ਪ੍ਰਾਈਵੇਟ ਸਕੂਲਾਂ ਦੀਆਂ ਗੱਡੀਆਂ ਦੀਆਂ ਮਨਮਾਨੀਆਂ ਸਾਡੀ ਕਲੋਨੀ ਵਿੱਚ ਨਹੀਂ ਚੱਲਣ ਦਿੱਤੀਆਂ ਜਾਣਗੀਆਂ ਬਰਨਾਲਾ

Spread the love
ਬਲਵੰਤ ਸਿੰਘ ਸਿੱਧੂ 25 2026 =ਪਿਛਲੇ ਲੰਬੇ ਸਮੇਂ ਤੋਂ ਪ੍ਰਾਈਵੇਟ ਸਕੂਲਾਂ ਦੀਆਂ ਬੱਸਾਂ ਅਤੇ ਹੋਰ ਗੱਡੀਆਂ ਵੱਲੋਂ ਬੱਚਿਆਂ ਨੂੰ ਸਕੂਲ ਲਿਜਾਣ ਸਮੇਂ ਕਲੋਨੀ ਅੰਦਰ ਕੀਤੀਆਂ ਜਾ ਰਹੀਆਂ ਮਨਮਾਨੀਆਂ ਸਬੰਧੀ ਕਈ ਪਰਿਵਾਰਾਂ ਵੱਲੋਂ ਸ਼ਿਕਾਇਤਾਂ ਮਿਲ ਰਹੀਆਂ ਸਨ। ਹੁਣ ਪਾਣੀ ਸਿਰੋਂ ਟੱਪ ਗਿਆ ਹੈ। ਵੱਡੀਆਂ ਗੱਡੀਆਂ ਨੂੰ ਕਲੋਨੀ ਅੰਦਰ ਬਹੁਤ ਤੇਜ਼ ਰਫ਼ਤਾਰ ਨਾਲ ਚਲਾਇਆ ਜਾਂਦਾ ਹੈ, ਜਿਸ ਕਾਰਨ ਮਾਪੇ ਆਪਣੇ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਤ ਹਨ।ਕਲੋਨੀ ਵਾਸੀਆਂ ਵੱਲੋਂ ਸਪੱਸ਼ਟ ਚਿਤਾਵਨੀ ਦਿੱਤੀ ਜਾਂਦੀ ਹੈ ਕਿ ਬੱਚਿਆਂ ਨੂੰ ਲੈ ਕੇ ਆਉਣ ਵਾਲੀ ਹਰ ਗੱਡੀ ਕਾਨੂੰਨੀ ਨਿਯਮਾਂ ਅਨੁਸਾਰ ਹੋਣੀ ਚਾਹੀਦੀ ਹੈ ਅਤੇ ਗੱਡੀ ਉਹੀ ਚਾਲਕ ਚਲਾਵੇ ਜਿਸ ਕੋਲ ਵੈਧ ਡਰਾਈਵਿੰਗ ਲਾਇਸੈਂਸ ਹੋਵੇ। ਗੱਡੀ ਭਾਵੇਂ ਵੱਡੀ ਹੋਵੇ ਜਾਂ ਛੋਟੀ, ਮਸਲਾ ਮਾਸੂਮ ਬੱਚਿਆਂ ਦੀ ਸੁਰੱਖਿਆ ਦਾ ਹੈ ਅਤੇ ਇਸ ਮਾਮਲੇ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਕਲੋਨੀ ਵਾਸੀਆਂ ਵੱਲੋਂ ਸੁਝਾਅ ਦਿੱਤੇ ਗਏ ਹਨ ਕਿ ਸਕੂਲਾਂ ਦੀਆਂ ਗੱਡੀਆਂ ਕਲੋਨੀ ਅੰਦਰ ਹੌਲੀ ਰਫ਼ਤਾਰ ਨਾਲ ਚਲਾਈਆਂ ਜਾਣ, ਮੋੜਦੇ ਸਮੇਂ ਪੂਰੀ ਸਾਵਧਾਨੀ ਵਰਤੀ ਜਾਵੇ ਅਤੇ ਬੱਚਿਆਂ ਨੂੰ ਉਤਾਰਦੇ ਜਾਂ ਚੜ੍ਹਾਉਂਦੇ ਸਮੇਂ ਵਿਸ਼ੇਸ਼ ਧਿਆਨ ਰੱਖਿਆ ਜਾਵੇ।ਕੁਝ ਪਰਿਵਾਰਾਂ ਵੱਲੋਂ ਇਹ ਸੁਝਾਅ ਵੀ ਦਿੱਤਾ ਗਿਆ ਸੀ ਕਿ ਸਕੂਲਾਂ ਦੀਆਂ ਗੱਡੀਆਂ ਕਲੋਨੀ ਦੇ ਮੁੱਖ ਗੇਟ ’ਤੇ ਹੀ ਖੜ੍ਹੀਆਂ ਕੀਤੀਆਂ ਜਾਣ ਤਾਂ ਜੋ ਕਲੋਨੀ ਅੰਦਰ ਆਉਣ-ਜਾਣ ਦੀ ਸਮੱਸਿਆ ਖ਼ਤਮ ਹੋ ਸਕੇ। ਹਾਲਾਂਕਿ ਇਸ ਸੁਝਾਅ ’ਤੇ ਸਹਿਮਤੀ ਨਹੀਂ ਬਣ ਸਕੀ ਅਤੇ ਵੱਖ-ਵੱਖ ਪਰਿਵਾਰਾਂ ਦੇ ਵੱਖਰੇ ਵਿਚਾਰ ਸਾਹਮਣੇ ਆਏ।ਕਲੋਨੀ ਵਾਸੀਆਂ ਵੱਲੋਂ ਮਾਪਿਆਂ ਨੂੰ ਅਪੀਲ ਕੀਤੀ ਗਈ ਹੈ ਕਿ ਜਿਨ੍ਹਾਂ ਸਕੂਲਾਂ ਵਿੱਚ ਉਨ੍ਹਾਂ ਦੇ ਬੱਚੇ ਪੜ੍ਹਦੇ ਹਨ, ਉਨ੍ਹਾਂ ਸਕੂਲਾਂ ਦੇ ਪ੍ਰਬੰਧਕਾਂ ਦੇ ਫੋਨ ਨੰਬਰ ਕਲੋਨੀ ਪ੍ਰਬੰਧਕਾਂ ਕੋਲ ਦਰਜ ਕਰਵਾਏ ਜਾਣ, ਤਾਂ ਜੋ ਲੋੜ ਪੈਣ ’ਤੇ ਸਕੂਲ ਪ੍ਰਬੰਧਕਾਂ ਨਾਲ ਸਿੱਧੀ ਗੱਲ ਕਰਕੇ ਗੱਡੀਆਂ ਦੇ ਚਾਲਕਾਂ ਨੂੰ ਨਿਯਮਾਂ ਦੀ ਪਾਲਣਾ ਕਰਨ ਲਈ ਕਿਹਾ ਜਾ ਸਕੇ।ਕਈ ਵਾਰ ਅਜਿਹਾ ਵੀ ਦੇਖਣ ਨੂੰ ਮਿਲਦਾ ਹੈ ਕਿ ਬੱਚਾ ਅਜੇ ਪੂਰੀ ਤਰ੍ਹਾਂ ਗੱਡੀ ਤੋਂ ਉਤਰਿਆ ਵੀ ਨਹੀਂ ਹੁੰਦਾ ਅਤੇ ਚਾਲਕ ਗੱਡੀ ਅੱਗੇ ਤੋਰ ਦਿੰਦਾ ਹੈ। ਜੇਕਰ ਬੱਚੇ ਦੇ ਮਾਤਾ-ਪਿਤਾ ਉਸ ਸਮੇਂ ਮੌਜੂਦ ਹੋਣ ਤਾਂ ਕਈ ਵਾਰ ਚਾਲਕਾਂ ਦਾ ਵਿਵਹਾਰ ਬਦਲ ਜਾਂਦਾ ਹੈ, ਪਰ ਬੱਚਿਆਂ ਦੀ ਸੁਰੱਖਿਆ ਹਰ ਸਮੇਂ ਇੱਕੋ ਜਿਹੀ ਹੋਣੀ ਚਾਹੀਦੀ ਹੈ।ਕਲੋਨੀ ਵਾਸੀਆਂ ਦੀ ਮੰਗ ਹੈ ਕਿ ਪ੍ਰਬੰਧਕਾਂ ਵੱਲੋਂ ਸਕੂਲਾਂ ਦੀਆਂ ਗੱਡੀਆਂ ਨੂੰ ਰੋਕ ਕੇ ਚਾਲਕਾਂ ਦੇ ਲਾਇਸੈਂਸ ਅਤੇ ਹੋਰ ਜ਼ਰੂਰੀ ਦਸਤਾਵੇਜ਼ਾਂ ਦੀ ਜਾਂਚ ਕੀਤੀ ਜਾਵੇ। ਜੇਕਰ ਇਹ ਜਾਂਚ ਨਹੀਂ ਕੀਤੀ ਜਾਂਦੀ ਤਾਂ ਆਉਣ ਵਾਲੇ ਦੋ ਦਿਨਾਂ ਵਿੱਚ ਟ੍ਰੈਫ਼ਿਕ ਪੁਲਿਸ ਨੂੰ ਮੈ ਬੁਲਾ ਕੇ ਗੱਡੀਆਂ ਅਤੇ ਚਾਲਕਾਂ ਦੇ ਲਾਇਸੈਂਸਾਂ ਦੀ ਜਾਂਚ ਕਰਵਾ ਸਕਦਾ ਹਾਂ ਪਹਿਲ ਤੁਹਾਡੀ ਮੁੱਕਦੀ ਗੱਲ—ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਪ੍ਰਾਈਵੇਟ ਸਕੂਲਾਂ ਦੀਆਂ ਗੱਡੀਆਂ ਨੂੰ ਨਿਯਮਾਂ ਅਨੁਸਾਰ ਅਤੇ ਸਾਵਧਾਨੀ ਨਾਲ ਚਲਾਉਣਾ ਹੀ ਪਵੇਗਾ
  • Related Posts

    ਬਲਾਚੌਰ ਵਿਖੇ ਭਾਜਪਾ ਦੀ ਅਹਿਮ ਮੀਟਿੰਗ, ਸੰਗਠਨ ਨੂੰ ਮਜ਼ਬੂਤ ਕਰਨ ਤੇ ਪਾਰਟੀ ਦੀਆਂ ਗਤੀਵਿਧੀਆਂ ਸਬੰਧੀ ਹੋਇਆ ਵਿਚਾਰ-ਵਟਾਂਦਰਾ

    Spread the love

    Spread the love ਬਲਾਚੌਰ, 29 ਸਤੰਬਰ (ਜਤਿੰਦਰਪਾਲ ਸਿੰਘ ਕਲੇਰ) : ਬਲਾਚੌਰ ਵਿਖੇ ਅੱਜ ਭਾਰਤੀ ਜਨਤਾ ਪਾਰਟੀ ਦੀ ਅਹਿਮ ਮੀਟਿੰਗ ਹੋਈ, ਜਿਸ ਵਿੱਚ ਪਾਰਟੀ ਦੀਆਂ ਗਤੀਵਿਧੀਆਂ, ਸੰਗਠਨਾਤਮਕ ਮਾਮਲਿਆਂ ਅਤੇ ਪਾਰਟੀ ਨੂੰ…

    ਆਂਗਨਵਾੜੀ ਸੈਂਟਰ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਬੱਚਿਆਂ ਨੇ ਪੇਸ਼ ਕੀਤੇ ਦੇਸ਼ ਭਗਤੀ ਦੇ ਗੀਤ, ਸ਼ਹੀਦ ਦੇ ਜੀਵਨ ਤੋਂ ਪ੍ਰੇਰਨਾ ਲੈਣ ਦਾ ਦਿੱਤਾ ਸੁਨੇਹਾ

    Spread the love

    Spread the love ਮਾਛੀਵਾੜਾ ਸਾਹਿਬ, 29=ਸਤੰਬਰ (ਸੁੱਚਾ ਬੰਗੜ) – ਸਥਾਨਕ ਆਂਗਨਵਾੜੀ ਸੈਂਟਰ ਨੰਬਰ 122 ਵਿਖੇ ਦੇਸ਼ ਦੇ ਮਹਾਨ ਕ੍ਰਾਂਤੀਕਾਰੀ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਹੀ ਸ਼ਰਧਾ…

    Leave a Reply

    Your email address will not be published. Required fields are marked *