‘ਪੰਜਾਬ ਖੇਡ ਕ੍ਰਾਂਤੀ’ ਤਹਿਤ ‘ਸ਼ੇਰ-ਏ-ਪੰਜਾਬ ਟੀ-20 ਲੀਗ’ ਮਾਨ ਸਰਕਾਰ ਦਾ ਇਤਿਹਾਸਕ ਕਦਮ: ਐਡਵੋਕੇਟ ਸੰਜੀਵ ਚੌਧਰੀ ਚੇਚੀ 30 ਅਗਸਤ ਤੋਂ 13 ਸਤੰਬਰ ਤੱਕ ਹੋਵੇਗਾ ਵੱਕਾਰੀ ਟੂਰਨਾਮੈਂਟ; ਨਵੇਂ ਨੌਜਵਾਨਾਂ ਨੂੰ ਇੰਟਰਨੈਸ਼ਨਲ ਖਿਡਾਰੀਆਂ ਨਾਲ ਖੇਡਣ ਦਾ ਮਿਲੇਗਾ ਸੁਨਹਿਰੀ ਮੌਕਾ

Spread the love
ਬਲਾਚੌਰ, 3 ਅਗਸਤ (ਜਤਿੰਦਰਪਾਲ ਸਿੰਘ ਕਲੇਰ):ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇ ਸੀਨੀਅਰ ਆਗੂ ਐਡਵੋਕੇਟ ਸੰਜੀਵ ਚੌਧਰੀ ਚੇਚੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੁਆਰਾ ਖੇਡਾਂ ਦੇ ਖੇਤਰ ਵਿੱਚ ਲਿਆਂਦੀ ਜਾ ਰਹੀ ਵੱਡੀ ਕ੍ਰਾਂਤੀ ਦੀ ਭੂਰੀ-ਭੂਰੀ ਸ਼ਲਾਘਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ‘ਪੰਜਾਬ ਖੇਡ ਕ੍ਰਾਂਤੀ’ ਤਹਿਤ ਮਾਨ ਸਰਕਾਰ ਵੱਲੋਂ ਪੰਜਾਬ ਵਿੱਚ ‘ਸ਼ੇਰ-ਏ-ਪੰਜਾਬ ਟੀ-20 ਲੀਗ’ ਕਰਵਾਉਣ ਦਾ ਫੈਸਲਾ ਇੱਕ ਬੇਹੱਦ ਇਤਿਹਾਸਕ ਅਤੇ ਸ਼ਲਾਘਾਯੋਗ ਕਦਮ ਹੈ।- 30 ਅਗਸਤ ਤੋਂ 13 ਸਤੰਬਰ ਤੱਕ ਸੂਬੇ ‘ਚ ਗੂੰਜੇਗਾ ਕ੍ਰਿਕਟ ਦਾ ਰੋਮਾਂਚ ਐਡਵੋਕੇਟ ਸੰਜੀਵ ਚੌਧਰੀ ਚੇਚੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਵਿਸ਼ੇਸ਼ ਟੀ-20 ਲੀਗ 30 ਅਗਸਤ ਤੋਂ 13 ਸਤੰਬਰ ਤੱਕ ਆਯੋਜਿਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਲੀਗ ਦੇ ਨਾਲ ਪੰਜਾਬ ਦੇ ਨੌਜਵਾਨਾਂ ਵਿੱਚ ਖੇਡਾਂ ਪ੍ਰਤੀ ਇੱਕ ਨਵਾਂ ਉਤਸ਼ਾਹ ਅਤੇ ਊਰਜਾ ਦੇਖਣ ਨੂੰ ਮਿਲੇਗੀ।- ਉੱਭਰਦੇ ਨੌਜਵਾਨ ਖਿਡਾਰੀਆਂ ਲਈ ਵੱਡਾ ਮੰਚ ਉਨ੍ਹਾਂ ਦੱਸਿਆ ਕਿ ਇਸ ਲੀਗ ਦੀ ਸਭ ਤੋਂ ਵੱਡੀ ਵਿਸ਼ੇਸ਼ਤਾ ਇਹ ਹੈ ਕਿ ਇਸ ਰਾਹੀਂ ਨਵੇਂ ਅਤੇ ਉੱਭਰਦੇ ਨੌਜਵਾਨ ਖਿਡਾਰੀਆਂ ਨੂੰ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀਆਂ ਨਾਲ ਮੈਦਾਨ ‘ਚ ਖੇਡਣ ਦਾ ਸਿੱਧਾ ਮੌਕਾ ਮਿਲੇਗਾ। ਇਸ ਨਾਲ ਸਾਡੇ ਸਥਾਨਕ ਖਿਡਾਰੀਆਂ ਨੂੰ ਨਾ ਸਿਰਫ਼ ਵੱਡਾ ਤਜਰਬਾ ਹਾਸਲ ਹੋਵੇਗਾ, ਬਲਕਿ ਉਨ੍ਹਾਂ ਦਾ ਮਨੋਬਲ ਵੀ ਉੱਚਾ ਹੋਵੇਗਾ ਅਤੇ ਉਨ੍ਹਾਂ ਦੀ ਪ੍ਰਤਿਭਾ ਵਿਸ਼ਵ ਪੱਧਰ ‘ਤੇ ਨਿਖਰ ਕੇ ਸਾਹਮਣੇ ਆਵੇਗੀ।- ਨੌਜਵਾਨੀ ਨੂੰ ਖੇਡਾਂ ਨਾਲ ਜੋੜਨ ਦਾ ਸ਼ਲਾਘਾਯੋਗ ਉਪਰਾਲਾ ਐਡਵੋਕੇਟ ਚੇਚੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਮਨੋਰਥ ਸੂਬੇ ਦੀ ਨੌਜਵਾਨੀ ਨੂੰ ਖੇਡ ਮੈਦਾਨਾਂ ਨਾਲ ਜੋੜ ਕੇ ਉਨ੍ਹਾਂ ਦੀ ਊਰਜਾ ਨੂੰ ਸਹੀ ਦਿਸ਼ਾ ਵਿੱਚ ਲਗਾਉਣਾ ਹੈ। ਅਜਿਹੇ ਇੰਟਰਨੈਸ਼ਨਲ ਪੱਧਰ ਦੇ ਆਯੋਜਨਾਂ ਨਾਲ ਪੰਜਾਬ ਵਿੱਚ ਖੇਡ ਸਭਿਆਚਾਰ ਹੋਰ ਮਜ਼ਬੂਤ ਹੋਵੇਗਾ ਅਤੇ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇ ਗੱਭਰੂ ਦੇਸ਼-ਵਿਦੇਸ਼ਾਂ ਵਿੱਚ ਸੂਬੇ ਦਾ ਨਾਂ ਰੋਸ਼ਨ ਕਰਨਗੇ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *