ਫਰੀਦਕੋਟ ਪੁਲਿਸ ਵੱਲੋਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆ ਖਿਲਾਫ ਤਾਬੜਤੋੜ ਕਾਰਵਾਈ, ਨਵੰਬਰ ਮਹੀਨੇ ਦੌਰਾਨ ਹੁਣ ਤੱਕ ਕੀਤੇ 1500 ਤੋ ਵੱਧ ਚਲਾਨ

Spread the love
ਫਰੀਦਕੋਟ, 20 ਨਵੰਬਰ (ਗੁਰਦੀਪ ਸਿੰਘ ਢਿੱਲੋਂ):-
ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਜੀ ਦੀ ਅਗਵਾਈ ਵਿੱਚ ਫਰੀਦਕੋਟ ਪੁਲਿਸ ਵੱਲੋਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਰੋਕਣ ਲਈ ਸਖ਼ਤ ਅਭਿਆਨ ਦੀ ਸ਼ੁਰੂਆਤ ਕੀਤੀ ਗਈ ਹੈ। ਇਹ ਦਾ ਮੁੱਖ ਉਦੇਸ਼ ਸੜਕਾਂ ‘ਤੇ ਹਾਦਸਿਆਂ ਦੀ ਰੋਕਥਾਮ ਕਰਨਾ ਅਤੇ ਪਬਲਿਕ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਹੈ। ਇਸ ਲਈ ਟ੍ਰੈਫਿਕ ਪੁਲਿਸ ਫਰੀਦਕੋਟ ਵੱਲੋਂ ਸ਼ਹਿਰ ਦੇ ਮੁੱਖ ਮਾਰਗਾਂ, ਬਜਾਰਾਂ, ਜਨਤਕ ਸਥਾਨਾਂ ਉੱਪਰ ਤਾਇਨਾਤ ਟ੍ਰੈਫਿਕ ਕਰਮਚਾਰੀਆਂ ਵੱਲੋਂ ਲਗਾਤਾਰ ਨਜਰ ਨਜਰ ਰੱਖੀ ਜਾ ਰਹੀ ਹੈ। ਜਿਹਨਾਂ ਵੱਲੋਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ। ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਤੁਰੰਤ ਕਾਰਵਾਈ ਕਰਦਿਆਂ, ਫਰੀਦਕੋਟ ਟ੍ਰੈਫਿਕ ਪੁਲਿਸ ਨੇ ਵੱਡੀ ਗਿਣਤੀ ਵਿੱਚ ਚਲਾਨ ਜਾਰੀ ਕੀਤੇ ਹਨ। ਇਨ੍ਹਾਂ ਵਿੱਚ ਬਿਨਾ ਹੈਲਮਟ, ਸੀਟ ਬੈਲਟ ਨਾ ਲਗਾਉਣਾ, ਓਵਰਸਪੀਡਿੰਗ, ਕਾਰਾਂ ਦੀਆਂ ਖਿੜਕੀਆਂ ‘ਤੇ ਅਣ-ਅਧਿਕਾਰਤ ਕਾਲੀਆਂ ਫਿਲਮਾਂ ਅਤੇ ਕਾਲੀ ਜਾਲੀਆਂ ਅਤੇ ਗੈਰ-ਕਾਨੂੰਨੀ ਪਾਰਕਿੰਗ ਵਾਲੇ ਕੇਸ ਮੁੱਖ ਹਨ। ਪੁਲਿਸ ਵਲੋਂ ਇੱਕ ਦਿਨ ਦੀ ਅਭਿਆਨ ਦੌਰਾਨ ਹੀ ਕਈ ਚਲਾਨ ਜਾਰੀ ਕੀਤੇ ਗਏ ਹਨ, ਜਿਸ ਨਾਲ ਸੜਕਾਂ ‘ਤੇ ਟ੍ਰੈਫਿਕ ਵਿਵਸਥਾ ਵਿੱਚ ਸੁਧਾਰ ਵੇਖਿਆ ਗਿਆ ਹੈ। ਐਸ.ਐਸ.ਪੀ ਫਰੀਦਕੋਟ ਡਾ. ਪ੍ਰਗਿਆ ਜੈਨ ਵੱਲੋ
ਫਰਦਿਕੋਟ ਪੁਲਿਸ ਵੱਲੋਂ ਟ੍ਰੈਫਿਕ ਨਿਯਮਾਂ ਦੀ ਉਲੰਘਣਾਂ ਕਰਨ ਵਾਲਿਆ ਦੇ ਵਹੀਕਲ੍ਹਾਂ ਦੇ ਕੱਟੇ ਚਲਾਣ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆਂ ਕਿ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਜੁਰਮਾਨੇ ਦੇ ਨਾਲ-ਨਾਲ ਕਾਨੂੰਨੀ ਕਾਰਵਾਈ ਦਾ ਵੀ ਸਾਹਮਣਾ ਕਰਨਾ ਪਵੇਗਾ। ਉਹਨਾਂ ਪਬਲਿਕ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਅਤੇ ਸੁਰੱਖਿਅਤ ਡ੍ਰਾਈਵਿੰਗ ਕਰਨ ਦੀ ਅਪੀਲ ਵੀ ਕੀਤੀ ਗਈ।

 

More News 

Whatsapp

Youtube

Facebook

Home

 

  • Related Posts

    ਭਾਜਪਾ ਆਗੂ ਦੀਪਕ ਸ਼ਰਮਾ ਨੇ ਭਾਜਪਾ ਵਰਕਰਾਂ ਨਾਲ ਰਲ ਕੇ ਮਨਾਇਆ ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ

    Spread the love

    Spread the loveਕੀਤੇ ਸ਼ਰਧਾ ਦੇ ਫੁੱਲ ਭੇਟ ਤੇ ਕੱਟੇ ਗਏ ਕੇਕ। ਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ) ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵੱਲੋਂ ਭਾਜਪਾ ਦੇ ਆਗੂ ਦੀਪਕ ਸ਼ਰਮਾ ਦੀ ਅਗਵਾਈ ਹੇਠ…

    ਸੰਤ ਸੁਖਜੀਤ ਸਿੰਘ ਸੀਚੇਵਾਲ ਨੇ ਭੁਲੱਥ ਪਹੁੰਚਕੇ ਕਾਲੀ ਵੇਈਂ ਘਾਟ  ‘ਤੇ ਕੀਤਾ ਸਫਾਈ ਮੁਹਿੰਮ ਦਾ ਮੁਆਇਨਾ 

    Spread the love

    Spread the love ਭੁਲੱਥ 12 ਅਪ੍ਰੈਲ (ਕੰਨੂੰ ਭੁਲੱਥ) ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਪਵਿੱਤਰ ਤਿਉਹਾਰ ਸਬੰਧੀ ਕਾਲੀ ਵੇਈਂ ਦੀ ਸਾਫ ਸਫਾਈ ਕਰਕੇ ਵੱਖ-ਵੱਖ…

    Leave a Reply

    Your email address will not be published. Required fields are marked *