ਪੰਜਾਬ ਨੂੰ ਨਸ਼ਾ ਮੁਕਤ ਅਤੇ ਰੰਗਲਾ ਪੰਜਾਬ ਸਿਰਫ ਭਾਜਪਾ ਹੀ ਕਰ ਸਕਦੀ ਹੈ — ਭਾਜਪਾ ਆਗੂ ਦਿਆਲ ਸਿੰਘ ਸੋਢੀ।                               

Spread the love
ਤਪਾ ਮੰਡੀ 24 ਸਤੰਬਰ( ਗੋਲਡੀ ਵਿਆਸ) ਭਾਜਪਾ ਦੇ ਆਗੂ ਅਤੇ ਮੌੜ ਹਲਕੇ ਦੇ ਇੰਚਾਰਜ ਦਿਆਲ ਸਿੰਘ ਸੋਢੀ ਨਸ਼ਾ ਮੁਕਤ ਪੰਜਾਬ ਯਾਤਰਾ ਨੂੰ ਲੈ ਕੇ ਸਰਗਰਮ ਨਜ਼ਰ ਆ ਰਹੇ ਹਨ ਕਿਉਂਕਿ ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਉਦੇਸ਼ ਨਾਲ ਚਲਾਈ ਜਾ ਰਹੀ ਨਸ਼ਾ ਮੁਕਤ ਪੰਜਾਬ ਯਾਤਰਾ ਦੌਰਾਨ ਭਾਜਪਾ ਆਗੂ ਦਿਆਲ ਸਿੰਘ ਸੋਢੀ ਨੇ ਕੱਚਾ ਆੜਤੀ ਐਸੋਸੀਏਸ਼ਨ ਦੇ ਪੈਟਰਨ ਰਕੇਸ਼ ਕੁਮਾਰ ਗੋਇਲ ਦੀ ਦੁਕਾਨ ਤੇ ਚੋਣਵੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਕਿਹਾ ਕਿ ਪੰਜਾਬ ਵਿੱਚ ਨਸ਼ੇ ਦਾ ਕਾਰੋਬਾਰ ਵੱਡੀ ਪੱਧਰ ਤੇ ਫੈਲ ਰਿਹਾ ਜਿਸ ਕਾਰਨ ਨੌਜਵਾਨਾਂ ਦੀਆਂ ਮੌਤਾਂ ਹੋ ਰਹੀਆਂ ਹਨ ਉਹਨਾਂ ਕਿਹਾ ਕਿ ਜਿੱਥੇ ਭਾਜਪਾ ਦੀ ਸਰਕਾਰ ਹੈ ਉਥੇ ਨਸ਼ੇ ਦਾ ਬੋਲਬਾਲਾ ਨਹੀਂ ਹੈ ਇਸ ਲਈ ਪੰਜਾਬ ਵਿੱਚ ਜਰੂਰੀ ਹੈ ਕਿ ਵਿਧਾਨ ਸਭਾ 2027 ਦੀਆਂ ਚੋਣਾਂ ਵਿੱਚ ਇੱਕ ਵਾਰ ਭਾਰਤੀ ਜਨਤਾ ਪਾਰਟੀ ਨੂੰ ਮੌਕਾ ਦਿੱਤਾ ਜਾਵੇ ਤਾਂ ਜੋ ਪੰਜਾਬ ਨਸ਼ਾ ਮੁਕਤ ਹੋ ਸਕੇ। ਦੱਸਣ ਯੋਗ ਹੈ ਕਿ  ਦਿਆਲ ਸਿੰਘ ਸੋਢੀ ਭਾਜਪਾ ਦੇ ਹਲਕਾ ਮੌੜ ਦੇ ਇੰਚਾਰਜ ਵਜੋਂ ਪਾਰਟੀ ਦੀਆਂ ਗਤੀਵਿਧੀਆਂ ਵਿੱਚ ਸਰਗਰਮੀ ਨਾਲ ਹਿੱਸਾ ਲੈ ਰਹੇ ਹਨ। ਤਾਜ਼ਾ ਰਿਪੋਰਟਾਂ ਮੁਤਾਬਕ ਉਹ ਨਸ਼ਾ ਮੁਕਤ ਪੰਜਾਬ ਯਾਤਰਾ ਨਾਲ ਜੁੜੇ ਪ੍ਰੋਗਰਾਮਾਂ ਵਿੱਚ ਵੀ ਮੌਜੂਦ ਰਹਿੰਦੇ ਹਨ ਅਤੇ ਯਾਤਰਾ ਦੇ ਮਾਲਵਾ ਇਨਚਾਰਜ ਵੱਲੋਂ ਭੂਮਿਕਾ ਨਿਭਾ ਰਹੇ ਹਨ। ਇਸ ਮੌਕੇ ਰਕੇਸ਼ ਕੁਮਾਰ ਗੋਇਲ , ਸੁਰੇਸ਼ ਕੁਮਾਰ ਆਦਿ  ਹਾਜ਼ਰ ਸਨ।
  • Related Posts

    ਭਾਜਪਾ ਦੀ ਸਟੇਜ ਤੇ ਦੋ ਮਹਿਲਾਵਾਂ ਨੇ ਨਸ਼ਿਆਂ ਤੋਂ ਪੀੜਤ ਬੱਚਿਆਂ ਦਾ ਦਰਦ ਭਾਜਪਾ ਆਗੂ ਐਚ ਐਸ ਫੂਲਕਾ ਅੱਗੇ ਫਰੋਲਿਆ, ਸਟੇਜ ਤੇ ਭਾਵਕ ਹੋਈ ਔਰਤ                                        ‌

    Spread the love

    Spread the loveਤਪਾ ਮੰਡੀ 24 ਸਤੰਬਰ( ਗੋਲਡੀ ਵਿਆਸ) ਭਾਰਤੀ ਜਨਤਾ ਪਾਰਟੀ ਦੀ ਨਸ਼ਾ ਛੱਡੋ ਸੰਕਲਪ ਯਾਤਰਾ ਤਪਾ ਦੀ ਅਨਾਜ ਮੰਡੀ ਵਿੱਚ ਪਹੁੰਚੀ। ਸਮਾਗਮ ਦੌਰਾਨ ਭਾਜਪਾ ਆਗੂ ਐਚ ਐਸ ਫੂਲਕਾ ਨੂੰ…

    ਸ਼ਿਵਾਲਿਕ ਪਬਲਿਕ ਸਕੂਲ ਤਪਾ ਵਿਖੇ ਗਣੇਸ਼ ਚਤੁਰਥੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ

    Spread the love

    Spread the loveਤਪਾ ਮੰਡੀ 24  ਸਤੰਬਰ (ਗੋਲਡੀ ਵਿਆਸ) ਸਥਾਨਕ ਸ਼ਿਵਾਲਿਕ ਪਬਲਿਕ ਸਕੂਲ, ਵਿਖੇ ਗਣੇਸ਼ ਚਤੁਰਥੀ ਦਾ ਪਵਿੱਤਰ ਤਿਉਹਾਰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿੱਚ ਭਗਵਾਨ ਗਣੇਸ਼ ਜੀ…

    Leave a Reply

    Your email address will not be published. Required fields are marked *