ਪ੍ਰਸ਼ਾਸਨ ਦੀ ਉਡੀਕ ਛੱਡ ਭਗਵਾਲੇ ਦੇ ਨੌਜਵਾਨਾਂ ਨੇ ਖੁਦ ਕੀਤੀ ਪੁਲੀ ਦੇ  ਆਲੇ ਦੁਆਲੇ ਸਫਾਈ ਪੁਲੀ ਦੇ ਆਲੇ-ਦੁਆਲੇ ਉੱਗੀ ਬੂਟੀ ਬਣੀ ਹਾਦਸਿਆਂ ਦਾ ਕਾਰਨ, ਰਾਹਗੀਰਾਂ ਨੂੰ ਆ ਰਹੀ ਸੀ ਭਾਰੀ ਦਿੱਕਤ

Spread the love
ਸ੍ਰੀ ਕੀਰਤਪੁਰ ਸਾਹਿਬ,27 ਸਤੰਬਰ, (ਮਨਦੀਪ )=ਵਾਰਡ ਨੰਬਰ 11 ਪਿੰਡ ਭਗਵਾਲਾ ਨੂੰ ਕੀਰਤਪੁਰ ਸਾਹਿਬ ਨਾਲ ਜੋੜਨ ਵਾਲੀ ਪੁਲੀ ਦੇ ਆਲੇ-ਦੁਆਲੇ ਲੰਮੇ ਸਮੇਂ ਤੋਂ ਉੱਗੀ ਬੂਟੀ ਅਤੇ ਜੰਗਲੀ ਘਾਹ-ਫੂਸ ਕਾਰਨ ਰਾਹਗੀਰਾਂ ਨੂੰ ਆ ਰਹੀਆਂ ਮੁਸ਼ਕਲਾਂ ਦੇ ਮੱਦੇਨਜ਼ਰ ਪਿੰਡ ਦੇ ਨੌਜਵਾਨਾਂ ਨੇ ਖੁਦ ਅੱਗੇ ਆ ਕੇ ਪੁਲੀ ਦੀ ਸਫਾਈ ਕੀਤੀ। ਨਹਿਰ ਦੇ ਅੰਦਰਲੇ ਪਾਸੇ ਸਲੈਬਾਂ ’ਤੇ ਉੱਗੀ ਬੂਟੀ ਹੌਲੀ-ਹੌਲੀ ਇੰਨੀ ਵਧ ਗਈ ਸੀ ਕਿ ਇਸ ਨੇ ਜੰਗਲ ਦਾ ਰੂਪ ਧਾਰ ਲਿਆ ਸੀ ਅਤੇ ਕਈ ਥਾਵਾਂ ’ਤੇ ਬੂਟੇ ਦਰੱਖਤਾਂ ਦਾ ਰੂਪ ਲੈਣ ਲੱਗ ਪਏ ਸਨ।ਪੁਲੀ ਦੇ ਨੇੜੇ ਚਾਰ ਰਸਤੇ ਹੋਣ ਕਾਰਨ ਸਫਾਈ ਨਾ ਹੋਣ ਕਰਕੇ ਆਵਾਜਾਈ ਦੌਰਾਨ ਖ਼ਾਸ ਤੌਰ ’ਤੇ ਮੋੜ ਅਤੇ ਕਰਾਸਿੰਗ ਸਮੇਂ ਸਾਹਮਣੇ ਤੋਂ ਆਉਣ ਵਾਲਾ ਵਾਹਨ ਦਿਖਾਈ ਨਹੀਂ ਦਿੰਦਾ ਸੀ। ਕੀਰਤਪੁਰ ਸਾਹਿਬ  ਵਾਲੇ ਪਾਸਿਓਂ ਭਗਵਾਲੇ ਵੱਲ ਜਾਣ ਵਾਲੇ ਵਾਹਨ ਚਾਲਕਾਂ ਨੂੰ ਪੁਲੀ ’ਤੇ ਚੜ੍ਹਦੇ ਜਾਂ ਕਰਾਸ ਕਰਦੇ ਸਮੇਂ ਇਹ ਪਤਾ ਲਗਾਉਣਾ ਮੁਸ਼ਕਲ ਹੋ ਜਾਂਦਾ ਸੀ ਕਿ ਸਾਹਮਣੇ ਤੋਂ ਕੋਈ ਵਾਹਨ ਆ ਰਿਹਾ ਹੈ ਜਾਂ ਨਹੀਂ। ਇਸ ਕਾਰਨ ਇੱਥੇ ਦੋਪਹੀਆ ਵਾਹਨਾਂ ਅਤੇ ਕਾਰਾਂ ਦੇ ਹਾਦਸੇ ਵਾਪਰਨ ਦੀਆਂ ਘਟਨਾਵਾਂ ਵੀ ਸਾਹਮਣੇ ਆ ਚੁੱਕੀਆਂ ਹਨ ਅਤੇ ਕਈ ਦੋਪਹੀਆ ਵਾਹਨ ਚਾਲਕਾਂ ਨੂੰ ਸੱਟਾਂ ਵੀ ਲੱਗੀਆਂ ਹਨ।ਲੰਮੇ ਸਮੇਂ ਤੋਂ ਬਣੀ ਇਸ ਸਮੱਸਿਆ ਦੇ ਹੱਲ ਲਈ ਨੌਜਵਾਨਾਂ ਨੇ ਕਿਸੇ ਸਰਕਾਰੀ ਕਾਰਵਾਈ ਦੀ ਉਡੀਕ ਕਰਨ ਦੀ ਬਜਾਏ ਖੁਦ ਸਫਾਈ ਮੁਹਿੰਮ ਚਲਾਈ ਅਤੇ ਪੁਲੀ ਦੇ ਆਲੇ-ਦੁਆਲੇ ਉੱਗੀ ਬੂਟੀ ਅਤੇ ਘਾਹ-ਫੂਸ ਨੂੰ ਹਟਾਇਆ। ਨੌਜਵਾਨਾਂ ਦੇ ਇਸ ਉਪਰਾਲੇ ਨਾਲ ਜਿੱਥੇ ਪੁਲੀ ਦੇ ਆਲੇ-ਦੁਆਲੇ ਦਾ ਰਸਤਾ ਸਾਫ਼ ਹੋਇਆ ਹੈ, ਉੱਥੇ ਆਵਾਜਾਈ ਦੌਰਾਨ ਸਾਹਮਣੇ ਤੋਂ ਆਉਣ ਵਾਲੇ ਵਾਹਨਾਂ ਦੀ ਦਿੱਖ ਵੀ ਕਾਫ਼ੀ ਹੱਦ ਤੱਕ ਸਪੱਸ਼ਟ ਹੋ ਗਈ ਹੈ।ਪਿੰਡ ਵਾਸੀਆਂ ਨੇ ਨੌਜਵਾਨਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜਨਤਕ ਰਸਤਿਆਂ ਅਤੇ ਪੁਲੀਆਂ ਦੀ ਨਿਯਮਤ ਸਫਾਈ ਯਕੀਨੀ ਬਣਾਉਣਾ ਸਬੰਧਤ ਵਿਭਾਗਾਂ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਮੰਗ ਕੀਤੀ ਕਿ ਭਵਿੱਖ ਵਿੱਚ ਵੀ ਇਸ ਪੁਲੀ ਅਤੇ ਇਸ ਦੇ ਆਲੇ-ਦੁਆਲੇ ਦੀ ਨਿਯਮਤ ਸਫਾਈ ਕਰਵਾਈ ਜਾਵੇ ਤਾਂ ਜੋ ਵਾਹਨ ਚਾਲਕਾਂ ਨੂੰ ਆਵਾਜਾਈ ਵਿੱਚ ਮੁਸ਼ਕਲ ਨਾ ਆਵੇ ਅਤੇ ਹਾਦਸਿਆਂ ਦਾ ਖ਼ਤਰਾ ਘਟਾਇਆ ਜਾ ਸਕੇ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *