਤੁਰਥੀ ਮਹਾਂਉਤਸਵ 14 ਸਤੰਬਰ ਤੋਂ 18 ਸਤੰਬਰ 2026…

    ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 18 ਸਤੰਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ: ਜੱਸਲ   ਸੰਗਤਾਂ ਵਿੱਚ ਭਾਰੀ ਉਤਸ਼ਾਹ

    Spread the love

    Spread the loveਚੌਂਕ ਮਹਿਤਾ ੧੩ ਸਤੰਬਰ ( ਰਾਜਵਿੰਦਰ ਸਿੰਘ ਰੰਧਾਵਾ ) ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ…

    Leave a Reply

    Your email address will not be published. Required fields are marked *