ਪੰਜਾਬ ਸਰਕਾਰ ਨੇ ਇਕਬਾਲ ਮੁਹੰਮਦ ਕਾਲਾ ਭਾਦਸੋਂ ਨੂੰ ਮੁਸਲਿਮ ਵੈਲਫੇਅਰ ਬੋਰਡ ਹਲਕਾ ਨਾਭਾ ਦਾ ਚੇਅਰਮੈਨ ਨਿਯੁਕਤ ਕੀਤਾ

Spread the love
ਭਾਦਸੋਂ, 19 ਜੁਲਾਈ ( ਜਗਜੀਤ ਸਿੰਘ ਕੈਂਥ )- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪੰਜਾਬ ਸਰਕਾਰ ਦੀ ਰੰਗਲਾ ਪੰਜਾਬ ਟੀਮ ਵਿੱਚ ਵਾਧਾ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਮਿਹਨਤੀ ਵਰਕਰਾਂ ਨੂੰ ਵੱਖ ਵੱਖ ਵਿੰਗਾਂ ਦੇ ਵਿੱਚ ਚੇਅਰਮੈਨ ਬਣਾਕੇ ਨੁਮਾਇੰਦਗੀ ਦਿੱਤੀ ਹੈ। ਜਿਸ ਤਹਿਤ ਨੌਜਵਾਨ ਆਗੂ ਇਕਬਾਲ ਮੁਹੰਮਦ ਕਾਲਾ ਭਾਦਸੋਂ ਨੂੰ ਪੰਜਾਬ ਸਟੇਟ ਮੁਸਲਿਮ ਵੈਲਫੇਅਰ ਬੋਰਡ ਹਲਕਾ ਨਾਭਾ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਨਾਲ ਹਲਕੇ ਦੇ ਲੋਕਾਂ ਅਤੇ ਵਲੰਟੀਅਰਾਂ ਵਿੱਚ ਖੁਸ਼ੀ ਦੀ ਲਹਿਰ ਹੈ। ਅੱਜ ਇੰਪਰੂਵਮੈਂਟ ਟਰੱਸਟ ਦੇ ਦਫ਼ਤਰ ਵਿਖੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਨਵ ਨਿਯੁਕਤ ਚੇਅਰਮੈਨ ਇਕਬਾਲ ਮੁਹੰਮਦ ਕਾਲਾ ਦਾ ਮੂੰਹ ਮਿੱਠਾ ਕਰਵਾਇਆ ਅਤੇ ਉਨ੍ਹਾਂ ਦਾ ਸਨਮਾਨ ਕੀਤਾ। ਇਸ ਮੌਕੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਨਵ ਨਿਯੁਕਤ ਅਹੁਦੇਦਾਰਾਂ ਨੂੰ ਨਵੀਂ ਮਿਲੀ ਜ਼ਿੰਮੇਵਾਰੀ ਦੀਆਂ ਬਹੁਤ-ਬਹੁਤ ਮੁਬਾਰਕਾਂ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ‌ਮਾਨ ਦੀ ‘ਰੰਗਲਾ ਪੰਜਾਬ’ ਟੀਮ ਵਿੱਚ ਸ਼ਾਮਲ ਹੋਣ ਤੇ ਉਨ੍ਹਾਂ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਮੈਨੂੰ ਪੂਰੀ ਉਮੀਦ ਹੈ ਕਿ ਨਾਭਾ ਹਲਕੇ ਵਿੱਚ ਵੱਖ ਵੱਖ ਵਿੰਗਾਂ ਦੇ ਨਵ ਨਿਯੁਕਤ ਸਾਰੇ ਹੀ ਚੇਅਰਮੈਨ ਸਾਹਿਬਾਨ  ਰਲ-ਮਿਲ ਕੇ ਪੰਜਾਬ ਅਤੇ ਹਲਕਾ ਨਾਭਾ ਦੀ ਤਰੱਕੀ ਦੇ ਇਸ ਕਾਫ਼ਲੇ ਨੂੰ ਹੋਰ ਅੱਗੇ ਲੈ ਕੇ ਜਾਈਏ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਲਾਲ ਸਿੰਘ ਰਣਜੀਤਗੜ੍ਹ, ਯੂਥ ਆਗੂ ਗੋਪੀ ਫੈਜਗੜ੍ਹ, ਸੁਖਜੀਤ ਸਿੰਘ ਹਾਂਸ, ਲਾਲੀ ਫਤਿਹਪੁਰ, ਬਲਾਕ ਸੰਮਤੀ ਮੈਂਬਰ ਕੇਵਲ ਸਿੰਘ ਰਣਜੀਤਗੜ੍ਹ, ਰਾਜਿੰਦਰ ਸਿੰਘ ਸਰਪੰਚ ਗੁਰਦਿੱਤਪੁਰਾ, ਦਵਿੰਦਰ ਸਿੰਘ ਥੂਹੀ, ਪਰਮਿੰਦਰ ਸਿੰਘ ਭੰਗੂ, ਲਾਡੀ ਖਹਿਰਾ, ਜਸਕਰਨਵੀਰ ਸਿੰਘ ਤੇਜੇ, ਸਤਵੰਤ ਸਿੰਘ ਸੋਹੀ ਸਰਪੰਚ ਰਣਜੀਤਗੜ੍ਹ, ਦਵਿੰਦਰ ਸਿੰਘ ਬਿਸ਼ਨਗੜ੍ਹ, ਹਰਪ੍ਰੀਤ ਸਿੰਘ ਭੁੱਲਰ, ਦਲਜੀਤ ਸਿੰਘ ਬਾਜਵਾ, ਬੇਅੰਤ ਸਿੰਘ ਘੜੂੰਆਂ, ਗੁਰਜੀਤ ਸਿੰਘ ਕੋਟਕਲਾਂ, ਬੱਗਾ ਕਕਰਾਲਾ ਆਦਿ ਮੌਜੂਦ ਸਨ।
ਚੇਅਰਮੈਨ ਜੱਸੀ ਸੋਹੀਆਂ ਵਾਲਾ ਇੰਪਰੂਵਮੈਂਟ ਟਰੱਸਟ ਦਫਤਰ ਵਿਖੇ ਪੰਜਾਬ ਸਰਕਾਰ ਵੱਲੋਂ ਮੁਸਲਿਮ ਵੈਲਫੇਅਰ ਬੋਰਡ ਹਲਕਾ ਨਾਭਾ ਦੇ ਨਵ ਨਿਯੁਕਤ ਚੇਅਰਮੈਨ ਇਕਬਾਲ ਮੁਹੰਮਦ ਕਾਲਾ ਦਾ ਸਨਮਾਨ ਕਰਦੇ ਹੋਏ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *