ਜਲੰਧਰ 2 ਅਪ੍ਰੈਲ (ਅਮ੍ਰਿੰਤਪਾਲ ਸਿੰਘ)ਪੰਜਾਬ ਰੋਡਵੇਜ਼ ਮੁਲਾਜ਼ਮਾਂ ਦੀਆਂ ਵੱਖ-ਵੱਖ ਯੂਨੀਅਨਾਂ ਨੇ ਤਿੰਨ ਅਪਰੈਲ ਨੂੰ ਸੂਬੇ ਦੇ ਸਾਰੇ ਬੱਸ ਅੱਡੇ 11 ਤੋੋਂ 1 ਵਜੇ ਤੱਕ ਬੰਦ ਰੱਖਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਛੇ, ਸੱਤ ਤੇ ਅੱਠ ਅਪਰੈਲ ਨੂੰ ਰੋਡਵੇਜ਼ ਵਿੱਚ ਕੰਮ ਕਰਦੇ ਕੱਚੇ ਮੁਲਾਜ਼ਮਾਂ ਵੱਲੋਂ ਮੁਕੰਮਲ ਹੜਤਾਲ ਕੀਤੀ ਜਾਵੇਗੀ। ਯੂਨੀਅਨ ਵੱਲੋਂ ਇਹ ਐਲਾਨ ਪੰਜਾਬ ਰੋਡਵੇਜ਼ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ ਲਈ ਕੀਤਾ ਗਿਆ ਹੈ।ਪੰਜਾਬ ਰੋਡਵੇਜ਼ ਪਨਬੱਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੇ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਪੰਜਾਬ ਸਰਕਾਰ ਤੋਂ ਮੁਲਾਜ਼ਮਾਂ ਨੂੰ ਪੱਕੇ ਕਰਨ ਸਣੇ ਹੋਰ ਮੰਗਾਂ ਮੰਨਣ ਲਈ ਅਪੀਲ ਕੀਤੀ ਜਾਂਦੀ ਰਹੀ ਹੈ। ਇਸ ਸਬੰਧੀ ਯੂਨੀਅਨ ਵੱਲੋਂ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਕੈਪਟਨ ਅਮਰਿੰਦਰ ਸਿੰਘ ਅਤੇ ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਵੀ ਗੱਲਬਾਤ ਕੀਤੀ ਗਈ ਹੈ ਪਰ ਉਨ੍ਹਾਂ ਦੀਆਂ ਮੰਗਾਂ ਅਜੇ ਤਕ ਮੰਨੀਆਂ ਨਹੀਂ ਗਈਆਂ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨਾਲ ਮੁਲਾਜ਼ਮ ਮੰਗਾਂ ‘ਤੇ ਗੱਲ ਕਰਦਿਆਂ ਤਿੰਨ ਸਾਲ ਹੋ ਗਏ ਹਨ।ਉਨ੍ਹਾਂ ਕਿਹਾ ਕਿ ਕਈ ਵਾਰ ਪ੍ਰਦਰਸ਼ਨ ਵੀ ਕੀਤੇ ਗਏ ਪਰ ਕੁਝ ਹਾਸਲ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਸਵਾਰੀਆਂ ਦੀ ਪ੍ਰੇਸ਼ਾਨੀ ਨੂੰ ਦੇਖਦਿਆਂ ਉਨ੍ਹਾਂ ਨੇ ਹੜਤਾਲ ਨਾ ਕਰਨ ਬਾਰੇ ਸੋਚਿਆ ਸੀ ਪਰ ਜਦੋਂ ਸਰਕਾਰ ਨੇ ਉਨ੍ਹਾਂ ਦੀ ਗੱਲ ਨਹੀਂ ਸੁਣੀ ਤਾਂ ਹੁਣ ਇਹ ਐਲਾਨ ਕਰਨਾ ਪਿਆ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਦਸ ਹਜ਼ਾਰ ਨਵੀਆਂ ਬੱਸਾਂ ਖ਼ਰੀਦਣ ਦੀ ਮੰਗ ਵੀ ਕੀਤੀ ਹੈ। ਮੰਗਾਂ ਨਾ ਪੂਰੀਆਂ ਹੋਣ ‘ਤੇ ਉਨ੍ਹਾਂ ਸੰਘਰਸ਼ ਵਿੱਢਣ ਦੀ ਚੇਤਾਵਨੀ ਦਿੱਤੀ







