ਪੰਜਾਬ ਸਰਕਾਰ ਵੱਲੋਂ ਨਵੇਂ ਰਾਸ਼ਨ ਕਾਰਡ ਬਣਾਉਣ ਤੇ ਨਾਮ ਜੋੜਨ ਦੀ ਪ੍ਰਕਿਰਿਆ ਹੋਈ ਆਸਾਨ : ਵਿਧਾਇਕ ਸੰਤੋਸ਼ ਕਟਾਰੀਆ

Spread the love
ਬਲਾਚੌਰ, 19 ਜੁਲਾਈ (ਜਤਿੰਦਰਪਾਲ ਸਿੰਘ ਕਲੇਰ) : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਲੋਕ-ਪੱਖੀ ਫੈਸਲਿਆਂ ਦੇ ਚੱਲਦਿਆਂ, ਸੂਬੇ ਦੇ ਲੋਕਾਂ ਲਈ ਰਾਸ਼ਨ ਕਾਰਡ ਨਾਲ ਸਬੰਧਤ ਸੇਵਾਵਾਂ ਨੂੰ ਹੋਰ ਸਰਲ ਅਤੇ ਪਾਰਦਰਸ਼ੀ ਬਣਾ ਦਿੱਤਾ ਗਿਆ ਹੈ। ਸਰਕਾਰ ਦੇ ਸੁਸ਼ਾਸਨ ਅਤੇ ਜਨਤਕ ਸ਼ਿਕਾਇਤ ਨਿਵਾਰਨ ਵਿਭਾਗ ਵੱਲੋਂ ਮਿਤੀ 18 ਜੁਲਾਈ 2026 ਨੂੰ ਇੱਕ ਅਹਿਮ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ, ਜਿਸ ਤਹਿਤ ਹੁਣ ਨਵੇਂ ਰਾਸ਼ਨ ਕਾਰਡ ਬਣਵਾਉਣ ਅਤੇ ਪੁਰਾਣੇ ਰਾਸ਼ਨ ਕਾਰਡ ਵਿੱਚ ਨਾਮ ਜੋੜਨ ਦੀ ਪ੍ਰਕਿਰਿਆ ਨੂੰ ਇੱਕ ਨਿਸ਼ਚਿਤ ਢਾਂਚੇ ਵਿੱਚ ਲਿਆਂਦਾ ਗਿਆ ਹੈ। ਜਾਣਕਾਰੀ ਦਿੰਦਿਆਂ ਹਲਕਾ ਵਿਧਾਇਕ ਸੰਤੋਸ਼ ਕਟਾਰੀਆ ਨੇ ਦੱਸਿਆ ਕਿ ਇਸ ਨੋਟੀਫਿਕੇਸ਼ਨ ਅਨੁਸਾਰ, ਐਨ.ਐਫ.ਐਸ.ਏ. ਜਾਂ ਸੂਬੇ ਦੇ ਰਾਸ਼ਨ ਕਾਰਡਾਂ ਲਈ ਨਵੇਂ ਕਾਰਡ ਬਣਾਉਣ ਜਾਂ ਨਵੇਂ ਮੈਂਬਰਾਂ ਦਾ ਨਾਮ ਸ਼ਾਮਲ ਕਰਨ ਲਈ ਸੇਵਾ ਕੇਂਦਰਾਂ ਅਤੇ ਡੋਰ-ਸਟੈਪ ਡਿਲੀਵਰੀ ਰਾਹੀਂ ਸੇਵਾ ਪ੍ਰਾਪਤ ਕਰਨ ਲਈ 100 ਰੁਪਏ ਫੈਸਿਲੀਟੇਸ਼ਨ ਚਾਰਜ ਨਿਰਧਾਰਤ ਕੀਤੇ ਗਏ ਹਨ, ਜਦਕਿ ਨਾਗਰਿਕਾਂ ਵੱਲੋਂ ਖੁਦ ਆਨਲਾਈਨ ਸੈਲਫ-ਫਾਈਲਿੰਗ ਕਰਨ ਦੀ ਸਥਿਤੀ ਵਿੱਚ ਇਹ ਫੀਸ ਮਾਤਰ 20 ਰੁਪਏ ਹੋਵੇਗੀ। ਸਰਕਾਰ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਇਹ ਫੈਸਿਲੀਟੇਸ਼ਨ ਚਾਰਜ ਸਿਰਫ਼ ਡੋਰ-ਸਟੈਪ ਡਿਲੀਵਰੀ ਅਤੇ ਨਾਗਰਿਕਾਂ ਵੱਲੋਂ ਕੀਤੀ ਜਾਣ ਵਾਲੀ ਆਨਲਾਈਨ ਸੈਲਫ-ਫਾਈਲਿੰਗ ਰਾਹੀਂ ਪ੍ਰਾਪਤ ਸੇਵਾਵਾਂ ‘ਤੇ ਹੀ ਲਾਗੂ ਹੋਣਗੇ।  ਹਲਕਾ ਵਿਧਾਇਕ ਸੰਤੋਸ਼ ਕਟਾਰੀਆ ਨੇ ਇਸ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਨਾਲ ਬਲਾਚੌਰ ਦੇ ਲੋਕਾਂ ਨੂੰ ਸਰਕਾਰੀ ਦਫਤਰਾਂ ਦੇ ਗੇੜੇ ਮਾਰਨ ਤੋਂ ਨਿਜਾਤ ਮਿਲੇਗੀ ਅਤੇ ਲੋਕ ਘਰ ਬੈਠੇ ਹੀ ਆਪਣਾ ਕੰਮ ਕਰਵਾ ਸਕਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਹਰ ਵਰਗ ਨੂੰ ਬਿਨਾਂ ਕਿਸੇ ਖੱਜਲ-ਖੁਆਰੀ ਦੇ ਸਹੂਲਤਾਂ ਦੇਣ ਲਈ ਵਚਨਬੱਧ ਹੈ ਅਤੇ ਇਹ ਨਵੀਂ ਨੀਤੀ ਰਾਸ਼ਨ ਕਾਰਡ ਨਾਲ ਜੁੜੇ ਕੰਮਾਂ ਵਿੱਚ ਪੂਰੀ ਪਾਰਦਰਸ਼ਤਾ ਅਤੇ ਤੇਜ਼ੀ ਲਿਆਵੇਗੀ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *