ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ

Spread the love
ਅੰਮ੍ਰਿਤਸਰ, 18 ਸਤੰਬਰ( ਮਨਜੀਤ ਸਿੰਘ ਸ਼ੇਰਗਿੱਲ  )=ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੇ ਅੱਜ ਸ਼ਾਮ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਅਕਾਲ ਪੁਰਖ ਦਾ ਸ਼ੁਕਰਾਨਾ ਕੀਤਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਮੁੱਖ ਜੱਜ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦਾ ਸ੍ਰੀ ਦਰਬਾਰ ਸਾਹਿਬ ਦਾ ਇਹ ਪਹਿਲਾ ਦੌਰਾ ਸੀ। ਉਨ੍ਹਾਂ ਨੇ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ ਅਤੇ ਸ਼ਾਂਤੀ, ਖੁਸ਼ਹਾਲੀ ਤੇ ਸਮੁੱਚੀ ਮਨੁੱਖਤਾ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ।ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨੁਮਾਇੰਦਿਆਂ ਵੱਲੋਂ ਮਾਨਯੋਗ ਮੁੱਖ ਜੱਜ ਦਾ ਸਵਾਗਤ ਕੀਤਾ ਗਿਆ। ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਇਤਿਹਾਸਕ, ਧਾਰਮਿਕ ਅਤੇ ਅਧਿਆਤਮਿਕ ਮਹੱਤਵ ਤੋਂ ਇਲਾਵਾ ਇੱਥੇ ਚੱਲ ਰਹੀਆਂ ਵੱਖ-ਵੱਖ ਸੇਵਾਵਾਂ ਅਤੇ ਪ੍ਰਬੰਧਾਂ ਬਾਰੇ ਜਾਣਕਾਰੀ ਦਿੱਤੀ ਗਈ।ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੇ ਸ੍ਰੀ ਦਰਬਾਰ ਸਾਹਿਬ ਦੀ ਅਦੁੱਤੀ ਆਧਿਆਤਮਿਕਤਾ ਅਤੇ ਸਿੱਖ ਧਰਮ ਦੀ ਅਮੀਰ ਵਿਰਾਸਤ ਨਾਲ ਜੁੜੇ ਇਤਿਹਾਸ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਨੂੰ ਸੰਗਤ ਦੀ ਸਹੂਲਤ ਲਈ ਕੀਤੇ ਗਏ ਪ੍ਰਬੰਧਾਂ ਅਤੇ ਸ਼ਰਧਾਲੂਆਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸੇਵਾਵਾਂ ਬਾਰੇ ਵੀ ਜਾਣੂ ਕਰਵਾਇਆ ਗਿਆ।ਇਸ ਮੌਕੇ ਗੱਲਬਾਤ ਕਰਦਿਆਂ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੇ ਸ੍ਰੀ ਦਰਬਾਰ ਸਾਹਿਬ ਦੀ ਪਵਿੱਤਰਤਾ ਅਤੇ ਇਤਿਹਾਸਕ ਮਹੱਤਤਾ ਪ੍ਰਤੀ ਸਤਿਕਾਰ ਪ੍ਰਗਟ ਕਰਦਿਆਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਸਮੁੱਚੀ ਮਾਨਵਤਾ ਲਈ ਸ਼ਾਂਤੀ, ਸੇਵਾ, ਬਰਾਬਰੀ ਅਤੇ ਸਰਬੱਤ ਦੇ ਭਲੇ ਦਾ ਸੰਦੇਸ਼ ਦੇਣ ਵਾਲਾ ਪਾਵਨ ਅਸਥਾਨ ਹੈ, ਜਿੱਥੋਂ ਸਮੁੱਚੀ ਮਨੁੱਖਤਾ ਨੂੰ ਭਲਾਈ ਅਤੇ ਸਦਭਾਵਨਾ ਦੀ ਪ੍ਰੇਰਣਾ ਮਿਲਦੀ ਹੈ।ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀਮਤੀ ਜਤਿੰਦਰ ਕੌਰ, ਸੀ.ਜੇ. ਐਮ. ਸ੍ਰੀਮਤੀ ਸੁਪ੍ਰੀਤ ਕੌਰ, ਸਿਵਿਲ ਜੱਜ ਸ੍ਰੀ ਗਗਨ ਦੀਪ ਸਿੰਘ ਘੁੰਮਣ, ਵਧੀਕ ਕਮਿਸ਼ਨਰ ਜੈ ਇੰਦਰ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।
  • Related Posts

    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦ

    Spread the love

    Spread the loveਬਰਨਾਲਾ ਬਲਵੰਤ ਸਿੰਘ ਸਿੱਧੂ 18 ਸਤੰਬਰ 2026=ਬਰਨਾਲਾ–ਸੰਗਰੂਰ ਰੋਡ ’ਤੇ ਸਥਿਤ ਐਸ਼ ਐਸ ਪੈਟਰੋਲੀਅਮਜ਼ ਦੇ ਮਾਲਕ ਅਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਧਨੌਲਾ ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ…

    ਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗ

    Spread the love

    Spread the loveਅਮਲੋਹ, 18 ਸਤੰਬਰ (ਅਜੈ ਕੁਮਾਰ)=ਰਾਈਸ ਸੈਲਰ ਐਸੋਸੀਏਸ਼ਨ ਅਮਲੋਹ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਹੋਈ। ਉਨ੍ਹਾਂ ਕਿਹਾ ਕਿ ਝੋਨੇ ਦਾ ਨਵਾਂ ਸੀਜ਼ਨ 2026-27 ਇਕ…

    Leave a Reply

    Your email address will not be published. Required fields are marked *