ਪੰਜਾਬ ਦੇ ਵਿੱਚੋਂ ਨਾ ਨਸ਼ੇ ਖਤਮ ਹੋਏ ਤੇ ਨਾ ਹੀ ਭਰਿਸ਼ਟਾਚਾਰ: ਗੋਲਡੀ

Spread the love
ਕੋਟਸ਼ਮੀਰ 6 ਅਗਸਤ(ਪੱਤਰ ਪ੍ਰੇਰਕ): ਆਮ ਆਦਮੀ ਪਾਰਟੀ ਵੱਲੋਂ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਦੇ ਨਾਲ ਅਨੇਕਾਂ ਵਾਅਦੇ ਕੀਤੇ ਗਏ ਪਰ ਉਹਨਾਂ ਵਿੱਚੋਂ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਯੂਥ ਕਾਂਗਰਸ ਦੇ ਜਿਲ੍ਹਾ ਮੀਤ ਪ੍ਰਧਾਨ ਗੁਰਪੰਥ ਸਿੰਘ ਗੋਲਡੀ ਬਰਾੜ ਦਿਉਣ ਨੇ ਕੀਤਾ। ਉਹਨਾਂ ਕਿਹਾ ਕਿ ਆਪ ਪਾਰਟੀ ਨੇ ਵਾਅਦਾ ਕੀਤਾ ਸੀ ਕਿ ਸੱਤਾ ਵਿੱਚ ਆਉਣ ਤੋਂ ਬਾਅਦ ਨਸ਼ਿਆਂ ਦੀ ਜੜ ਨੂੰ ਪੁੱਟਿਆ ਜਾਵੇਗਾ ਪਰ ਅੱਜ ਨਸ਼ੇ ਖਤਮ ਹੋਣ ਦੀ ਥਾਂ ਹਰ ਦਿਨ ਵਧ ਰਹੇ ਹਨ ਤੇ ਨੌਜਵਾਨਾਂ ਦੀਆਂ ਲਾਸ਼ਾਂ ਸਿਵਿਆਂ ਨੂੰ ਜਾ ਰਹੀਆਂ ਹਨ ਤੇ ਪੰਜਾਬ ਪੁਲਿਸ ਵੀ ਇਸ ਸਬੰਧੀ ਸਿਰਫ਼ਖਾਨਾ ਪੂਰਤੀ ਕਰ ਰਹੀ ਹੈ, ਜੋ ਲੋਕ ਨਸ਼ਿਆਂ ਦੇ ਮਾਮਲੇ ਵਿੱਚ ਪੁਲਿਸ ਨੂੰ ਸ਼ਿਕਾਇਤ ਕਰਦੇ ਹਨ, ਉਹਨਾਂ ਨੂੰ ਨਸ਼ਾ ਤਸਕਰ ਤੰਗ ਕਰਦੇ ਹਨ ਤੇ ਅਜਿਹੇ ਮਾਮਲਿਆਂ ਵਿੱਚ ਪੁਲਿਸ ਦੀ ਕਾਰਗੁਜ਼ਾਰੀ ਬਹੁਤ ਹੀ ਨਿਕੰਮੀ ਹੁੰਦੀ ਹੈ। ਦੂਜਾ ਮਾਮਲਾ ਭਰਿਸ਼ਟਾਚਾਰ ਦਾ ਹੈ, ਇਸ ਸਰਕਾਰ ਦੇ ਵਿੱਚ ਭਰਿਸ਼ਟਾਚਾਰ ਦਿਨ ਰਾਤ ਦਿਨ ਦੁਗਣੀ ਤੇ ਰਾਤ ਚੌਗਣੀ ਤਰੱਕੀ ਕਰ ਰਿਹਾ ਹੈ,ਹਰ ਪਾਸੇ ਰਿਸ਼ਵਤ ਦਾ ਦੌਰ ਹੈ, ਤਹਿਸੀਲਾਂ /ਦਫਤਰਾਂ ਦੇ ਵਿੱਚ ਆਮ ਲੋਕਾਂ ਦਾ ਕੰਮ ਰਿਸ਼ਵਤ ਤੋਂ ਬਗੈਰ ਨਹੀਂ ਹੋ ਰਿਹਾ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ ਕਿ ਉਹਨਾਂ ਨੇ 65 ਹਜਰ ਤੋਂ ਵੱਧ ਨੌਕਰੀਆਂ ਦਿੱਤੀਆਂ ਜਦੋਂ ਕਿ ਇਸ ਦਾ ਸਬੂਤ ਮੁੱਖ ਮੰਤਰੀ ਸਾਹਬ ਜਾਂ ਉਹਨਾਂ ਦਾ ਕੋਈ ਵੀ ਆਗੂ ਜਾਂ ਮੰਤਰੀ ਨਹੀਂ ਦੇ ਸਕਦਾ। ਉਹਨਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਬਦਲਾਵ ਦਾ ਨਾਅਰਾ ਲਾਇਆ ਸੀ ਪਰ ਲੋਕਾਂ ਤੋਂ ਬਦਲੇ ਲਏ ਜਾ ਰਹੇ ਹਨ। ਗੋਲਡੀ ਨੇ ਕਿਹਾ ਕਿ ਆਪ ਸਰਕਾਰ  ਨੇ ਨਾ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਇਨਸਾਫ ਦਿੱਤਾ, ਤੇ ਨਾ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਦੇ ਦੋਸ਼ੀਆਂ ਨੂੰ ਕੋਈ ਸਜ਼ਾ ਮਿਲੀ, ਇਸ ਕਰਕੇ ਸਿਰਫ ਸਰਕਾਰ ਲਿਫਾਫੇਬਾਜੀ ਤੇ ਬਿਆਨਬਾਜੀ ਰਾਹੀਂ ਪੰਜਾਬ ਦੇ ਲੋਕਾਂ ਨੂੰ ਬਣਾਉਣਾ ਚਾਹੁੰਦੀ ਹੈ ਪਰ 2027 ਦੀਆਂ ਆਉਣ ਵਾਲੀਆਂ ਚੋਣਾਂ ਦੇ ਵਿੱਚ ਪੰਜਾਬੀ ਆਮ ਆਦਮੀ ਪਾਰਟੀ ਨੂੰ ਅਜਿਹਾ ਸਬਕ ਸਿਖਾਉਣਗੇ ਕਿ ਉਹਨਾਂ ਦੀ ਰਾਜਨੀਤੀ ਬਿਲਕੁਲ ਖਤਮ ਹੋ ਜਾਵੇਗੀ।
  • Related Posts

    ਝਿੰਗੜਾ ਕਲਾਂ ਵਿਖੇ ਕਿਸਾਨ ਕ੍ਰੈਡਿਟ ਕਾਰਡ ਕੈਂਪ ਲਗਾਇਆ ਪਸ਼ੂ ਪਾਲਕਾਂ ਨੂੰ ਕੇਸੀਸੀ ਕਾਰਡ ਬਣਵਾ ਕੇ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਕੀਤਾ ਪ੍ਰੇਰਿਤ

    Spread the love

    Spread the loveਕੁਰਾਲੀ 25ਸਤੰਬਰ (ਜਗਦੇਵ ਸਿੰਘ ) ਪਿੰਡ ਝਿੰਗੜਾ ਕਲਾਂ ਵਿਖੇ ਕਿਸਾਨ ਕ੍ਰੈਡਿਟ ਕਾਰਡ (KCC) ਸਬੰਧੀ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਦੌਰਾਨ ਪਸ਼ੂ ਪਾਲਕਾਂ ਨੂੰ ਕਿਸਾਨ ਕ੍ਰੈਡਿਟ ਕਾਰਡ…

    ਥਾਣਾ ਕਾਠਗੜ੍ਹ ਪੁਲਿਸ ਵੱਲੋਂ ਦੜਾ ਸੱਟਾ ਲਗਵਾਉਂਦੇ 3 ਕਾਬੂ

    Spread the love

    Spread the love ਬਲਾਚੌਰ, 24 ਸਤੰਬਰ (ਜਤਿੰਦਰਪਾਲ ਸਿੰਘ ਕਲੇਰ) ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਐਸ.ਐਸ.ਪੀ ਤੁਸ਼ਾਰ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਡੀ.ਐਸ.ਪੀ ਬਲਾਚੌਰ ਹੇਮੰਤ ਮਲਹੋਤਰਾ ਦੀ ਯੋਗ ਅਗਵਾਈ ਹੇਠ…

    Leave a Reply

    Your email address will not be published. Required fields are marked *