ਪ੍ਰਸ਼ਾਸਨ ਵੱਲੋਂ ਕੋਈ ਕਾਰਵਾਈ ਨਾ ਕੀਤੀ ਗਈ ਤਾਂ ਸਬ ਤਹਿਸੀਲ ਝਬਾਲ ਦੇ ਬਹਾਰ ਲਗਾਇਆ ਜਾਵੇਗਾ ਧਰਨਾ – ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ 

Spread the love
ਝਬਾਲ 2 ਅਗਸਤ (ਮੱਖਣ ਮਨੋਜ)=  60 ਸਾਲ ਪਹਿਲਾਂ ਮਰੇ ਹੋਏ ਵਿਅਕਤੀ ਨੂੰ ਜਿਉਂਦਾ  ਦਿਖਾ ਕੇ ਸਬ ਤਹਿਸੀਲ ਝਬਾਲ ਵਿਖੇ ਰਜਿਸਟਰੀ ਕਰਵਾਉਣ  ਦਾ ਮਾਮਲਾ ਉਜਾਗਰ ਹੋਣ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜਥੇਬੰਦੀ ਪੀੜਤ ਪਰਿਵਾਰ ਦੇ ਹੱਕ ਵਿੱਚ ਆਈ ਹੈ।ਇਸ ਮੌਕੇ ਬੀਕੇਯੂ ਏਕਤਾ ਉਗਰਾਹਾਂ ਦੇ ਜ਼ਿਲਾ ਪ੍ਰਧਾਨ ਗੁਰਬਾਜ ਸਿੰਘ ਸਿੱਧਵਾਂ, ਜ਼ਿਲਾ ਆਗੂ ਸੁਖਬੀਰ ਸਿੰਘ ਗੱਗੋਬੂਹਾ,ਬਾਬਾ ਬਲਜਿੰਦਰ ਸਿੰਘ ਕਾਲਾ,ਬਲਾਕ ਪ੍ਰਧਾਨ ਧਿਆਨ ਸਿੰਘ ਫ਼ੌਜੀ ਨੇ ਦੱਸਿਆ ਕਿ ਪਿੰਡ ਠੱਠਾ ਵਿਖੇ ਪਿਛਲੇ ਲੱਗ ਭੱਗ 60 ਸਾਲ ਪਹਿਲਾਂ ਫੌਤ ਹੋਏ ਕਿਸਨ ਸਿੰਘ ਪੱਤਰ ਸ਼ਾਮ ਸਿੰਘ ਵਾਸੀ ਠੱਠਾ ਦੀ ਜਿਊਂਦਾ ਦਿਖਾ ਕੇ ਅਤੇ ਬਾਹਰਲੇ ਪਿੰਡਾਂ ਦੇ ਨੰਬਰਦਾਰਾਂ ਦੀ ਗਵਾਹੀ ਪਵਾਕੇ  ਬਾਹਰਲੇ ਪਿੰਡ ਦੇ ਕੁਝ ਵਿਅਕਤੀਆਂ ਨੇ ਲੱਗਭੱਗ 30 ਮਰਲੇ ਜ਼ਮੀਨ ਦੀ ਰਜਿਸਟਰੀ ਕਰਵਾ ਲਈ। ਉਨਾਂ ਦੱਸਿਆ ਉਕਤ ਜਗਾਂ ਪਿੰਡ ਠੱਠਾ ਦੇ ਪਿਛਲੇ 35-40 ਸਾਲ ਤੋਂ ਰਹਿ ਰਹੇ ਪਰਿਵਾਰਾਂ ਦੇ ਵੱਡ ਵਡੇਰਿਆਂ ਨੇ ਖਰੀਦੀ ਗਈ ਸੀ। ਕਿਸਾਨ ਆਗੂਆਂ ਨੇ ਕਿਹਾ ਕਿ ਕਾਬਜ਼ ਪਰਿਵਾਰਾਂ ਨਾਲ  ਧੱਕਾ ਨਹੀਂ ਹੋਣ ਦਿੱਤਾ ਜਾਵੇਗਾ। ਉਨਾਂ ਨੇ ਪੁਲੀਸ ਪ੍ਰਸ਼ਾਸਨ ਤੇ ਮਾਲ ਮਹਿਕਮੇ ਦੇ ਉਚ ਅਧਿਕਾਰੀਆਂ ਕੋਲੋਂ ਸਾਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਤੇ ਚੰਦ ਕੌਡੀਆਂ ਦੀ ਖਾਤਰ ਰਜਿਸਟਰੀ ਕਰਨ ਤੇ ਕਰਵਾਉਣ ਵਾਲੇ ਵਿਅਕਤੀਆਂ ਖਿਲਾਫ ਕਾਨੂੰਨੀ ਕਾਰਵਾਈ ਦੀ ਮੰਗ ਕਰਦਿਆਂ ਕਿਹਾ ਕਿ ਜੇਕਰ ਪ੍ਰਸ਼ਾਸਨ ਵੱਲੋਂ ਕੋਈ ਕਾਰਵਾਈ ਨਾ ਕੀਤੀ ਗਈ ਤਾਂ ਸਬ ਤਹਿਸੀਲ ਝਬਾਲ ਦੇ ਬਹਾਰ ਧਰਨਾ ਲਗਾ ਦਿੱਤਾ ਜਾਵੇਗਾ।
  • Related Posts

    ਪ੍ਰਸ਼ਾਸਨ ਦੀ ਉਡੀਕ ਛੱਡ ਭਗਵਾਲੇ ਦੇ ਨੌਜਵਾਨਾਂ ਨੇ ਖੁਦ ਕੀਤੀ ਪੁਲੀ ਦੇ  ਆਲੇ ਦੁਆਲੇ ਸਫਾਈ ਪੁਲੀ ਦੇ ਆਲੇ-ਦੁਆਲੇ ਉੱਗੀ ਬੂਟੀ ਬਣੀ ਹਾਦਸਿਆਂ ਦਾ ਕਾਰਨ, ਰਾਹਗੀਰਾਂ ਨੂੰ ਆ ਰਹੀ ਸੀ ਭਾਰੀ ਦਿੱਕਤ

    Spread the love

    Spread the love ਸ੍ਰੀ ਕੀਰਤਪੁਰ ਸਾਹਿਬ,27 ਸਤੰਬਰ, (ਮਨਦੀਪ )=ਵਾਰਡ ਨੰਬਰ 11 ਪਿੰਡ ਭਗਵਾਲਾ ਨੂੰ ਕੀਰਤਪੁਰ ਸਾਹਿਬ ਨਾਲ ਜੋੜਨ ਵਾਲੀ ਪੁਲੀ ਦੇ ਆਲੇ-ਦੁਆਲੇ ਲੰਮੇ ਸਮੇਂ ਤੋਂ ਉੱਗੀ ਬੂਟੀ ਅਤੇ ਜੰਗਲੀ ਘਾਹ-ਫੂਸ…

    ਵਿਧਾਇਕ ਸੇਖੋਂ ਨੇ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ ਦੇ ਸੁਰੱਖਿਆ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਪ੍ਰੋਜੈਕਟ ਤੇ 2.47 ਕਰੋੜ ਦੀ ਆਵੇਗੀ ਲਾਗਤ -ਵਿਧਾਇਕ ਸੇਖੋਂ 

    Spread the love

    Spread the love ਫ਼ਰੀਦਕੋਟ, 27 ਸਤੰਬਰ (ਗੁਰਦੀਪ ਸਿੰਘ ਢਿੱਲੋਂ ) ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ…

    Leave a Reply

    Your email address will not be published. Required fields are marked *