ਪੱਤਰਕਾਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਐਸੋਸੀਏਸ਼ਨ ਵਲੋਂ ਹਲਕਾ ਵਿਧਾਇਕ ਕਾਕਾ ਬਰਾੜ ਨੂੰ ਦਿੱਤਾ ਗਿਆ ਮੰਗ ਪੱਤਰ- ਪੱਤਰਕਾਰਾਂ ਨੇ ‘ਡਿਮਾਂਡ ਡੇ’ ਮੌਕੇ ਚੁੱਕੀਆਂ ਅਹਿਮ ਮੰਗਾਂ; ਸੁਰੱਖਿਆ ਐਕਟ ਅਤੇ ਮੀਡੀਆ ਕਮਿਸ਼ਨ ਬਣਾਉਣ ‘ਤੇ ਦਿੱਤਾ ਜ਼ੋਰ-

Spread the love
ਸ੍ਰੀ ਮੁਕਤਸਰ ਸਾਹਿਬ, 03 ਅਕਤੂਬਰ (ਮਨਜੀਤ ਸਿੱਧੂ):- ਇੰਡੀਅਨ ਜਰਨਲਿਸਟਸ ਯੂਨੀਅਨ ਦੇ ਦੇਸ਼-ਵਿਆਪੀ ਸੱਦੇ ‘ਤੇ ਅੱਜ ਸਾਂਝੇ ਤੌਰ ‘ਤੇ ਪੱਤਰਕਾਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਅਤੇ ਕੰਮਕਾਜ ਦੌਰਾਨ ਆ ਰਹੀਆਂ ਸਮੱਸਿਆਵਾਂ ਨੂੰ ਲੈ ਕੇ ‘ਡਿਮਾਂਡ ਡੇ’ ਮਨਾਇਆ ਗਿਆ। ਇਸੇ ਲੜੀ ਤਹਿਤ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਐਸੋਸੀਏਸ਼ਨ ਜ਼ਿਲ੍ਹਾ ਇਕਾਈ ਸ੍ਰੀ ਮੁਕਤਸਰ ਸਾਹਿਬ ਵੱਲੋਂ ਜ਼ਿਲ੍ਹਾ ਪ੍ਰਧਾਨ ਪਵਨ ਤਨੇਜਾ ਦੀ ਅਗਵਾਈ ਹੇਠ ਹਲਕਾ ਵਿਧਾਇਕ ਜਗਦੀਪ ਸਿੰਘ ‘ਕਾਕਾ ਬਰਾੜ’ ਨੂੰ ਦੇਸ਼ ਦੇ ਰਾਸ਼ਟਰਪਤੀ ਅਤੇ ਪੰਜਾਬ ਦੇ ਮੁੱਖ ਮੰਤਰੀ ਦੇ ਨਾਮ ਇੱਕ ਵਿਸ਼ੇਸ਼ ਮੰਗ ਪੱਤਰ ਸੌਂਪਿਆ ਗਿਆ।ਮੰਗ ਪੱਤਰ ਸੌਂਪਣ ਸਮੇਂ ਯੂਨੀਅਨ ਆਗੂਆਂ ਨੇ ਆਖਿਆ ਕਿ ਪੱਤਰਕਾਰ ਲੋਕਤੰਤਰ ਦੇ ਚੌਥੇ ਥੰਮ੍ਹ ਵਜੋਂ ਰਾਜ ਅਤੇ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਨਾਲ ਨਿਭਾ ਰਹੇ ਹਨ। ਪ੍ਰੰਤੂ ਅਜੋਕੇ ਸਮੇਂ ਵਿੱਚ ਗਰਾਊਂਡ ‘ਤੇ ਕੰਮ ਕਰਦਿਆਂ ਪੱਤਰਕਾਰਾਂ ਨੂੰ ਕਈ ਤਰ੍ਹਾਂ ਦੀਆਂ ਗੰਭੀਰ ਮੁਸ਼ਕਲਾਂ ਅਤੇ ਸੁਰੱਖਿਆ ਖ਼ਤਰਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੱਤਰਕਾਰ ਭਾਈਚਾਰੇ ਦੀ ਸੁਰੱਖਿਆ ਅਤੇ ਉਨ੍ਹਾਂ ਦੀਆਂ ਆਰਥਿਕ ਤੇ ਸਮਾਜਿਕ ਲੋੜਾਂ ਵੱਲ ਸਰਕਾਰਾਂ ਨੂੰ ਤੁਰੰਤ ਧਿਆਨ ਦੇਣ ਦੀ ਲੋੜ ਹੈ। ਇਸ ​ਮੰਗ ਪੱਤਰ ਵਿੱਚ ਇਹ ਮੰਗ ਕੀਤੀ ਗਈ ਕਿ ਪੱਤਰਕਾਰਾਂ ਦੇ ਮਸਲਿਆਂ ਦੇ ਸਥਾਈ ਹੱਲ ਲਈ ਮੀਡੀਆ ਕਮਿਸ਼ਨ ਬਣਾਇਆ ਜਾਵੇ, ਪੱਤਰਕਾਰਾਂ ਦੇ ਅਧਿਕਾਰਾਂ ਦੀ ਰਾਖੀ ਲਈ ਰੱਦ ਕੀਤੇ ਗਏ ਵਰਕਿੰਗ ਜਰਨਲਿਸਟ ਐਕਟ ਨੂੰ ਮੁੜ ਬਹਾਲ ਕੀਤਾ ਜਾਵੇ, ਕੰਮਕਾਜ ਦੌਰਾਨ ਪੱਤਰਕਾਰਾਂ ‘ਤੇ ਹੁੰਦੇ ਹਮਲਿਆਂ ਨੂੰ ਰੋਕਣ ਲਈ ਵਿਸ਼ੇਸ਼ ਸੁਰੱਖਿਆ ਕਾਨੂੰਨ ਲਾਗੂ ਕੀਤਾ ਜਾਵੇ, ਪੱਤਰਕਾਰਾਂ ਲਈ ਪੈਨਸ਼ਨ ਸਕੀਮ ਸ਼ੁਰੂ ਕੀਤੀ ਜਾਵੇ ਅਤੇ ਉਚਿਤ ਮਿਹਨਤਾਨਾ ਨਿਸ਼ਚਿਤ ਕਰਨ ਲਈ ਵੇਜ ਬੋਰਡ ਦੀ ਸਥਾਪਨਾ ਕੀਤੀ ਜਾਵੇ। ਇਸ ਮੌਕੇ ​ਐਸੋਸੀਏਸ਼ਨ ਦੇ ਆਗੂਆਂ ਨੇ ਆਖਿਆ ਕਿ ਪੱਤਰਕਾਰਾਂ ਦੀਆਂ ਇਨ੍ਹਾਂ ਜਾਇਜ਼ ਮੰਗਾਂ ਨੂੰ ਸਰਕਾਰ ਤੱਕ ਪਹੁੰਚਾਉਣ ਅਤੇ ਇਨ੍ਹਾਂ ਦੇ ਹੱਲ ਲਈ ਸੰਘਰਸ਼ ਨਿਰੰਤਰ ਜਾਰੀ ਰੱਖਿਆ ਜਾਵੇਗਾ। ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਪੱਤਰਕਾਰਾਂ ਦੀਆਂ ਮੰਗਾਂ ਨੂੰ ਧਿਆਨਪੂਰਵਕ ਸੁਣਿਆ ਅਤੇ ਵਿਸ਼ਵਾਸ ਦਿਵਾਇਆ ਕਿ ਇਹ ਮੰਗ ਪੱਤਰ ਮੁੱਖ ਮੰਤਰੀ ਤੱਕ ਪਹੁੰਚਾਇਆ ਜਾਵੇਗਾ। ​ਇਸ ਮੌਕੇ ‘ਤੇ ਜ਼ਿਲ੍ਹਾ ਪ੍ਰਧਾਨ ਪਵਨ ਤਨੇਜਾ ਤੋਂ ਇਲਾਵਾ ਸੀਨੀਅਰ ਪੱਤਰਕਾਰ ਰਾਜ ਖੁਰਾਣਾ, ਮਨਜੀਤ ਸਿੱਧੂ, ਸੋਨੂੰ ਖੇੜਾ ਸਮੇਤ ਜ਼ਿਲ੍ਹੇ ਦੇ ਹੋਰ ਵੀ ਪ੍ਰਮੁੱਖ ਪੱਤਰਕਾਰ ਅਤੇ ਯੂਨੀਅਨ ਅਹੁਦੇਦਾਰ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
  • Related Posts

    ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਨ ਤੇ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਯੋਧਾ ਹਵੇਲੀਆਂ ਨੇ ਦਿੱਤੀ ਵਧਾਈ 

    Spread the love

    Spread the love ਸਰਾਏ ਅਮਾਨਤ ਖਾਂ, 3  ਅਕਤੂਬਰ (ਗੁਰਸ਼ਰਨ ਸਿੰਘ ਔਲਖ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਮਨਜੋਤ ਸਿੰਘ ਯੋਧਾ ਹਵੇਲੀਆਂ ਨੇ ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼…

    ਸਿਲਵਰ ਓਕਸ ਸਕੂਲ ਵਿੱਚ ਨਤੀਜਿਆਂ ਦੀ ਪਰਖ ਮਗਰੋਂ ਭਵਿੱਖ ਦੀ ਉਡਾਣ ਲਈ ਸਾਂਝੀ ਸੋਚ ਛਿਮਾਹੀ ਪ੍ਰੀਖਿਆਵਾਂ ਦੇ ਨਤੀਜਿਆਂ ਤੇ ਵਿਦਿਆਰਥੀਆਂ ਦੀ ਪ੍ਰਗਤੀ ਬਾਰੇ ਹੋਇਆ ਵਿਚਾਰ-ਵਟਾਂਦਰਾ

    Spread the love

    Spread the loveਜੈਤੋ, 3 ਅਕਤੂਬਰ (ਮਨਜੀਤ ਸਿੰਘ ਢੱਲਾ)-ਸਿਲਵਰ ਓਕਸ ਸਕੂਲ, ਸੇਵੇਵਾਲਾ ਵਿਖੇ ਛਿਮਾਹੀ ਪ੍ਰੀਖਿਆਵਾਂ ਤੋਂ ਬਾਅਦ ਮਾਪਿਆਂ-ਅਧਿਆਪਕਾਂ ਦੀ ਮੀਟਿੰਗ ਕਰਵਾਈ ਗਈ। ਇਸ ਦੌਰਾਨ ਮਾਪਿਆਂ ਨੂੰ ਵਿਦਿਆਰਥੀਆਂ ਦੇ ਪ੍ਰੀਖਿਆ ਨਤੀਜਿਆਂ ਅਤੇ…

    Leave a Reply

    Your email address will not be published. Required fields are marked *