ਪੰਜਾਬ ਸਰਕਾਰ ਦੇ ਝੂਠੇ ਵਾਅਦਿਆਂ ਤੇ ਲਾਰਿਆਂ ਤੋਂ ਤੰਗ ਕੰਪਿਊਟਰ ਅਧਿਆਪਕ 15 ਅਗਸਤ ਨੂੰ ਫਿਰੋਜ਼ਪੁਰ ਵਿਖੇ ਕਰਨਗੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦਾ ਘਿਰਾਓ।

Spread the love
ਜੈਤੋ 12 ਅਗਸਤ (ਗੁਰਦੀਪ ਸਿੰਘ ਢਿੱਲੋਂ ):-ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਨੇ ਸਰਕਾਰ ਦੇ ਝੂਠੇ ਵਾਅਦਿਆਂ ਅਤੇ ਲਗਾਤਾਰ ਹੋ ਰਹੀ ਅਣਦੇਖੀ ਵਿਰੁੱਧ ਆਰ-ਪਾਰ ਦੀ ਲੜਾਈ ਦਾ ਐਲਾਨ ਕਰ ਦਿੱਤਾ ਹੈ। ਜੱਥੇਬੰਦੀ ਵੱਲੋਂ ਲਏ ਗਏ ਫੈਸਲੇ ਅਨੁਸਾਰ ਜੇਕਰ 13 ਅਗਸਤ ਦੀ ਮੀਟਿੰਗ ਵਿੱਚ ਜੇਕਰ ਕੰਪਿਊਟਰ ਅਧਿਆਪਕਾਂ ਦੇ ਮਸਲੇ ਹੱਲ ਨਹੀਂ ਕੀਤੇ ਜਾਂਦੇ ਤਾਂ 15 ਅਗਸਤ ਨੂੰ ਫਿਰੋਜ਼ਪੁਰ ਵਿਖੇ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦਾ ਘਿਰਾਓ ਕੀਤਾ ਜਾਵੇਗਾ।ਪੰਜਾਬ ਦੇ 6640 ਕੰਪਿਊਟਰ ਅਧਿਆਪਕਾਂ ਨੂੰ 2.12.2010 ਵਿੱਚ ਰਾਜਪਾਲ ਦੀ ਪ੍ਰਵਾਨਗੀ ਨਾਲ ਪੰਜਾਬ ਸਰਕਾਰ ਵੱਲੋ ਜਾਰੀ ਰੈਗੂਲਰ ਨੋਟੀਫਿਕੇਸ਼ਨ ਅਤੇ 2011 ਵਿੱਚ ਰੈਗੂਲਰ ਨਿਯੁਕਤੀ ਪੱਤਰ ਮਿਲਣ ਦੇ ਬਾਵਜੂਦ, ਸੋਸਾਇਟੀ (PICTES) ਦੇ ਨਾਂ ‘ਤੇ ਗੁਮਰਾਹ ਕੀਤਾ ਜਾ ਰਿਹਾ ਹੈ। ਮਾਣਯੋਗ ਹਾਈਕੋਰਟ ਵਿੱਚ ਕੰਪਿਊਟਰ ਅਧਿਆਪਕਾਂ ਦੇ ਹੱਕ ਵਿੱਚ ਫੈਸਲਾ ਆਉਣ ਦੇ ਬਾਵਜੂਦ ਪੰਜਾਬ ਸਰਕਾਰ ਉਸ ਨੂੰ ਲਾਗੂ ਕਰਨ ਦੀ ਥਾਂ ਸੁਪਰੀਮ ਕੋਰਟ ਚਲੀ ਗਈ ਹੈ ਅਤੇ ਕੰਪਿਊਟਰ ਅਧਿਆਪਕਾਂ ਦੀਆਂ ਹੱਕੀ ਮੰਗਾਂ ਨੂੰ ਲਾਗੂ ਕਰਨ ਤੋਂ ਭੱਜ ਰਹੀ ਹੈ। ਸਬ ਕਮੇਟੀ ਨਾਲ ਪਿਛਲੀਆਂ ਮੀਟਿੰਗਾਂ ਵਿੱਚ ਬਣੀ ਸਹਿਮਤੀ ਅਨੁਸਾਰ ਪੰਜਵੇ ਪੇਅ ਕਮਿਸ਼ਨ ਤਹਿਤ ਬਣਦਾ ਅਣਰਿਵਾਇਜਡ ਡੀਏ ਲਾਗੂ ਕਰਨਾ, ਡੈੱਥ ਪਾਲਿਸੀ ਲਾਗੂ ਕਰਨ ਦੀ ਥਾਂ ਸਰਕਾਰ ਸਮਾਂ ਲੰਘਾ ਰਹੀ ਹੈ।ਇਸ ਸਬੰਧੀ ਅੱਜ ਕੰਪਿਊਟਰ ਟੀਚਰ ਯੂਨੀਅਨ ਜਿਲ੍ਹਾ ਫਰੀਦਕੋਟ ਦੀ ਇੱਕ ਅਹਿਮ ਮੀਟਿੰਗ ਜਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਸਿੱਧੂ ਦੀ ਅਗਵਾਈ ਵਿੱਚ ਹੋਈ। ਇਸ ਜਿਲ੍ਹਾ ਪੱਧਰੀ ਮੀਟਿੰਗ ਵਿੱਚ ਜਗਸੀਰ ਸਿੰਘ ਬਰਾੜ, ਹਰਮਿੰਦਰ ਸਿੰਘ ਸੰਧੂ, ਕੁਲਦੀਪ ਸਿੰਘ ਚਹਿਲ, ਦੀਪਤੀ ਗਰਗ, ਨਵਦੀਪ ਕੌਰ, ਜਸਪਾਲ ਸਿੰਘ, ਜਸਵਿੰਦਰ ਸਿੰਘ, ਨਰਪਿੰਦਰਜੀਤ ਅਤੇ ਜਿਲਾ ਫਰੀਦਕੋਟ ਦੇ ਕੰਪਿਊਟਰ ਅਧਿਆਪਕ ਹਾਜਰ ਸਨ।
  • Related Posts

    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦ

    Spread the love

    Spread the loveਬਰਨਾਲਾ ਬਲਵੰਤ ਸਿੰਘ ਸਿੱਧੂ 18 ਸਤੰਬਰ 2026=ਬਰਨਾਲਾ–ਸੰਗਰੂਰ ਰੋਡ ’ਤੇ ਸਥਿਤ ਐਸ਼ ਐਸ ਪੈਟਰੋਲੀਅਮਜ਼ ਦੇ ਮਾਲਕ ਅਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਧਨੌਲਾ ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ…

    ਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗ

    Spread the love

    Spread the loveਅਮਲੋਹ, 18 ਸਤੰਬਰ (ਅਜੈ ਕੁਮਾਰ)=ਰਾਈਸ ਸੈਲਰ ਐਸੋਸੀਏਸ਼ਨ ਅਮਲੋਹ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਹੋਈ। ਉਨ੍ਹਾਂ ਕਿਹਾ ਕਿ ਝੋਨੇ ਦਾ ਨਵਾਂ ਸੀਜ਼ਨ 2026-27 ਇਕ…

    Leave a Reply

    Your email address will not be published. Required fields are marked *