ਪੰਥਕ ਨਗਾਰਾ ਵੱਜਿਆ, ਨਛੱਤਰ ਸਿੰਘ ਢਿੱਲੋਂ ਨੂੰ ਫ਼ਰੀਦਕੋਟ  ਜ਼ਿਲ੍ਹੇ ਦੀ ਸੰਭਾਲੀ ਕਮਾਨ : ਬੀਬੀ ਸੰਦੀਪ ਕੌਰ ਖਾਲਸਾ  ਜੈਤੋ ਤੋਂ ਉੱਠੀ ਪੰਥਕ ਆਵਾਜ਼, ਤਾਜਪੋਸ਼ੀ ਸਮਾਗਮ ’ਚ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ

Spread the love
ਜੈਤੋ, 17 ਅਗਸਤ (ਮਨਜੀਤ ਸਿੰਘ ਢੱਲਾ)- ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ ਜੈਤੋ ਸਥਿਤ ਪਾਰਟੀ ਦਫ਼ਤਰ ਵਿਖੇ ਸਾਦੇ ਸਮਾਗਮ ਦੌਰਾਨ ਤਾਜਪੋਸ਼ੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਜਥੇਦਾਰ ਨਛੱਤਰ ਸਿੰਘ ਢਿੱਲੋਂ ਦਬੜੀਖਾਨਾ ਨੂੰ ਜ਼ਿਲ੍ਹਾ ਫ਼ਰੀਦਕੋਟ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਪਾਰਟੀ ਆਗੂਆਂ ਅਤੇ ਵਰਕਰਾਂ ਨੇ ਸ਼ਮੂਲੀਅਤ ਕਰਦਿਆਂ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਨੂੰ ਵਧਾਈ ਦਿੱਤੀ।ਸਮਾਗਮ ਵਿਧਾਨ ਸਭਾ ਹਲਕਾ ਜੈਤੋ ਦੀ ਇੰਚਾਰਜ ਬੀਬੀ ਸੰਦੀਪ ਕੌਰ ਖਾਲਸਾ ਦੀ ਅਗਵਾਈ ਹੇਠ ਹੋਇਆ। ਉਨ੍ਹਾਂ ਨੇ ਜਥੇਦਾਰ ਨਛੱਤਰ ਸਿੰਘ ਢਿੱਲੋਂ ਨੂੰ ਸਿਰੋਪਾ ਪਾ ਕੇ ਸਨਮਾਨਿਤ ਕੀਤਾ ਅਤੇ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਜਥੇਦਾਰ ਢਿੱਲੋਂ ਪਾਰਟੀ ਪ੍ਰਤੀ ਸਮਰਪਿਤ ਵਰਕਰ ਹਨ ਅਤੇ ਉਨ੍ਹਾਂ ਤੋਂ ਜ਼ਿਲ੍ਹੇ ਵਿੱਚ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਮਜ਼ਬੂਤ ਕਰਨ ਦੀ ਉਮੀਦ ਹੈ।ਸਮਾਗਮ ਦੀ ਸ਼ੁਰੂਆਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਨਾਲ ਕੀਤੀ ਗਈ। ਇਸ ਮੌਕੇ ਬੀਬੀ ਸੰਦੀਪ ਕੌਰ ਖਾਲਸਾ ਨੇ ਕਿਹਾ ਕਿ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੀ ਸੋਚ ’ਤੇ ਪਹਿਰਾ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਕੇ ਸਿੱਖੀ ਅਤੇ ਖੇਡਾਂ ਨਾਲ ਜੋੜਨਾ ਅਤੇ ਪੰਥ ਦੇ ਮਾਣ-ਸਨਮਾਨ ਦੀ ਰਾਖੀ ਕਰਨਾ ਪਾਰਟੀ ਦੀਆਂ ਤਰਜੀਹਾਂ ਹਨ।ਉਨ੍ਹਾਂ ਕਿਹਾ ਕਿ 2027 ਦਾ ‘ਮਿਸ਼ਨ 2027’ ਸਿਰਫ਼ ਸਿਆਸੀ ਮਕਸਦ ਨਹੀਂ, ਸਗੋਂ ਪੰਜਾਬ ਦੀ ਖੁਸ਼ਹਾਲੀ ਅਤੇ ਪੰਥਕ ਸੇਵਾ ਨਾਲ ਜੁੜਿਆ ਸੰਕਲਪ ਹੈ। ਉਨ੍ਹਾਂ ਵਰਕਰਾਂ ਨੂੰ ਪਾਰਟੀ ਦੀ ਸੋਚ ਅਤੇ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਦਾ ਸੱਦਾ ਦਿੱਤਾ।ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਜਥੇਦਾਰ ਨਛੱਤਰ ਸਿੰਘ ਢਿੱਲੋਂ ਨੇ ਕਿਹਾ ਕਿ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪੰਥ ਅਤੇ ਪੰਜਾਬ ਦੀ ਸੇਵਾ ਲਈ ਉਹ ਆਪਣਾ ਪੂਰਾ ਯੋਗਦਾਨ ਦੇਣਗੇ ਅਤੇ ਜ਼ਿਲ੍ਹੇ ਵਿੱਚ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਯਤਨ ਕੀਤੇ ਜਾਣਗੇ।ਬੀਬੀ ਸੰਦੀਪ ਕੌਰ ਖਾਲਸਾ ਨੇ ਕਿਹਾ ਕਿ ਪੰਥਕ ਸੋਚ ’ਤੇ ਪਹਿਰਾ ਦਿੰਦਿਆਂ ਪੰਜਾਬ ਦੀ ਚੜ੍ਹਦੀ ਕਲਾ ਅਤੇ ਨੌਜਵਾਨਾਂ ਦੇ ਭਵਿੱਖ ਲਈ ਘਰ-ਘਰ ਚੇਤਨਾ ਜਗਾਉਣ ਦਾ ਯਤਨ ਕੀਤਾ ਜਾਵੇਗਾ।
  • Related Posts

    * ਧਨੌਲਾ ’ਚ ਗੂੰਜੇਗਾ ਗਣਪਤੀ ਬੱਪਾ ਦਾ ਜੈਕਾਰਾ, 14 ਤੋਂ ਸ਼ੁਰੂ ਹੋਵੇਗਾ 12ਵਾਂ ਮਹਾਂਉਤਸਵ * ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਵੱਲੋਂ ਸਨਾਤਨ ਧਰਮ ਸਭਾ ਵਿਖੇ ਪੰਜ ਰੋਜ਼ਾ ਧਾਰਮਿਕ ਸਮਾਗਮ

    Spread the love

    Spread the loveਧਨੌਲਾ: 13 ਸਤੰਬਰ (ਹਰਦੀਪ ਹੈਰੀ)=ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਕਮੇਟੀ ਧਨੌਲਾ ਵੱਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ 12ਵਾਂ ਸ੍ਰੀ ਗਣੇਸ਼ ਚਤੁਰਥੀ ਮਹਾਂਉਤਸਵ 14 ਸਤੰਬਰ ਤੋਂ 18 ਸਤੰਬਰ 2026…

    ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 18 ਸਤੰਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ: ਜੱਸਲ   ਸੰਗਤਾਂ ਵਿੱਚ ਭਾਰੀ ਉਤਸ਼ਾਹ

    Spread the love

    Spread the loveਚੌਂਕ ਮਹਿਤਾ ੧੩ ਸਤੰਬਰ ( ਰਾਜਵਿੰਦਰ ਸਿੰਘ ਰੰਧਾਵਾ ) ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ…

    Leave a Reply

    Your email address will not be published. Required fields are marked *