ਪ੍ਰਿੰਸ ਗੋਇਲ ਨੂੰ ਸਦਮਾ, ਪਿਤਾ ਦਾ ਦਿਹਾਂਤ  ਲੰਮੀ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ; 27 ਸਤੰਬਰ ਨੂੰ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ

Spread the love
ਜੈਤੋ, 22 ਸਤੰਬਰ (ਮਨਜੀਤ ਸਿੰਘ ਢੱਲਾ)- ਜੈਤੋ ਦੀ ਬ੍ਰਿਜ ਲਾਲ ਪ੍ਰਿੰਸ ਕੁਮਾਰ ਐਂਡ ਫਾਰਮ ਨਾਲ ਸਬੰਧਤ ਸ੍ਰੀ ਪਵਨ ਕੁਮਾਰ ਗੋਇਲ (64) ਦਾ 15 ਸਤੰਬਰ 2026 ਨੂੰ ਲੰਮੀ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ ਹੋ ਗਿਆ। ਉਨ੍ਹਾਂ ਦਾ ਪਿਛਲਾ ਪਿੰਡ ਲੰਭਵਾਲੀ ਸੀ ਅਤੇ ਉਹ ਪਿਛਲੇ ਕਾਫ਼ੀ ਸਮੇਂ ਤੋਂ ਆਪਣੇ ਪਰਿਵਾਰ ਸਮੇਤ ਜੈਤੋ ਵਿਖੇ ਰਹਿ ਰਹੇ ਸਨ। ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਨਾਲ ਪਰਿਵਾਰ, ਰਿਸ਼ਤੇਦਾਰਾਂ, ਦੋਸਤਾਂ ਅਤੇ ਵਪਾਰੀ ਵਰਗ ਵਿੱਚ ਸੋਗ ਦੀ ਲਹਿਰ ਦੌੜ ਗਈ।ਸ੍ਰੀ ਪਵਨ ਕੁਮਾਰ ਗੋਇਲ ਨੂੰ ਮਿਹਨਤੀ, ਮਿਲਣਸਾਰ ਅਤੇ ਚੰਗੇ ਵਪਾਰੀ ਵਜੋਂ ਜਾਣਿਆ ਜਾਂਦਾ ਸੀ। ਉਨ੍ਹਾਂ ਨੇ ਆਪਣੀ ਮਿਹਨਤ ਅਤੇ ਲਗਨ ਨਾਲ ਕਾਰੋਬਾਰ ਨੂੰ ਸਥਾਪਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ। ਸ਼ਹਿਰ ਦੀ ਆੜ੍ਹਤੀ ਐਸੋਸੀਏਸ਼ਨ, ਸ਼ੈਲਰ ਐਸੋਸੀਏਸ਼ਨ, ਵਪਾਰੀ ਵਰਗ, ਦੋਸਤਾਂ ਅਤੇ ਰਿਸ਼ਤੇਦਾਰਾਂ ਨੇ ਗੋਇਲ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਹਮਦਰਦੀ ਪ੍ਰਗਟ ਕੀਤੀ।ਪਿਤਾ ਦੇ ਵਿਛੋੜੇ ਨਾਲ ਪੁੱਤਰ ਸ੍ਰੀ ਪ੍ਰਿੰਸ ਗੋਇਲ ਅਤੇ ਸਮੁੱਚਾ ਪਰਿਵਾਰ ਗਹਿਰੇ ਸਦਮੇ ਵਿੱਚ ਹੈ। ਪਰਿਵਾਰਕ ਮੈਂਬਰਾਂ ਅਨੁਸਾਰ ਉਹ ਪਿਤਾ ਵੱਲੋਂ ਸਥਾਪਤ ਕਾਰੋਬਾਰ ਨੂੰ ਉਨ੍ਹਾਂ ਦੀਆਂ ਪਰਿਵਾਰਕ ਵਪਾਰਕ ਰਵਾਇਤਾਂ ਅਨੁਸਾਰ ਅੱਗੇ ਵਧਾਉਣਗੇ। ਸਵਰਗੀ ਸ੍ਰੀ ਪਵਨ ਕੁਮਾਰ ਗੋਇਲ ਨਮਿਤ ਸ੍ਰੀ ਗਰੁੜ ਪੁਰਾਣ ਜੀ ਦੇ ਪਾਠ ਦਾ ਭੋਗ, ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ 27 ਸਤੰਬਰ 2026, ਦਿਨ ਐਤਵਾਰ ਨੂੰ ਕਾਲੂ ਰਾਮ ਦੀ ਬਗੀਚੀ, ਗਊਸ਼ਾਲਾ ਰੋਡ, ਜੈਤੋ ਵਿਖੇ ਦੁਪਹਿਰ 12 ਤੋਂ 1 ਵਜੇ ਤੱਕ ਹੋਵੇਗਾ।
  • Related Posts

    ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ 24 ਸਤੰਬਰ ਨੂੰ ਤਪਾ ਵਿਖੇ ਪਹੁੰਚੇਗੀ —ਹਰੀਸ਼ ਮਿੱਤਲ ਗੋਸ਼ਾ

    Spread the love

    Spread the love ਤਪਾ ਮੰਡੀ 22 ਸਤੰਬਰ ( ਗੋਲਡੀ ਵਿਆਸ) ਬੀਜੇਪੀ ਪੰਜਾਬ  ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਜੋ ਕਿ 18 ਸਤੰਬਰ ਤੋਂ ਲੈ ਕੇ 30 ਸਤੰਬਰ ਤੱਕ ਚਾਰ ਪੜਾਵਾਂ ਵਿੱਚ ਕੱਢੀ ਜਾ…

    ਭਾਰਤੀ ਜਨਤਾ ਪਾਰਟੀ ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਤਹਿਤ ਤਪਾ ਰੈਲੀ ਵਿੱਚ ਹੋਵੇਗਾ ਵੱਡਾ ਇਕੱਠ —ਜਿਲਾ ਪ੍ਰਧਾਨ ਨਰਿੰਦਰ ਨੀਟਾ        

    Spread the love

    Spread the loveਤਪਾ ਮੰਡੀ 22 ਸਤੰਬਰ (ਗੋਲਡੀ ਵਿਆਸ) ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਮੰਤਬ ਨਾਲ ਪੰਜਾਬ ਅੰਦਰ ਸ਼ੁਰੂ ਕੀਤੀ ਯਾਤਰਾਵਾਂ ਤਹਿਤ ਭਾਰਤੀ ਜਨਤਾ ਪਾਰਟੀ ਦੇ ਜਿਲ੍ਾ…

    Leave a Reply

    Your email address will not be published. Required fields are marked *