ਪੰਜਾਬ ਵਿੱਚ 22 ਬੱਚਿਆਂ ਪਿੱਛੇ ਇੱਕ                   ਅਧਿਆਪਕ,  ਦੇਸ਼ ਵਿੱਚ ਸਭ ਤੋਂ ਵਧੀਆ ਟੀਚਰ-ਸਟੂਡੈਂਟ ਅਨੁਪਾਤ : ਗੁਰਪ੍ਰਤਾਪ ਸਿੰਘ ਸੰਧੂ ਅਗਸਤ ਮਹੀਨੇ ਦੌਰਾਨ ਸਿੱਖਿਆ ਵਿਭਾਗ ਵਿੱਚ 5 ਹਜ਼ਾਰ ਤੋਂ ਵੱਧ ਪ੍ਰਮੋਸ਼ਨਾਂ ਅਤੇ ਨਵੀਆਂ ਭਰਤੀਆਂ ਹੋਣਗੀਆਂ : ਗੁਰਪ੍ਰਤਾਪ ਸਿੰਘ ਸੰਧੂ

Spread the love
ਅੰਮ੍ਰਿਤਸਰ, 4 ਅਗਸਤ (ਮਨਜੀਤ ਸਿੰਘ ਸ਼ੇਰਗਿੱਲ )=ਆਮ ਆਦਮੀ ਪਾਰਟੀ–ਅੰਮ੍ਰਿਤਸਰ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਗੁਰਪ੍ਰਤਾਪ ਸਿੰਘ ਸੰਧੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੱਖਿਆ ਖੇਤਰ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਇਤਿਹਾਸਕ ਫੈਸਲੇ ਲੈ ਰਹੀ ਹੈ। ਇਸੇ ਦਾ ਨਤੀਜਾ ਹੈ ਕਿ ਅੱਜ ਪੰਜਾਬ ਨੇ ਅਧਿਆਪਕ-ਵਿਦਿਆਰਥੀ ਅਨੁਪਾਤ ਦੇ ਮਾਮਲੇ ਵਿੱਚ ਪੂਰੇ ਦੇਸ਼ ਵਿੱਚ ਸਭ ਤੋਂ ਵਧੀਆ ਸਥਾਨ ਹਾਸਲ ਕੀਤਾ ਹੈ, ਜਿੱਥੇ ਔਸਤਨ 22 ਵਿਦਿਆਰਥੀਆਂ ਪਿੱਛੇ ਇੱਕ ਅਧਿਆਪਕ ਉਪਲਬਧ ਹੈ।ਗੁਰਪ੍ਰਤਾਪ ਸਿੰਘ ਸੰਧੂ ਨੇ ਦੱਸਿਆ ਕਿ ਸਿੱਖਿਆ ਵਿਭਾਗ ਵਿੱਚ ਖਾਲੀ ਅਸਾਮੀਆਂ ਨੂੰ ਭਰਨ ਅਤੇ ਅਧਿਆਪਕਾਂ ਨੂੰ ਤਰੱਕੀਆਂ ਦੇਣ ਦੀ ਪ੍ਰਕਿਰਿਆ ਤੇਜ਼ੀ ਨਾਲ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਅਗਸਤ ਮਹੀਨੇ ਦੌਰਾਨ 5 ਹਜ਼ਾਰ ਤੋਂ ਵੱਧ ਪ੍ਰਮੋਸ਼ਨਾਂ ਕੀਤੀਆਂ ਜਾਣਗੀਆਂ, ਜੋ ਪੰਜਾਬ ਦੇ ਇਤਿਹਾਸ ਵਿੱਚ ਸਭ ਤੋਂ ਵੱਡੀਆਂ ਪ੍ਰਮੋਸ਼ਨਾਂ ਵਿੱਚੋਂ ਇੱਕ ਹੋਣਗੀਆਂ। ਇਸ ਦੇ ਨਾਲ ਹੀ ਵੱਖ-ਵੱਖ ਕਾਡਰਾਂ ਵਿੱਚ ਨਵੀਆਂ ਸਿੱਧੀਆਂ ਭਰਤੀਆਂ (ਡਾਇਰੈਕਟ ਰਿਕਰੂਟਮੈਂਟ) ਦੀ ਪ੍ਰਕਿਰਿਆ ਵੀ ਅੱਗੇ ਵਧਾਈ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਲੈਕਚਰਾਰ ਕਾਡਰ ਵਿੱਚ ਇਸ ਸਮੇਂ ਲਗਭਗ 73 ਫੀਸਦੀ ਅਸਾਮੀਆਂ ਭਰੀਆਂ ਜਾ ਚੁੱਕੀਆਂ ਹਨ। 31 ਦਸੰਬਰ 2026 ਤੱਕ ਡਾਇਰੈਕਟ ਭਰਤੀ ਰਾਹੀਂ ਭਰੀਆਂ ਜਾਣ ਵਾਲੀਆਂ 1,032 ਅਸਾਮੀਆਂ ਲਈ 40 ਹਜ਼ਾਰ ਤੋਂ ਵੱਧ ਉਮੀਦਵਾਰ ਅਰਜ਼ੀਆਂ ਦੇ ਚੁੱਕੇ ਹਨ। ਭਰਤੀ ਪ੍ਰਕਿਰਿਆ ਨੂੰ ਜਲਦੀ ਮੁਕੰਮਲ ਕਰਨ ਲਈ ਪ੍ਰੀਖਿਆ ਵੀ ਛੇਤੀ ਕਰਵਾਈ ਜਾਵੇਗੀ।ਸੰਧੂ ਨੇ ਕਿਹਾ ਕਿ ਮਾਸਟਰ ਕਾਡਰ ਅਤੇ ਪ੍ਰਿੰਸੀਪਲ ਕਾਡਰ ਵਿੱਚ ਪ੍ਰਮੋਸ਼ਨਾਂ ਨੂੰ ਲੈ ਕੇ ਜਿਹੜੀਆਂ ਕਾਨੂੰਨੀ ਰੁਕਾਵਟਾਂ ਸਨ, ਉਨ੍ਹਾਂ ਵਿੱਚ ਹੁਣ ਰਾਹਤ ਮਿਲ ਚੁੱਕੀ ਹੈ। ਇਸ ਕਾਰਨ ਪ੍ਰਿੰਸੀਪਲਾਂ ਦੀਆਂ ਪ੍ਰਮੋਸ਼ਨਾਂ ਵੀ ਜਲਦੀ ਕੀਤੀਆਂ ਜਾਣਗੀਆਂ, ਜਿਸ ਨਾਲ ਸਕੂਲਾਂ ਵਿੱਚ ਪ੍ਰਸ਼ਾਸਕੀ ਢਾਂਚਾ ਹੋਰ ਮਜ਼ਬੂਤ ਹੋਵੇਗਾ ਅਤੇ ਖਾਲੀ ਅਸਾਮੀਆਂ ਦੀ ਗਿਣਤੀ ਵਿੱਚ ਵੱਡੀ ਕਮੀ ਆਵੇਗੀ।ਗੁਰਪ੍ਰਤਾਪ ਸਿੰਘ ਸੰਧੂ ਨੇ ਕਿਹਾ ਕਿ ਮਾਨ ਸਰਕਾਰ ਦਾ ਟੀਚਾ ਹਰ ਸਰਕਾਰੀ ਸਕੂਲ ਵਿੱਚ ਯੋਗ ਅਤੇ ਲੋੜੀਂਦੇ ਅਧਿਆਪਕ ਮੁਹੱਈਆ ਕਰਵਾਉਣਾ ਹੈ। ਪਾਰਦਰਸ਼ੀ ਭਰਤੀ ਪ੍ਰਕਿਰਿਆ, ਸਮੇਂ ਸਿਰ ਪ੍ਰਮੋਸ਼ਨਾਂ ਅਤੇ ਸਿੱਖਿਆ ਵਿੱਚ ਲਗਾਤਾਰ ਨਿਵੇਸ਼ ਸਦਕਾ ਪੰਜਾਬ ਅੱਜ ਦੇਸ਼ ਦੇ ਹੋਰ ਸੂਬਿਆਂ ਲਈ ਇੱਕ ਮਿਸਾਲ ਬਣ ਰਿਹਾ ਹੈ।Aਉਨ੍ਹਾਂ ਕਿਹਾ ਕਿ ਮਾਨ ਸਰਕਾਰ ਸਿੱਖਿਆ ਨੂੰ ਆਪਣੀ ਸਭ ਤੋਂ ਵੱਡੀ ਤਰਜੀਹ ਮੰਨਦਿਆਂ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ, ਆਧੁਨਿਕ ਸਹੂਲਤਾਂ ਅਤੇ ਅਧਿਆਪਕਾਂ ਦੀ ਉਪਲਬਧਤਾ ਨੂੰ ਹੋਰ ਬਿਹਤਰ ਬਣਾਉਣ ਲਈ ਵਚਨਬੱਧ ਹੈ।

 

  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *