ਪੰਜਾਬ ਦੇ ਲੋਕਾਂ ਵਿੱਚ ਸਰਦਾਰ ਚਰਨਜੀਤ ਸਿੰਘ ਚੰਨੀ ਨੂੰ ਮੁੜ ਮੁੱਖ ਮੰਤਰੀ ਬਣਾਉਣ ਦੀ ਮੰਗ ਉੱਠੀ( ਪ੍ਰੀਤਮ ਸਿੰਘ ਮਵਾ)

Spread the love
 ਨੂਰਪੁਰ ਬੇਦੀ ਦਲਜੀਤ ਚਨੌਲੀ (12/8/26)ਪੰਜਾਬ ਲੋਕਾਂ ਵਿੱਚ ਸ. ਚਰਨਜੀਤ ਸਿੰਘ ਚੰਨੀ ਜੀ ਨੂੰ ਮੁੜ ਮੁੱਖ ਮੰਤਰੀ ਦੇ ਚਿਹਰੇ ਵਜੋਂ ਦੇਖਣ ਦੀ ਭਾਵਨਾ ਮਜ਼ਬੂਤ ਹੈ। ਕੁਝ ਲੋਕ ਬਿਨਾਂ ਵਿਕਾਸ ਦੇ ਕੰਮ ਕੀਤੇ ਬੇਤੁਕੇ ਵਿਰੋਧ ਕਰਕੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ। ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸੀ ਆਗੂ ਪ੍ਰੀਤਮ ਸਿੰਘ ਮਵਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਆਂ  ਕੀਤਾ ਸਰਦਾਰ ਪ੍ਰੀਤਮ ਸਿੰਘ ਮਾਵਾ ਨੇ ਕਿਹਾ ਕਿ ਟਿਕਟ ਦਾ ਫੈਸਲਾ ਪਾਰਟੀ ਹਾਈਕਮਾਂਡ ਕਰਦੀ ਹੈ, ਇਸ ‘ਤੇ ਭਰਮ ਪੈਦਾ ਕਰਨਾ ਠੀਕ ਨਹੀਂ। ਕਾਂਗਰਸ ਪਾਰਟੀ ਦਾ ਮੁੱਖ ਮਕਸਦ ਹੈ  ਇਲਾਕੇ ਦਾ ਵਿਕਾਸ ਹੋਣਾ  ਹੈ—ਵਧੀਆ ਪ੍ਰਸ਼ਾਸਨ, ਰੋਜ਼ਗਾਰ, ਸਿੱਖਿਆ ਅਤੇ ਸਿਹਤ ਸਹੂਲਤਾਂ। ਖ਼ਾਸ ਕਰਕੇ ਲੜਕੀਆਂ ਲਈ ਨਰਸਿੰਗ ਕਾਲਜ ਅਤੇ ਉੱਚ ਸਿੱਖਿਆ ਸੰਸਥਾਵਾਂ ਇਲਾਕੇ ਵਿੱਚ ਹੋਣੀਆਂ ਚਾਹੀਦੀਆਂ ਹਨ। ਲੋਕਾਂ ਦੀ ਭਾਵਨਾ ਦਾ ਸਨਮਾਨ ਕਰਦੇ ਹੋਏ ਸਾਨੂੰ ਨਿੱਜੀ ਰਾਜਨੀਤੀ ਤੋਂ ਉੱਪਰ ਉੱਠ ਕੇ ਵਿਕਾਸ ਦੀ ਗੱਲ ਕਰਨੀ ਚਾਹੀਦੀ ਹੈ। ਪ੍ਰੀਤਮ ਸਿੰਘ ਮਵਾ  ਨੇ ਚੰਨੀ ਦੀ ਤਾਰੀਫ ਕਰਦਿਆਂ ਕਿਹਾ ਕਿ ਜੋ ਸਹੂਲਤਾਂ ਸਰਦਾਰ ਚਰਨਜੀਤ ਸਿੰਘ ਚੰਨੀ ਨੇ ਆਪਣੇ ਮੁੱਖ ਮੰਤਰੀ ਦੇ ਕਾਰਜਕਾਲ ਦੌਰਾਨ ਪੰਜਾਬ ਦੇ ਲੋਕਾਂ ਨੂੰ ਦਿੱਤੀਆਂ ਹਨ ਉਹਨਾਂ ਤੋਂ ਪਤਾ ਲੱਗਦਾ ਹੈ ਕਿ ਚਰਨਜੀਤ ਸਿੰਘ ਚੰਨੀ ਦੇ ਦਿਲ ਅੰਦਰ ਪੰਜਾਬ ਲਈ ਕਿੰਨਾ ਦਰਦ ਹੈ ਚੰਨੀ ਵਰਗੇ ਇਨਸਾਨ ਨੂੰ ਮੁੱਖ ਮੰਤਰੀ ਬਣਨ ਦਾ ਦੁਬਾਰਾ ਮੌਕਾ ਮਿਲਣਾ ਚਾਹੀਦਾ ਹੈ ਜੇਕਰ ਕਾਂਗਰਸ ਪਾਰਟੀ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨ ਦੀ ਹੈ ਤਾਂ ਅਸੀਂ ਚੰਨੀ ਨੂੰ ਵੱਡੀ ਬਹੁਮਤ ਨਾਲ 2027 ਵਿੱਚ ਜਿਤਾ ਕੇ ਮੁੱਖ ਮੰਤਰੀ ਬਣਾਵਾਂਗੇ ਇਸ ਤੋਂ ਇਲਾਵਾ ਹਰਦਿਆਲ ਸਿੰਘ ਖੱਟੜਾ ਅਤੇ ਪ੍ਰੀਤਮ ਸਿੰਘ ਮਵਾ ਨੇ ਸਾਂਝੇ ਬਿਆਨ ਵਿੱਚ ਕਿਹਾ ਜੇਕਰ ਹਲਕੇ ਦੇ ਲੋਕ ਹਲਕੇ ਦਾ ਉਮੀਦਵਾਰ ਚਾਹੁੰਦੇ ਹਨ ਜੇ ਉਹ ਵਰਿੰਦਰ ਸਿੰਘ ਢਿੱਲੋ ਨੂੰ ਬਾਹਰ ਦਾ ਦੱਸਦੇ ਹਨ ਤਾਂ ਚਰਨਜੀਤ ਸਿੰਘ ਚੰਨੀ ਤਾਂ ਇਲਾਕੇ ਦਾ ਹੀ ਉਮੀਦਵਾਰ ਹੈ ਤਾਂ ਹਾਈ ਕਮਾਂਡ ਉਸ ਨੂੰ ਟਿਕਟ ਕਿਉਂ ਨਹੀਂ ਦਿੰਦੀ ਅਸੀਂ ਹਾਈ ਕਮਾਂਡ ਨੂੰ ਅਪੀਲ ਕਰਦੇ ਹਾਂ ਕਿ ਸਰਦਾਰ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨ ਦੇ ਹੋਏ ਆਉਣ ਵਾਲੀਆਂ 2027 ਦੀਆਂ ਚੋਣਾਂ ਵਿੱਚ ਟਿਕਟ ਦੇ ਕੇ ਉਮੀਦਵਾਰ ਲਾਉਨੇ ਆ ਜਾਵੇ ਤਾਂ ਜੋ ਚਰਨਜੀਤ ਸਿੰਘ ਚੰਨੀ ਨੂੰ ਵੱਡੀ ਲੀਡ ਨਾਲ ਜਿਤਾ ਕੇ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਾਵਾਂਗੇ ਚੰਨੀ ਤੋਂ ਬਿਨਾਂ ਕਾਂਗਰਸ ਦੀ ਸਰਕਾਰ ਨੇ ਹੀ ਬਣ ਸਕਦੀ ਚੰਨੀ ਹੀ ਹੈ ਜੋ ਕਾਂਗਰਸ ਨੂੰ 2027 ਵਿੱਚ ਵੱਡੀ ਲੀਡ ਨਾਲ ਜਿਤਾ ਸਕਦਾ ਹੈ
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *