ਪੰਜਾਬ ਦੇ ਲੋਕਾਂ ਨੇ ਹੁਣ ਬੀਜੇਪੀ ਦੀ ਸਰਕਾਰ ਲਿਆਉਣ ਦਾ ਨਿਸ਼ਚਾ ਕਰ ਲਿਆ ਹੈ:  ਜਥੇਦਾਰ ਚਰਨਜੀਤ ਸਿੰਘ ਕਾਲੇਵਾਲ।

Spread the love
ਕੁਰਾਲੀ 27 ਅਗਸਤ (ਜਗਦੇਵ ਸਿੰਘ )ਪਿੰਡ ਖਿਜਰਾਬਾਦ ਵਿਖੇ ਮੋਹਤਵਾਰਾਂ ਨਾਲ ਜਥੇਦਾਰ ਚਰਨਜੀਤ ਸਿੰਘ ਕਾਲੇਵਾਲ ਮੈਂਬਰ ਐਸਜੀਪੀਸੀ ਅਤੇ ਭਾਜਪਾ ਆਗੂ ਨੇ ਰਾਜਨੀਤਿਕ ਮੀਟਿੰਗ ਕੀਤੀ ਇਸ ਮੌਕੇ ਉਹਨਾਂ ਬੋਲਦੇ ਕਿਹਾ ਕਿ ਅੱਜ ਪੰਜਾਬ ਦਾ ਨੌਜਵਾਨ ਅਤੇ ਹਰ ਜਾਗਰੂਕ ਨਾਗਰਿਕ ਬਿਲਕੁਲ ਸਾਫ਼ ਸ਼ਬਦਾਂ ਵਿੱਚ ਇਹੀ ਚਾਹੁੰਦਾ ਹੈ ਕਿ ਸੂਬੇ ਵਿੱਚ ਅਸਲ ਤਰੱਕੀ, ਅਮਨ-ਕਾਨੂੰਨ ਅਤੇ ਖ਼ੁਸ਼ਹਾਲੀ ਦਾ ਦੌਰ ਮੁੜ ਪਰਤ ਆਵੇ। ਪੰਜਾਬ ਦੇ ਸੁਨਹਿਰੀ ਭਵਿੱਖ ਲਈ ਹੁਣ ਲੋਕ ਸਿਰਫ ਭਾਜਪਾ ਨੂੰ ਹੀ ਲਿਆਉਣਾ ਚਾਹੁੰਦੇ ਹਨ। ਉਹਨਾਂ ਕਿਹਾ ਕਿ 2022 ਵਿੱਚ ਜਦੋਂ ਭਗਵੰਤ ਮਾਨ ਸਰਕਾਰ ਬਣੀ ਸੀ, ਉਸ ਵੇਲੇ ਪੰਜਾਬ ਦੇ ਮੁਲਾਜ਼ਮਾਂ ਨੇ ਨਵੀਂ ਸਰਕਾਰ ਤੋਂ ਵੱਡੀਆਂ ਉਮੀਦਾਂ ਰੱਖਦਿਆਂ ਫੁੱਲਾਂ ਨਾਲ ਸਵਾਗਤ ਕੀਤਾ ਸੀ। ਪਰ ਅੱਜ ਉਹੀ ਮੁਲਾਜ਼ਮ ਆਪਣੀਆਂ ਜਾਇਜ਼ ਮੰਗਾਂ ਅਤੇ ਹੱਕਾਂ ਲਈ ਸੜਕਾਂ ‘ਤੇ ਉਤਰ ਕੇ ਭਗਵੰਤ ਮਾਨ ਸਰਕਾਰ ਵਿਰੁੱਧ ਪ੍ਰਦਰਸ਼ਨ ਕਰਨ ਲਈ ਮਜਬੂਰ ਹਨ। ਇਸ ਮੌਕੇ ਤੇ ਗੁਰਮੀਤ ਸਿੰਘ ਮੀਤੀ, ਉਜਾਗਰ ਸਿੰਘ, ਸਾਬਕਾ ਸੰਮਤੀ ਮੈਂਬਰ ਨਰੇਸ਼ ਰਾਣਾ, ਰਾਮ ਸਿੰਘ, ਤਾਰਾ ਸਿੰਘ, ਜਗਜੀਵਨ ਸਿੰਘ, ਰਾਮਪਾਲ ਸਿੰਘ, ਨੰਬਰਦਾਰ ਸੁਲੱਖਣ ਸਿੰਘ, ਲਖਵੀਰ ਖਾਨ, ਮਨਜੀਤ ਸਿੰਘ, ਪਰਮਜੀਤ ਸਿੰਘ ਸੁਖਵਿੰਦਰ ਸਿੰਘ ਸੁੱਖਾ ਹਾਜ਼ਰ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *