ਪੰਜਾਬ ਯੂਨੀਵਰਸਿਟੀ ਦੀ ਵਿਦਿਆਰਥੀ ਸਿਆਸਤ ’ਚ ਏਬੀਵੀਪੀ ਦੀ ਜਿੱਤ ਮਗਰੋਂ ਪੰਥਕ ਹਲਕਿਆਂ ’ਚ ਉੱਠੇ ਸਵਾਲ ‘ਪੰਥਕ ਵੋਟਾਂ ਦੀ ਵੰਡ ਦਾ ਲਾਭ ਏਬੀਵੀਪੀ ਨੂੰ ਮਿਲਿਆ’ : ਗੁਰਮੀਤ ਸਿੰਘ ਖਾਲਸਾ “ਡੋਗਰਿਆਂ ਕਰਕੇ ਅੰਗਰੇਜ਼ ਜਿੱਤੇ, ਅੱਜ ਬਾਦਲਾਂ ਕਰਕੇ ਬਿਹਾਰੀ” – ਗੁਰਮੀਤ ਸਿੰਘ ਖਾਲਸਾ 

Spread the love
ਜੈਤੋ, 2 ਸਤੰਬਰ (ਮਨਜੀਤ ਸਿੰਘ ਢੱਲਾ): ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਵਿਦਿਆਰਥੀ ਕੌਂਸਲ ਚੋਣਾਂ ਦੇ ਨਤੀਜਿਆਂ ਮਗਰੋਂ ਪੰਥਕ ਹਲਕਿਆਂ ਵਿੱਚ ਸਿਆਸੀ ਚਰਚਾ ਤੇਜ਼ ਹੋ ਗਈ ਹੈ। ਏਬੀਵੀਪੀ ਵੱਲੋਂ ਪ੍ਰਧਾਨਗੀ ਦਾ ਅਹੁਦਾ ਲਗਾਤਾਰ ਦੂਜੀ ਵਾਰ ਜਿੱਤਣ ਅਤੇ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਵਿਦਿਆਰਥੀ ਜਥੇਬੰਦੀ ਐਸਓਆਈ ਵੱਲੋਂ ਏਬੀਵੀਪੀ ਦੇ ਉਮੀਦਵਾਰ ਨੂੰ ਦਿੱਤੇ ਸਮਰਥਨ ਨੇ ਇਸ ਚਰਚਾ ਨੂੰ ਹੋਰ ਤੀਬਰ ਕਰ ਦਿੱਤਾ ਹੈ।31 ਅਗਸਤ ਨੂੰ ਐਲਾਨੇ ਚੋਣ ਨਤੀਜਿਆਂ ਵਿੱਚ ਏਬੀਵੀਪੀ ਦੇ ਅੰਕਿਤ ਬਿਧਾਨ ਨੇ 3,149 ਵੋਟਾਂ ਹਾਸਲ ਕਰਕੇ ਪ੍ਰਧਾਨਗੀ ਦਾ ਅਹੁਦਾ ਜਿੱਤਿਆ। ਉਨ੍ਹਾਂ ਨੇ ਆਦਿਲ ਬਰਾੜ ਨੂੰ 512 ਵੋਟਾਂ ਦੇ ਫ਼ਰਕ ਨਾਲ ਹਰਾਇਆ। ਐਸਓਆਈ ਦੇ ਉਮੀਦਵਾਰ ਦੀ ਨਾਮਜ਼ਦਗੀ ਰੱਦ ਹੋਣ ਤੋਂ ਬਾਅਦ ਏਬੀਵੀਪੀ ਨੂੰ ਸਮਰਥਨ ਦੇਣ ਦੇ ਫ਼ੈਸਲੇ ਨੂੰ ਲੈ ਕੇ ਅਕਾਲੀ ਧਿਰ ਦੀ ਭੂਮਿਕਾ ’ਤੇ ਸਵਾਲ ਉੱਠ ਰਹੇ ਹਨ।ਯੂਨਾਈਟਡ ਅਕਾਲੀ ਦਲ ਦੇ ਜ਼ਿਲ੍ਹਾ ਫ਼ਰੀਦਕੋਟ ਦੇ ਸਰਪ੍ਰਸਤ ਅਤੇ ਸਰਗਰਮ ਆਗੂ ਜਥੇਦਾਰ ਗੁਰਮੀਤ ਸਿੰਘ ਖਾਲਸਾ ਦਬੜੀਖਾਨਾ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਪੰਜਾਬ ਦੀ ਭਾਸ਼ਾ, ਸੱਭਿਆਚਾਰ ਅਤੇ ਇਤਿਹਾਸਕ ਵਿਰਾਸਤ ਨਾਲ ਜੁੜੀ ਸੰਸਥਾ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦੀ ਵਿਦਿਆਰਥੀ ਸਿਆਸਤ ਵਿੱਚ ਆਰਐੱਸਐੱਸ ਨਾਲ ਵਿਚਾਰਧਾਰਕ ਤੌਰ ’ਤੇ ਜੁੜੀ ਜਥੇਬੰਦੀ ਦਾ ਪ੍ਰਭਾਵ ਵਧਣਾ ਪੰਜਾਬ ਲਈ ਚਿੰਤਾ ਦਾ ਵਿਸ਼ਾ ਹੈ।ਉਨ੍ਹਾਂ ਦੋਸ਼ ਲਾਇਆ ਕਿ ਬਾਦਲ ਧਿਰ ਵੱਲੋਂ ਏਬੀਵੀਪੀ ਨੂੰ ਸਮਰਥਨ ਦੇਣ ਨਾਲ ਪੰਥਕ ਵੋਟਾਂ ਦੀ ਵੰਡ ਹੋਈ, ਜਿਸ ਦਾ ਲਾਭ ਏਬੀਵੀਪੀ ਨੂੰ ਮਿਲਿਆ। ਉਨ੍ਹਾਂ ਕਿਹਾ ਕਿ ਪੰਥਕ ਧਿਰਾਂ ਨੂੰ ਆਪਸੀ ਮਤਭੇਦਾਂ ਤੋਂ ਉੱਪਰ ਉੱਠ ਕੇ ਪੰਜਾਬ ਅਤੇ ਪੰਥਕ ਹਿੱਤਾਂ ਦੀ ਰਾਖੀ ਲਈ ਸਾਂਝੀ ਰਣਨੀਤੀ ਬਣਾਉਣੀ ਚਾਹੀਦੀ ਹੈ।ਜਥੇਦਾਰ ਖਾਲਸਾ ਨੇ ਕਿਹਾ ਕਿ ਪੰਜਾਬ ਦੀਆਂ ਵਿਦਿਅਕ ਤੇ ਇਤਿਹਾਸਕ ਸੰਸਥਾਵਾਂ ਵਿੱਚ ਪੰਜਾਬੀ ਭਾਸ਼ਾ, ਸੱਭਿਆਚਾਰ ਅਤੇ ਪੰਜਾਬੀਅਤ ਦੀ ਆਵਾਜ਼ ਮਜ਼ਬੂਤ ਰਹਿਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਬਾਹਰੀ ਸਿਆਸੀ ਜਾਂ ਵਿਚਾਰਧਾਰਕ ਪ੍ਰਭਾਵ ਨੂੰ ਵਧਣ ਤੋਂ ਰੋਕਣ ਲਈ ਪੰਜਾਬ-ਪੱਖੀ ਧਿਰਾਂ ਨੂੰ ਲੋਕਤੰਤਰਿਕ ਅਤੇ ਸੰਵਿਧਾਨਕ ਢੰਗ ਨਾਲ ਆਪਣੀ ਭੂਮਿਕਾ ਨਿਭਾਉਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਮੌਜੂਦਾ ਘਟਨਾਕ੍ਰਮ ਨੇ ਇਹ ਸਵਾਲ ਮੁੜ ਖੜ੍ਹਾ ਕੀਤਾ ਹੈ ਕਿ ਪੰਜਾਬ ਦੀਆਂ ਸੰਸਥਾਵਾਂ ਵਿੱਚ ਪੰਜਾਬ ਦੀ ਆਪਣੀ ਸਿਆਸੀ ਅਤੇ ਸੱਭਿਆਚਾਰਕ ਆਵਾਜ਼ ਨੂੰ ਮਜ਼ਬੂਤ ਕਰਨ ਲਈ ਪੰਥਕ ਧਿਰਾਂ ਕਦੋਂ ਇਕਜੁੱਟ ਹੋਣਗੀਆਂ। ਪੰਥਕ ਹਲਕਿਆਂ ਵਿੱਚ ਇਸ ਦੇ ਨਾਲ ਹੀ ਇਹ ਚਰਚਾ ਵੀ ਜ਼ੋਰ ਫੜ ਰਹੀ ਹੈ ਕਿ “ਡੋਗਰਿਆਂ ਕਰਕੇ ਅੰਗਰੇਜ਼ ਜਿੱਤੇ, ਅੱਜ ਬਾਦਲਾਂ ਕਰਕੇ ਬਿਹਾਰੀ”- ਕੀ ਖਾਲੜਾ ਸਾਹਿਬ ਦੀ ਧਿਰ ਨੂੰ ਹਰਾਉਣ ਦੀ ਰਣਨੀਤੀ ਪੰਜਾਬ ਅਤੇ ਪੰਥ ਦੇ ਹਿੱਤ ਵਿੱਚ ਸੀ ਜਾਂ ਨਹੀਂ?
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *