ਫਗਵਾੜਾ ਬੱਸ ਸਟੈਂਡ ਤੋਂ ਪ੍ਰਾਈਵੇਟ ਬੱਸ ਲੈ ਕੇ ਫ਼ਰਾਰ ਹੋਇਆ ਚੋਰ, ਜਾਂਦੇ ਸਮੇਂ ਹੋਰ ਵਾਹਨਾਂ ਨੂੰ ਮਾਰੀ ਟੱਕਰ

Spread the love
ਫਗਵਾੜਾ, 31 ਅਗਸਤ (ਪ੍ਰੀਤ ਕੌਰ ਪ੍ਰੀਤੀ)   ਫਗਵਾੜਾ ਬੱਸ ਸਟੈਂਡ ਤੋਂ ਇੱਕ ਪ੍ਰਾਈਵੇਟ ਬੱਸ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਵਾਰਦਾਤ ਸੋਮਵਾਰ ਤੜਕਸਾਰ ਕਰੀਬ 4 ਤੋਂ 4:15 ਵਜੇ ਦੇ ਦਰਮਿਆਨ ਵਾਪਰੀ, ਜੋ ਬੱਸ ਸਟੈਂਡ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਹਰਕਤ ਵਿੱਚ ਆ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।ਜਾਣਕਾਰੀ ਮੁਤਾਬਕ ਚੋਰੀ ਹੋਈ ਬੱਸ ਨੰਬਰ PB 10 DH 5157 ਸ਼੍ਰੀ ਹਰਗੋਬਿੰਦ ਕੰਪਨੀ ਦੀ ਦੱਸੀ ਜਾ ਰਹੀ ਹੈ। ਬੱਸ ਨੂੰ ਰੋਜ਼ਾਨਾ ਦੀ ਤਰ੍ਹਾਂ 29 ਅਗਸਤ ਨੂੰ ਡਰਾਈਵਰ ਅਤੇ ਕੰਡਕਟਰ ਵੱਲੋਂ ਫਗਵਾੜਾ ਬੱਸ ਸਟੈਂਡ ਵਿੱਚ ਖੜ੍ਹਾ ਕੀਤਾ ਗਿਆ ਸੀ।ਸੂਚਨਾ ਅਨੁਸਾਰ ਸੋਮਵਾਰ ਸਵੇਰੇ ਕਰੀਬ ਪੌਣੇ 5 ਵਜੇ ਜਦੋਂ ਬੱਸ ਦਾ ਕੰਡਕਟਰ ਪਵਨ ਕੁਮਾਰ ਬੱਸ ਅੱਡੇ ਤੇ ਪਹੁੰਚਿਆ ਤਾਂ ਉਸ ਨੇ ਦੇਖਿਆ ਕਿ ਬੱਸ ਆਪਣੀ ਨਿਰਧਾਰਤ ਥਾਂ ਤੇ ਮੌਜੂਦ ਨਹੀਂ ਸੀ। ਇਸ ਤੋਂ ਬਾਅਦ ਉਸ ਨੇ ਬੱਸ ਦੇ ਡਰਾਈਵਰ ਨੂੰ ਫੋਨ ਕਰਕੇ ਪੁੱਛਿਆ, ਪਰ ਡਰਾਈਵਰ ਨੇ ਵੀ ਬੱਸ ਬਾਰੇ ਕੋਈ ਜਾਣਕਾਰੀ ਹੋਣ ਤੋਂ ਇਨਕਾਰ ਕੀਤਾ।ਇਸ ਦੌਰਾਨ ਬੱਸ ਸਟੈਂਡ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕਰਨ ਤੇ ਸਾਹਮਣੇ ਆਇਆ ਕਿ ਇੱਕ ਵਿਅਕਤੀ ਬੱਸ ਨੂੰ ਲੈ ਕੇ ਫਰਾਰ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਸ਼ੱਕ ਦੇ ਆਧਾਰਤੇ ਇੱਕ ਡਰਾਈਵਰ ਨੇ ਬੱਸ ਨੂੰ ਰੋਕਣ ਦੀ ਕੋਸ਼ਿਸ਼ ਵੀ ਕੀਤੀ, ਪਰ ਡਰਾਈਵਰ ਸੀਟ ਤੇ ਬੈਠਾ ਵਿਅਕਤੀ ਬੱਸ ਨੂੰ ਭਜਾਉਣ ਵਿੱਚ ਕਾਮਯਾਬ ਹੋ ਗਿਆ।ਪੁਲਿਸ ਵੱਲੋਂ ਫਗਵਾੜਾ ਫਲਾਈਓਵਰ ਸਮੇਤ ਬੱਸ ਸਟੈਂਡ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ। ਪੁਲਿਸ ਦਾ ਮਕਸਦ ਬੱਸ ਲੈ ਕੇ ਫਰਾਰ ਹੋਏ ਵਿਅਕਤੀ ਦੀ ਪਛਾਣ ਕਰਨ ਦੇ ਨਾਲ-ਨਾਲ ਉਸ ਵੱਲੋਂ ਬੱਸ ਨੂੰ ਲਿਜਾਏ ਗਏ ਰੂਟ ਦਾ ਪਤਾ ਲਗਾਉਣਾ ਹੈ।ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਬੱਸ ਦੀ ਭਾਲ ਲਈ ਵੀ ਯਤਨ ਜਾਰੀ ਹਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *