ਪੱਕੀ ਟਿੱਬੀ ਵਿੱਚ ਮਨਾਇਆ ‘ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ’, ਲੋਕਾਂ ਨੂੰ ਕੀਤਾ ਜਾਗਰੂਕ

Spread the love
ਪੰਨੀ ਵਾਲਾ ਫੱਤਾ ਰਾਜਦੀਪ ਸਿੰਘ ਖਹਿਰਾ  ਮਾਨਯੋਗ ਸਿਹਤ ਮੰਤਰੀ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਡਾ. ਲਖਬੀਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਸੀ.ਐੱਚ.ਸੀ. ਆਲਮਵਾਲਾ ਡਾ. ਸਿੰਪਲ ਕੁਮਾਰ ਦੀ ਯੋਗ ਅਗਵਾਈ ਹੇਠ ਆਯੂਸ਼ਮਾਨ ਅਰੋਗਿਆ ਕੇਂਦਰ ਪੱਕੀ ਟਿੱਬੀ ਵੱਲੋਂ ‘ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਮੌਕੇ ਆਯੂਸ਼ਮਾਨ ਅਰੋਗਿਆ ਕੇਂਦਰ ਪੱਕੀ ਟਿੱਬੀ ਦੀ ਕਮਿਊਨਿਟੀ ਹੈਲਥ ਅਫ਼ਸਰ ਸੁਨੀਤਾ ਰਾਣੀ, ਮ.ਪ.ਹ.ਵ.ਫ. ਸਰੋਜ ਰਾਣੀ, ਮ.ਪ.ਹ.ਵ.ਮ. ਗੁਰਪ੍ਰੀਤ ਸਿੰਘ ਅਤੇ ਆਸ਼ਾ ਵਰਕਰਾਂ ਅਰਬਸ਼ ਕੌਰ ਤੇ ਮਨਿੰਦਰਪਾਲ ਕੌਰ ਵੱਲੋਂ ਵੱਖ-ਵੱਖ ਸਰਕਾਰੀ ਸਕੂਲਾਂ ਅਤੇ ਘਰਾਂ ਵਿੱਚ ਜਾ ਕੇ ਡੇਂਗੂ ਦੇ ਲਾਰਵੇ ਦੀ ਜਾਂਚ ਕੀਤੀ ਗਈ।ਸਿਹਤ ਕਰਮਚਾਰੀਆਂ ਨੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ ਆਪਣੇ ਘਰਾਂ ਅਤੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦੇਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਕੂਲਰਾਂ, ਫਰਿੱਜ ਦੀਆਂ ਟਰੇਆਂ, ਪਾਣੀ ਦੀਆਂ ਟੈਂਕੀਆਂ, ਗਮਲਿਆਂ ਅਤੇ ਹੋਰ ਬਰਤਨਾਂ ਵਿੱਚ ਖੜ੍ਹੇ ਪਾਣੀ ਨੂੰ ਹਰ ਹਫ਼ਤੇ ਜ਼ਰੂਰ ਸਾਫ਼ ਕੀਤਾ ਜਾਵੇ। ਛੱਤਾਂ ’ਤੇ ਰੱਖੀਆਂ ਪਾਣੀ ਦੀਆਂ ਟੈਂਕੀਆਂ ਦੇ ਢੱਕਣ ਚੰਗੀ ਤਰ੍ਹਾਂ ਬੰਦ ਰੱਖਣ ਅਤੇ ਟੁੱਟੇ ਬਰਤਨ, ਡਰੰਮ ਤੇ ਪੁਰਾਣੇ ਟਾਇਰ ਆਦਿ ਖੁੱਲ੍ਹੇ ਵਿੱਚ ਨਾ ਰੱਖਣ ਦੀ ਵੀ ਅਪੀਲ ਕੀਤੀ ਗਈ।ਉਨ੍ਹਾਂ ਲੋਕਾਂ ਨੂੰ ਮੱਛਰਾਂ ਤੋਂ ਬਚਾਅ ਲਈ ਸਰੀਰ ਨੂੰ ਪੂਰੀ ਤਰ੍ਹਾਂ ਢੱਕਣ ਵਾਲੇ ਕੱਪੜੇ ਪਹਿਨਣ, ਸੌਣ ਸਮੇਂ ਮੱਛਰਦਾਨੀ ਦੀ ਵਰਤੋਂ ਕਰਨ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਜਾਂ ਤੇਲ ਆਦਿ ਦੀ ਵਰਤੋਂ ਕਰਨ ਲਈ ਕਿਹਾ।ਸਿਹਤ ਕਰਮਚਾਰੀਆਂ ਨੇ ਦੱਸਿਆ ਕਿ ਡੇਂਗੂ ਦੇ ਮੁੱਖ ਲੱਛਣਾਂ ਵਿੱਚ ਤੇਜ਼ ਬੁਖਾਰ, ਸਿਰ ਦਰਦ, ਮਾਸਪੇਸ਼ੀਆਂ ਵਿੱਚ ਦਰਦ, ਚਮੜੀ ’ਤੇ ਦਾਣੇ ਅਤੇ ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ ਸ਼ਾਮਲ ਹਨ। ਗੰਭੀਰ ਹਾਲਤ ਵਿੱਚ ਮਸੂੜਿਆਂ ਜਾਂ ਨੱਕ ਵਿੱਚੋਂ ਖੂਨ ਵੀ ਆ ਸਕਦਾ ਹੈ। ਉਨ੍ਹਾਂ ਕਿਹਾ ਕਿ ਬੁਖਾਰ ਹੋਣ ਦੀ ਸੂਰਤ ਵਿੱਚ ਡਾਕਟਰੀ ਸਲਾਹ ਤੋਂ ਬਿਨਾਂ ਐਸਪਰੀਨ ਜਾਂ ਆਈਬਿਊਪ੍ਰੋਫ਼ੈਨ ਨਾ ਲਈ ਜਾਵੇ ਅਤੇ ਪੈਰਾਸੀਟਾਮੋਲ ਦੀ ਵਰਤੋਂ ਡਾਕਟਰੀ ਸਲਾਹ ਅਨੁਸਾਰ ਕੀਤੀ ਜਾਵੇ।ਉਨ੍ਹਾਂ ਦੱਸਿਆ ਕਿ ਡੇਂਗੂ ਅਤੇ ਚਿਕਨਗੁਨੀਆ ਦੀ ਜਾਂਚ ਅਤੇ ਇਲਾਜ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮੁਫ਼ਤ ਉਪਲਬਧ ਹੈ। ਇਸ ਮੌਕੇ ਪਿੰਡ ਦੇ ਲੋਕ ਵੀ ਹਾਜ਼ਰ ਸਨ।
  • Related Posts

    * ਧਨੌਲਾ ’ਚ ਗੂੰਜੇਗਾ ਗਣਪਤੀ ਬੱਪਾ ਦਾ ਜੈਕਾਰਾ, 14 ਤੋਂ ਸ਼ੁਰੂ ਹੋਵੇਗਾ 12ਵਾਂ ਮਹਾਂਉਤਸਵ * ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਵੱਲੋਂ ਸਨਾਤਨ ਧਰਮ ਸਭਾ ਵਿਖੇ ਪੰਜ ਰੋਜ਼ਾ ਧਾਰਮਿਕ ਸਮਾਗਮ

    Spread the love

    Spread the loveਧਨੌਲਾ: 13 ਸਤੰਬਰ (ਹਰਦੀਪ ਹੈਰੀ)=ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਕਮੇਟੀ ਧਨੌਲਾ ਵੱਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ 12ਵਾਂ ਸ੍ਰੀ ਗਣੇਸ਼ ਚਤੁਰਥੀ ਮਹਾਂਉਤਸਵ 14 ਸਤੰਬਰ ਤੋਂ 18 ਸਤੰਬਰ 2026…

    ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 18 ਸਤੰਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ: ਜੱਸਲ   ਸੰਗਤਾਂ ਵਿੱਚ ਭਾਰੀ ਉਤਸ਼ਾਹ

    Spread the love

    Spread the loveਚੌਂਕ ਮਹਿਤਾ ੧੩ ਸਤੰਬਰ ( ਰਾਜਵਿੰਦਰ ਸਿੰਘ ਰੰਧਾਵਾ ) ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ…

    Leave a Reply

    Your email address will not be published. Required fields are marked *