ਪੱਤਰਕਾਰਾਂ ਦੀ ਸੁਰਖਿਆ ਯਕੀਨੀ ਬਨਾਉਂਣ ਲਈ ਇੰਡੀਅਨ ਜਨਰਲਿਸਟ ਯੂਨੀਅਨ ਨੇ ਬੈਗਲੂਰ ‘ਚ ਕਰਵਾਇਆ ਸੈਮੀਨਾਰ ਸ਼੍ਰੋਮਣੀ ਅਤੇ ਵੈਟਰਨ ਪੱਤਰਕਾਰ ਭੂਸਨ ਸੂਦ ਦਾ ਵਧੀਆ ਸੇਵਾਵਾਂ ਬਦਲੇ ਕੀਤਾ ਵਿਸੇਸ਼ ਸਨਮਾਨ

Spread the love
ਅਮਲੋਹ(ਅਜੇ ਕੁਮਾਰ)  ਇੰਡੀਅਨ ਜਨਰਲਿਸਟ ਯੂਨੀਅਨ ਰਜਿ. ਦਾ ਕੌਮੀ ਪੱਧਰ ਦਾ ਸਮਾਗਮ ਕਰਨਾਟਕਾ ਦੇ ਬੈਗਲੂਰ ਸ਼ਹਿਰ ਵਿਚ ਕੌਮੀ ਪ੍ਰਧਾਨ ਬਲਵਿੰਦਰ ਸਿੰਘ ਜੰਮੂ ਦੀ ਪ੍ਰਧਾਨਗੀ ਹੇਠ ਹੋਇਆ ਜਿਸ ਵਿਚ ਦੇਸ ਭਰ ਦੇ ਵੱਖ-ਵੱਖ ਰਾਜਾਂ ਦੇ ਚੁਣਵੇ ਡੈਲੀਗੇਟਾਂ ਨੇ ਭਾਗ ਲਿਆ ਜਿਨ੍ਹਾਂ ਵਿਚ ਪੰਜਾਬ ਅਤੇ ਚੰਡੀਗੜ੍ਹ ਵਿਚੋ ਸ਼੍ਰੋਮਣੀ ਅਤੇ ਵੈਟਰਨ ਪੱਤਰਕਾਰ ਅਤੇ ਪੰਜਾਬ ਅਤੇ ਚੰਡੀਗੜ੍ਹ ਜਨਰਲਿਸਟ ਯੂਨੀਅਨ ਦੇ ਸੂਬਾਈ ਸੀਨੀਅਰ ਮੀਤ ਪ੍ਰਧਾਨ ਭੂਸ਼ਨ ਸੂਦ, ਸੂਬਾ ਪ੍ਰਧਾਨ ਜੈ ਸਿੰਘ ਛਿੰਬਰ, ਜਨਰਲ ਸਕੱਤਰ ਸੰਤੋਖ ਸਿੰਘ ਗਿੱਲ ਅਤੇ ਚੰਡੀਗੜ੍ਹ ਇਕਾਈ ਦੀ ਪ੍ਰਧਾਨ ਬਿੰਦੂ ਸਿੰਘ ਨੇ ਸਿਰਕਤ ਕੀਤੀ। ਇਸ ਮੌਕੇ ਪੱਤਰਕਾਰਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਖੁੱਲ ਕੇ ਵਿਚਾਰਾਂ ਕਰਦੇ ਹੋਏ ਕੇਦਰ ਅਤੇ ਰਾਜ ਸਰਕਾਰਾਂ ਨੂੰ ਪੱਤਰਕਾਰਾਂ ਦੀ ਸੁਰਖਿਆ ਯਕੀਨੀ ਬਨਾਉਂਣ ਅਤੇ ਹੋਰ ਮੱਸਲੇ ਹੱਲ ਕਰਨ ਦੀ ਅਪੀਲ ਕੀਤੀ। ਦੋ ਰੋਜ਼ਾ ਚੱਲੇ ਇਸ ਪ੍ਰੋਗਰਾਮ ਦਾ ਉਦਘਾਟਨ ਸੁਪਰੀਮ ਕੋਰਟ ਦੇ ਸਾਬਕਾ ਜੱਜ ਜਸਟਿਸ ਬੀ. ਸੁਦਰਸਨ ਰੈਡੀ ਨੇ ਕੀਤਾ। ਇਸ ਮੌਕੇ ‘ਦਿ ਵਾਇਰ’ ਦੇ ਸੰਸਥਾਪੀਕ ਸੰਪਾਦਕ ਸਿਧਾਰਥ ਵਰਦਾਰਾਜਨ ਨੇ ਵਿਸੇਸ ਮਹਿਮਾਨ ਵਜੋਂ ਪਹਿਲੇ ਦਿਨ ਸਿਰਕਤ ਕੀਤੀ। ਕਰਨਾਟਕ ਮੀਡੀਆਅਕੈਡਮੀ ਦੀ ਚੇਅਰਪਰਸਨ ਆਇਸ਼ਾ ਖਾਨਮ ਨੇ ਪੱਤਰਕਾਰਾਂ ਦਾ ਸਵਾਗਤ ਕੀਤਾ ਅਤੇ ਡੈਲੀਗੇਟਾਂ ਦਾ ਵਿਸੇਸ ਸਨਮਾਨ ਕੀਤਾ। ਤੇਲੰਗਾਨਾ ਮੀਡੀਆ ਅਕੈਡਮੀ ਦੇ ਚੇਅਰਮੈਨ ਕੇ. ਸ੍ਰੀਨਿਵਾਸ ਰੈਡੀ, ਕੌਮੀ ਪ੍ਰਧਾਨ ਬਲਵਿੰਦਰ ਸਿੰਘ ਜੰਮੂ, ਜਨਰਲ ਸਕੱਤਰ ਡੀ. ਸੋਮਾ ਸੁੰਦਰਅਤੇ ਸਾਬਕਾ ਪ੍ਰਧਾਨ ਐਸ.ਐਨ.ਸਿਨਹਾ, ਅਮਰ ਦੇਵਲਾਪ ਅਤੇ ਕਰਨਾਟਕ ਰਾਜ ਪੱਤਰਕਾਰ ਯੂਨੀਅਨ ਦੇ ਪ੍ਰਧਾਨ ਜਾਨਕੀ ਮੋਹਨ ਆਦਿ ਨੇ ਵਿਚਾਰ ਪੇਸ ਕੀਤੇ। ਇਸ ਮੌਕੇ ਕਰਨਾਟਕਾ ਯੂਨੀਅਨ ਵਲੋਂ ਸਾਮਲ ਹੋਏ ਡੈਲੀਗੇਟਾਂ ਅਤੇ ਮਹਿਮਾਨਾਂ ਦਾ ਵਿਸੇਸ ਸਨਮਾਨ ਵੀ ਕੀਤਾ ਗਿਆ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *