ਪ੍ਰੈਸ ਕਲੱਬ ਬਠਿੰਡਾ ਦਿਹਾਤੀ ਦੀ ਮੀਟਿੰਗ ਵਿੱਚ ਅਹਿਮ ਮਤਿਆਂ ‘ਤੇ ਚਰਚਾ ਸਾਉਣ ਮਹੀਨੇ ਵਿੱਚ ਸਾਂਝੀਆਂ ਥਾਵਾਂ ‘ਤੇ ਲਾਏ ਜਾਣਗੇ ਛਾਂਦਾਰ ਅਤੇ ਫਲਦਾਰ ਬੂਟੇ 

Spread the love
ਬਠਿੰਡਾ 11 ਜੁਲਾਈ (ਪੱਤਰ ਪ੍ਰੇਰਕ): ਪ੍ਰੈਸ ਕਲੱਬ ਬਠਿੰਡਾ ਦਿਹਾਤੀ ਦੀ ਮਹੀਨੇਵਾਰ ਮੀਟਿੰਗ ਟੀਚਰ ਹੋਮ ਬਠਿੰਡਾ ਵਿਖੇ ਹੋਈ, ਜਿਸ ਵਿੱਚ ਸਮੂਹ ਅਹੁਦੇਦਾਰ ਸਾਹਿਬਾਨਾਂ ਵੱਲੋਂ ਆਪਣੇ ਆਪਣੇ ਸੁਝਾਅ ਅਤੇ ਮਸਲਿਆਂ ਬਾਰੇ ਵਿਚਾਰ ਦਿੱਤੇ। ਮੀਟਿੰਗ ਦੀ ਸ਼ੁਰੂਆਤ ਸੀਨੀਅਰ ਪੱਤਰਕਾਰ ਬਲਜਿੰਦਰ ਸਿੰਘ ਕੋਟਭਾਰਾ ਨੇ ਕੀਤੀ। ਇਸ ਮੌਕੇ ਸਭ ਤੋਂ ਪਹਿਲਾਂ ਮਤਾ ਲਿਆਂਦਾ ਗਿਆ ਕਿ ਪ੍ਰੈਸ ਕਲੱਬ ਬਠਿੰਡਾ ਦਿਹਾਤੀ ਦੇ ਦੇ ਦਫਤਰ ਖੋਲ੍ਹਣ ਦੇ ਲਈ ਡਿਪਟੀ ਕਮਿਸ਼ਨਰ ਬਠਿੰਡਾ ਨਾਲ ਕਲੱਬ ਦਾ ਵਫਦ ਮੀਟਿੰਗ ਕਰੇਗਾ। ਦੂਜੇ ਮਤੇ ਮੁਤਾਬਕ ਕਲੱਬ ਵੱਲੋਂ ਹਰ ਸਾਲ ਦੀ ਤਰ੍ਹਾਂ ਸਾਉਣ ਮਹੀਨੇ ਦੇ ਵਿੱਚ ਸਾਂਝੀਆਂ ਥਾਵਾਂ ਤੇ ਤ੍ਰਿਵੈਣੀਆਂ ਅਤੇ ਵੱਖ-ਵੱਖ ਤਰਹਾਂ ਦੇ ਸ਼ਾਨਦਾਰ ਤੇ ਫਲਦਾਰ ਬੂਟੇ ਲਾਏ ਜਾਣਗੇ। ਪ੍ਰਧਾਨ ਗੁਰਜੀਤ ਚੌਹਾਨ ਨੇ ਇਸ ਮੌਕੇ ਕਿਹਾ ਕਿ ਲਗਾਤਾਰ ਵਿਗੜ ਰਹੇ ਵਾਤਾਵਰਨ ਨੂੰ ਬਚਾਉਣ ਦੇ ਲਈ ਰੁੱਖ ਲਾਉਣੇ ਬਹੁਤ ਜਰੂਰੀ ਹਨ ਇਸੇ ਤਹਿਤ ਹੀ ਕਲੱਬ ਵੱਲੋਂ ਉਪ੍ਰੋਕਤ ਉਪਰਾਲਾ ਕੀਤਾ ਜਾਵੇਗਾ।ਇਸ ਮੌਕੇ ਪੱਤਰਕਾਰ ਗੁਰਬਾਜ ਸਿੰਘ ਗਿੱਲ ਨੂੰ ਕਲੱਬ ਵਿੱਚ ਮੈਂਬਰ ਵਜੋਂ ਸ਼ਾਮਿਲ ਕੀਤਾ ਗਿਆ। ਸਮੂਹ ਅਹੁਦੇਦਾਰ ਸਾਹਿਬਾਨਾਂ ਵੱਲੋਂ ਗੁਰਬਾਜ ਸਿੰਘ ਗਿੱਲ ਨੂੰ ਜੀਓ ਆਇਆ ਆਖਿਆ ਗਿਆ।ਇਸ ਮੌਕੇ ਕਲੱਬ ਦੇ ਮੈਂਬਰ ਮੈਡਮ ਮਨਰਾਜ ਕੌਰ ਮਾਹੀ ਦੇ ਭੂਆ ਦੇ ਲੜਕੇ ਦੀ ਬੇਵਕਤੀ ਮੌਤ ਤੇ 2 ਮਿੰਟ ਦਾ ਮੌਨ ਧਾਰਿਆ ਗਿਆ ਅਤੇ ਸੋਕ ਮਤਾ ਵੀ ਲਿਆਂਦਾ ਗਿਆ। ਇਸ ਮੌਕੇ ਕਲੱਬ ਦੇ ਸਰਪ੍ਰਸਤ ਜਸਕਰਨ ਸਿੰਘ ਸਿਵੀਆਂ ਵੱਲੋਂ ਵੀ ਲਿਆਂਦੇ ਗਏ ਮਤਿਆਂ ਤੇ ਦ੍ਰਿੜਤਾ ਨਾਲ ਪਹਿਰਾ ਦੇਣ ਦੀ ਗੱਲ ਕਹੀ। ਇਸ ਮੌਕੇ ਕਲੱਬ ਪ੍ਰਧਾਨ ਗੁਰਜੀਤ ਚੌਹਾਨ, ਜਨਰਲ ਸਕੱਤਰ ਸੁਰਿੰਦਰ ਪਾਲ ਸਿੰਘ ਬੱਲੂਆਣਾ, ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਚਹਿਲ, ਖਜਾਨਚੀ ਨਸੀਬ ਚੰਦ ਸ਼ਰਮਾ ਬਾਲਿਆਂਵਾਲੀ, ਸੀਨੀਅਰ ਪੱਤਰਕਾਰ ਸੱਤਪਾਲ ਮਾਨ, ਪੱਤਰਕਾਰ ਜਸਵੀਰ ਸਿੰਘ ਕਟਾਰ ਸਿੰਘ ਵਾਲਾ, ਪੱਤਰਕਾਰ ਸੁਖਵਿੰਦਰ ਸਿੰਘ ਸਰਾਂ, ਪੱਤਰਕਾਰ ਜਸ਼ਨਦੀਪ ਸਿੰਘ ਆਦਿ ਹਾਜ਼ਰ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *