ਪ੍ਰਮਾਤਮਾ ਦਾ ਸਿਮਰਨ ਕਰਨ ਨਾਲ ਦੁੱਖ ਦੂਰ ਹੁੰਦੇ ਹਨ : ਸੰਤ ਬਾਬਾ ਗੁਰਦੀਪ ਸਿੰਘ ਖੁਜਾਲੇ ਵਾਲੇ 

Spread the love
ਅੰਮ੍ਰਿਤਸਰ /ਚੌਕ ਮਹਿਤਾ,20 ਜੁਲਾਈ,(ਮਨਜੀਤ ਸਿੰਘ ਸ਼ੇਰਗਿੱਲ )ਧੰਨ ਧੰਨ ਸ਼੍ਰੀ ਗੁਰੂ ਨਾਨਕ ਦਰਬਾਰ ਸੰਪ੍ਰਦਾਇ ਹਰਖੋਵਾਲ ਖੁਜਾਲਾ ਦੇ ਮੌਜੂਦਾ ਮੁੱਖੀ ਸ੍ਰੀ ਮਾਨ ਸੰਤ ਬਾਬਾ ਗੁਰਦੀਪ ਸਿੰਘ ਜੀ ਖੁਜਾਲੇ ਵਾਲਿਆਂ ਨੇ ਧਾਰਮਿਕ ਸਮਾਗਮ ਦੌਰਾਨ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨ ਦੀ ਪ੍ਰੇਰਣਾ ਦਿੰਦਿਆਂ ਕਿਹਾ ਕਿ ਮਨੁੱਖੀ ਜੀਵਨ ਵਿੱਚ ਆਉਣ ਵਾਲੇ ਦੁੱਖ-ਕਲੇਸ਼ਾਂ ਤੋਂ ਮੁਕਤੀ ਪਾਉਣ ਲਈ ਵਾਹਿਗੁਰੂ ਦੇ ਨਾਮ ਦਾ ਸਿਮਰਨ ਬਹੁਤ ਜ਼ਰੂਰੀ ਹੈ। ਉਨ੍ਹਾਂ ਦੱਸਿਆ ਜੋ ਵਿਅਕਤੀ ਸੱਚੇ ਦਿਲ ਨਾਲ ਨਾਮ ਜਪਦਾ ਹੈ, ਉਸ ਦੇ ਮਨ ਨੂੰ ਸ਼ਾਂਤੀ ਮਿਲਦੀ ਹੈ ਅਤੇ ਜੀਵਨ ਸੁਖਮਈ ਬਣਦਾ ਹੈ। ਸੰਤ ਬਾਬਾ ਗੁਰਦੀਪ ਸਿੰਘ ਜੀ ਖੁਜਾਲੇ ਵਾਲਿਆਂ ਨੇ ਨੋਜਵਾਨਾਂ ਨੂੰ ਨਸ਼ਿਆਂ ਅਤੇ ਬੁਰਾਈਆਂ ਤੋਂ ਦੂਰ ਰਹਿ ਕੇ ਗੁਰੂ ਦੇ ਦਰਸਾਏ ਮਾਰਗ ‘ਤੇ ਚੱਲਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਗੁਰਬਾਣੀ ਸਾਨੂੰ ਸਹੀ ਜੀਵਨ ਜੀਣ ਦੀ ਰਾਹ ਦਿਖਾਉਂਦੀ ਹੈ ਅਤੇ ਸਮਾਜ ਵਿੱਚ ਪਿਆਰ ਤੇ ਭਾਈਚਾਰੇ ਦੀ ਭਾਵਨਾ ਪੈਦਾ ਕਰਦੀ ਹੈ। ਉਨ੍ਹਾਂ ਨੇ ਨੋਜਵਾਨਾਂ ਨੂੰ ਬੇਨਤੀ ਕੀਤੀ ਕਿ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੱੜ ਲੱਗੋ ਅਤੇ ਖੰਡੇ ਬਾਟੇ ਦਾ ਪਾਹੁਲ ਅਮ੍ਰਿੰਤ ਛੱਕ ਕੇ ਗੁਰੂ ਸਾਹਿਬ ਜੀ ਦੇ ਲੜ੍ਹ ਲੱਗੋ। ਚੁਗਲੀ,ਨਿੰਦਿਆ ਦਾ ਤਿਆਗ ਕਰਕੇ ਗੁਰੂ ਮੰਤਰ ਅਤੇ ਮੂਲ਼ ਮੰਤਰ ਦਾ ਵੱਧ ਤੋਂ ਵੱਧ ਜਾਪੁ ਕਰਕੇ ਆਪਣੇ ਸੁਆਸਾਂ ਨੂੰ ਸਫਲਾ ਕਰੋ। ਇਸ ਮੌਕੇ ਤੇ ਬਾਬਾ ਦੀਪ ਸਿੰਘ ਸੰਤ ਬਾਬਾ ਗੁਰਦੀਪ ਸਿੰਘ ਜੀ ਦਾ ਗੜਵਈ, ਭਾਈ ਜਰਨੈਲ ਸਿੰਘ ਬਾਬਾ ਜੀ ਦਾ ਸਪੁੱਤਰ, ਮਾਸਟਰ ਜੱਸਾ ਸਿੰਘ, ਰਣਜੀਤ ਸਿੰਘ ਰਾਣਾ, ਡਾਕਟਰ ਹਰਿਕ੍ਰਿਸ਼ਨ ਸਿੰਘ ਆਦਿ ਸੇਵਾਦਾਰ ਹਾਜ਼ਰ ਸਨ
  • Related Posts

    ਵੌਕਸਰ ਵੀਰਪਰਤਾਪ ਸਿੰਘ ਸਿੱਧੂ ਨੇ ਨੈਸ਼ਨਲ ਖੇਡਾਂ ਵਿੱਚ ਜਿੱਤੇ 10 ਸੋਨੇ ਦੇ ਤਗਮੇ, ਸਰਕਾਰ ਕੋਲ ਨੌਕਰੀ ਦੀ ਕੀਤੀ ਮੰਗ

    Spread the love

    Spread the loveਬਰਨਾਲਾ, 20 ਜੁਲਾਈ 2026 (ਬਲਵੰਤ ਸਿੰਘ ਸਿੱਧੂ):=ਜ਼ਿਲ੍ਹਾ ਬਰਨਾਲਾ ਦੇ ਪ੍ਰਸਿੱਧ ਖਿਡਾਰੀ ਵੀਰਪਰਤਾਪ ਸਿੰਘ ਸਿੱਧੂ ਨੇ ਨੈਸ਼ਨਲ ਪੱਧਰ ਦੀਆਂ ਖੇਡ ਮੁਕਾਬਲਿਆਂ ਵਿੱਚ ਆਪਣਾ ਲੋਹਾ ਮਨਵਾਉਂਦਿਆਂ 10 ਸੋਨੇ ਦੇ ਤਗਮੇ (ਗੋਲਡ ਮੈਡਲ) ਜਿੱਤੇ ਹਨ।…

    ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਸਮਰਾਲਾ ਨੁਮਾਇੰਦਗੀ ਨੌਜਵਾਨਾਂ ਦੇ ਹੱਥਾਂ ਵਿੱਚ ਦੇਣ ਦੀ ਲੜੀ ਤਹਿਤ ਜਿੰਮੇਵਾਰੀਆਂ ਸੌਂਪੀਆਂ ਹਲਕਾ ਸਮਰਾਲਾ ਦੇ ਵਿਕਾਸ ਕੰਮਾਂ ਵਿੱਚ ਯੋਗਦਾਨ ਪਾਉਣ ਲਈ ਨੌਜਵਾਨਾਂ ਨੂੰ ਵੱਧ ਅਧਿਕਾਰ ਦਿੱਤੇ ਜਾਣਗੇ – ਪਰਮਜੀਤ ਸਿੰਘ ਢਿੱਲੋਂ 

    Spread the love

    Spread the loveਸਮਰਾਲਾ 20 ਜੁਲਾਈ (ਮੁਕੇਸ਼ ਵਰਮਾ) :  ਸ਼੍ਰੋਮਣੀ ਅਕਾਲੀ ਦਲ ਜੋ ਮੁੱਢ ਤੋਂ ਹੀ ਪੰਜਾਬ ਅਤੇ ਪੰਜਾਬੀਅਤ ਨਾਲ ਦਿਲੋਂ ਜੁੜਿਆ ਹੋਇਆ ਹੈ, ਜਿਸ ਨੇ ਹਮੇਸ਼ਾਂ ਪੰਜਾਬ ਦੀ ਭਲਾਈ ਅਤੇ ਵਿਕਾਸ…

    Leave a Reply

    Your email address will not be published. Required fields are marked *