ਪ੍ਰੇਮ ਨਗਰ ਸੇਵਾ ਸੁਸਾਇਟੀ ਨੇ ਖੇੜਾ ਰੋਡ ਵਿਖੇ ਕਰਵਾਇਆ 175ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਗਮ * ਸੀਨੀਅਰ ਪੱਤਰਕਾਰ ਟੀ.ਡੀ. ਚਾਵਲਾ ਨੇ ਕਰਵਾਈ ਸ਼ੁਰੂਆਤ

Spread the love

ਫਗਵਾੜਾ 7 ਜੁਲਾਈ (   ਪ੍ਰੀਤ ਕੌਰ ਪ੍ਰੀਤੀ     ) ਪ੍ਰੇਮ ਨਗਰ ਸੇਵਾ ਸੁਸਾਇਟੀ ਵਲੋਂ ਨਗਰ ਕੌਂਸਲ ਫਗਵਾੜਾ ਦੇ ਸਾਬਕਾ ਪ੍ਰਧਾਨ ਮਲਕੀਅਤ ਸਿੰਘ ਰਗਬੋਤਰਾ ਦੇ ਯਤਨਾਂ ਸਦਕਾ ਸ. ਅਜੀਤ ਸਿੰਘ ਢਿੱਲੋਂ ਦੀ ਨਿੱਘੀ ਯਾਦ ਨੂੰ ਸਮਰਪਿਤ 175ਵਾਂ ਮਾਸਿਕ ਰਾਸ਼ਨ ਵੰਡ ਸਮਾਗਮ ਸੀਨੀਅਰ ਸਿਟੀਜ਼ਨ ਕੇਅਰ ਸੈਂਟਰ ਖੇੜਾ ਰੋਡ ਫਗਵਾੜਾ ਵਿਖੇ ਕਰਵਾਇਆ ਗਿਆ। ਰਾਸ਼ਨ ਵੰਡਣ ਦੀ ਸ਼ੁਰੂਆਤ ਮੁੱਖ ਮਹਿਮਾਨ ਵਜੋਂ ਪਹੁੰਚੇ ਸੀਨੀਅਰ ਪੱਤਰਕਾਰ ਟੀ.ਡੀ. ਚਾਵਲਾ ਨੇ ਕਰਵਾਈ। ਉਹਨਾਂ ਨੇ 20 ਲੋੜਵੰਦ ਪਰਿਵਾਰਾਂ ਦੀਆਂ ਔਰਤਾਂ ਨੂੰ ਰਾਸ਼ਨ ਦੀ ਵੰਡ ਕਰਦਿਆਂ ਸੁਸਾਇਟੀ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਦੌਰਾਨ ਉਹਨਾਂ ਨੇ ਸੁਸਾਇਟੀ ਨੂੰ ਸਮਾਜ ਭਲਾਈ ਕਾਰਜਾਂ ਵਿੱਚ ਹਰ ਸੰਭਵ ਸਹਾਇਤਾ ਦਾ ਭਰੋਸਾ ਵੀ ਦਿੱਤਾ। ਇਸ ਤੋਂ ਪਹਿਲਾਂ ਸੁਸਾਇਟੀ ਦੇ ਪ੍ਰਧਾਨ ਸੁਧੀਰ ਸ਼ਰਮਾ ਅਤੇ ਜਨਰਲ ਸਕੱਤਰ ਸੁਰਿੰਦਰ ਪਾਲ ਨੇ ਪਤਵੰਤਿਆਂ ਨੂੰ ਜੀ ਆਇਆਂ ਆਖਿਆ। ਸਮਾਗਮ ਦੇ ਪ੍ਰਬੰਧਕ ਮਲਕੀਅਤ ਸਿੰਘ ਰਘਬੋਤਰਾ ਨੇ ਦੱਸਿਆ ਕਿ ਇਹ ਸੇਵਾ ਪਿਛਲੇ ਕਰੀਬ 16 ਸਾਲਾਂ ਤੋਂ ਨਿਰੰਤਰ ਜਾਰੀ ਹੈ। ਜਿਸ ਵਿੱਚ ਸਵ. ਅਜੀਤ ਸਿੰਘ ਢਿੱਲੋਂ ਦੇ ਪਰਿਵਾਰ ਦਾ ਵੱਡਮੁੱਲਾ ਯੋਗਦਾਨ ਮਿਲਦਾ ਹੈ। ਜੋ ਆਪਣੇ ਜੀਵਨ ਕਾਲ ਦੌਰਾਨ ਸਮਾਜ ਸੇਵਾ ਨੂੰ ਸਮਰਪਿਤ ਰਹੇ ਅਤੇ ਲੋੜਵੰਦਾਂ ਦੀ ਮਦਦ ਲਈ ਹਮੇਸ਼ਾ ਅੱਗੇ ਵਧ ਕੇ ਕੰਮ ਕੀਤਾ। ਪ੍ਰੇਮ ਨਗਰ ਮੁਹੱਲੇ ਦੇ ਵਿਕਾਸ ਵਿਚ ਵੀ ਉਹਨਾਂ ਨੇ ਹਮੇਸ਼ਾ ਵੱਧ-ਚੜ੍ਹ ਕੇ ਯਤਨ ਕੀਤੇ। ਉਹਨਾਂ ਦੱਸਿਆ ਕਿ ਅੱਜ ਦੇ ਰਾਸ਼ਨ ਵੰਡ ਸਮਾਗਮ ਨੂੰ ਸਫਲ ਬਨਾਉਣ ਵਿੱਚ ਸਮਾਜ ਸੇਵਕ ਬੀ.ਐਮ. ਪੁਰੀ ਦਾ ਵਢਮੁੱਲਾ ਸਹਿਯੋਗ ਪ੍ਰਾਪਤ ਹੋਇਆ। ਇਸ ਮੌਕੇ ਐਸ.ਸੀ. ਚਾਵਲਾ, ਮੋਹਨ ਲਾਲ ਤਨੇਜਾ, ਸੁਧਾ ਬੇਦੀ, ਮਨੀਸ਼ ਕਨੌਜੀਆ, ਰਾਜਕੁਮਾਰ ਕਨੌਜੀਆ, ਵੰਦਨਾ ਸ਼ਰਮਾ, ਚੰਦਨ ਦੁਆ ਆਦਿ ਹਾਜਰ ਸਨ।
ਤਸਵੀਰ ਕੈਪਸ਼ਨ- ਫਗਵਾੜਾ ਦੇ ਖੇੜਾ ਰੋਡ ਵਿਖੇ ਆਯੋਜਿਤ ਰਾਸ਼ਨ ਵੰਡ ਸਮਾਗਮ ਦਾ ਦ੍ਰਿਸ਼।

  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *