ਪੰਜਾਬ ਸਰਕਾਰ ਖ਼ਿਲਾਫ਼ ਸਫਾਈ ਸੇਵਕਾਂ ਨੇ ਸ਼ਹਿਰ ਅੰਦਰ ਰੋਸ ਮੁਜ਼ਾਹਰਾ ਕਰਕੇ ਕੀਤੀ ਨਾਅਰੇਬਾਜ਼ੀ      

Spread the love
  ਤਪਾ ਮੰਡੀ 17 ਜੁਲਾਈ ( ਗੋਲਡੀ ਵਿਆਸ)  ਸਫਾਈ ਸੇਵਕਾਂ ਦੀ ਪਿਛਲੇ ਕਈ ਦਿਨਾਂ ਤੋਂ ਹੱਕੀ ਮੰਗਾਂ ਨੂੰ ਲੈ ਕੇ ਚੱਲ ਰਹੀ ਹੜਤਾਲ ਦੇ ਮੱਦੇ ਨਜ਼ਰ ਰੱਖਦਿਆਂ ਹੋਇਆਂ ਸਮੂਹ ਸਫਾਈ ਸੇਵਕਾਂ ਨੇ ਸੂਬਾ ਸਰਕਾਰ ਦੀ ਅਰਥੀ ਬਣਾ ਕੇ ਸ਼ਹਿਰ ਅੰਦਰ ਰੋਸ ਮੁਜ਼ਾਹਰਾ ਕਰਨ ਤੋਂ ਬਾਅਦ ਮਾਰਕੀਟ ਕਮੇਟੀ ਦੇ ਪੁਰਾਣੇ ਦਫਤਰ ਸਾਹਮਣੇ ਸੂਬਾ ਸਰਕਾਰ ਦੀ ਅਰਥੀ ਸਾੜ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਸਫਾਈ ਸੇਵਕ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਸਫਾਈ ਸੇਵਕਾਂ ਨੂੰ  ਸਮੇਂ ਸਿਰ ਤਨਖਾਹਾਂ, ਲੋੜੀਂਦੀਆਂ ਸਹੂਲਤਾਂ ਅਤੇ ਸੁਰੱਖਿਅਤ ਕਾਰਜ ਮਾਹੌਲ ਮਿਲਣਾ ਉਨ੍ਹਾਂ ਦਾ ਹੱਕ ਹੈ। ਉਨ੍ਹਾਂ ਕਿਹਾ ਕਿ ਜਿਹੜੇ ਕਰਮਚਾਰੀ ਹਰ ਰੋਜ਼ ਲੋਕਾਂ ਦੀ ਸਿਹਤ ਅਤੇ ਸਾਫ਼-ਸੁਥਰੇ ਵਾਤਾਵਰਣ ਲਈ ਆਪਣੀਆਂ ਸੇਵਾਵਾਂ ਨਿਭਾਉਂਦੇ ਹਨ, ਉਨ੍ਹਾਂ ਨਾਲ ਇਨਸਾਫ਼ ਹੋਣਾ ਚਾਹੀਦਾ ਹੈ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਅਗਰ ਸਰਕਾਰ ਵੱਲੋਂ ਸਫਾਈ ਸੇਵਕਾਂ ਨਾਲ ਤੁਰੰਤ ਗੱਲਬਾਤ ਕਰਕੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਨਾ ਕੱਢਿਆ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ ਕੱਢਿਆ ਜਾਵੇ ਜਿਸ ਦੀ ਜਿੰਮੇਵਾਰੀ ਸੂਬਾ ਸਰਕਾਰ ਦੀ ਹੋਵੇਗੀ। ਜੇਕਰ ਯੋਗ ਹੈ ਕਿ ਪਿਛਲੇ ਕਈ ਦਿਨਾਂ ਤੋਂ ਸਫਾਈ ਸੇਵਕ ਨਗਰ ਕੌਂਸਲ ਦੇ ਵੇਹੜੇ ਵਿੱਚ ਹੜਤਾਲ ਤੇ ਬੈਠੇ ਹਨ ਜਿਸ ਕਾਰਨ ਸ਼ਹਿਰ ਅੰਦਰ ਸਫਾਈ ਪੱਖੋਂ ਬਹੁਤ ਹੀ ਹਾਲ ਮਾੜਾ ਹੋਇਆ ਪਿਆ ਹੈ ਗਲੀਆਂ ਵਿੱਚ ਸੀਵਰੇਜ ਦਾ ਗੰਦਾ ਪਾਣੀ ਅਤੇ ਕੂੜੇ ਦੇ ਵੱਡੇ ਵੱਡੇ ਢੇਰ ਲੱਗੇ ਹੋਏ ਹਨ ਜਿਸ ਕਰਕੇ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਗਰ ਸਰਕਾਰ ਵੱਲੋਂ ਸਫਾਈ ਸੇਵਕਾਂ ਦਾ ਕੋਈ ਹੱਲ ਨਾ ਕੱਢਿਆ ਗਿਆ ਤਾਂ ਸ਼ਹਿਰ ਅੰਦਰ ਨਾਮੁਰਾਦ ਬਿਮਾਰੀਆਂ ਫੈਲਣ ਦਾ ਵੀ ਖਦਸ਼ਾ ਪੈਦਾ ਹੋ ਸਕਦਾ ਹੈ ।  ਇਸ ਮੌਕੇ ਸਫਾਈ ਸੇਵਕ ਯੂਨੀਅਨ ਦੇ ਪ੍ਰਧਾਨ ਰਾਜ ਕੁਮਾਰ ਵੱਲੋਂ ਸਰਕਾਰ ਤੇ ਕਈ ਤਰਹਾਂ ਦੇ ਸਵਾਲ ਖੜੇ ਕਰਦਿਆਂ ਕਿਹਾ ਕਿ ਕਿਸੇ ਵੀ ਸਰਕਾਰ ਨੇ ਸਫਾਈ ਸੇਵਕਾਂ ਦੀ ਸਾਰ ਨਹੀਂ ਲਈ ਕਿਉਂਕਿ ਪਿਛਲੇ ਕਈ ਦਿਨਾਂ ਤੋਂ ਸਫਾਈ ਸੇਵਕ ਯੂਨੀਅਨ  ਪੰਜਾਬ ਦੇ ਸੱਦੇ ਤੇ ਧਰਨੇ ਤੇ ਬੈਠੀ ਹੈ ਕਿਸੇ ਨੇ ਸਾਡੀ ਬਾਂਹ ਨਹੀਂ ਫੜੀ ਕਿਉਂਕਿ ਅਸੀਂ ਗੰਦ ਮੰਦ ਦੇ ਵਿੱਚ ਹੱਥ ਮਾਰਦੇ ਹਾਂ ਇਸ ਲਈ ਆਪਣੇ ਹੱਕਾਂ ਲਈ ਲੜਾਈ ਲੜੀ ਰਹੇ ਹਾਂ। ਇਸ ਮੌਕੇ ਰਫ਼ੀ ਕੁਮਾਰ, ਜਗਤਾਰ ਸਿੰਘ ਤਾਰੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਫਾਈ ਸੇਵਕ ਹਾਜ਼ਰ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *