ਫਰੀਦਕੋਟ ਪੁਲਿਸ ਵੱਲੋਂ ਨਸ਼ਾ ਤਸਕਰਾ ਖਿਲਾਫ ਲਗਾਤਾਰ ਤਾਬੜਤੋੜ ਕਾਰਵਾਈ, 01 ਨਸ਼ਾ ਤਸਕਰ ਨੂੰ 01 ਕਿਲੋਗ੍ਰਾਮ ਅਫੀਮ ਸਮੇਤ ਕੀਤਾ ਕਾਬੂ

Spread the love
ਗ੍ਰਿਫਤਾਰ ਦੋਸ਼ੀ ਖਿਲਾਫ਼ ਪਹਿਲਾ ਵੀ ਦਰਜ ਸੀ ਨਸ਼ੇ ਦੀ ਤਸਕਰੀ ਸਬੰਧੀ 03 ਮੁਕੱਦਮੇ
 ਫਰੀਦਕੋਟ 28 ਜੂਨ (ਗੁਰਦੀਪ ਸਿੰਘ ਢਿੱਲੋਂ) ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਦੇ ਨਿਰਦੇਸ਼ਾਂ ਅਧੀਨ ਚਲ ਰਹੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਾ ਤਸਕਰਾ ਖਿਲਾਫ ਕਾਰਵਾਈ ਕਰਦਿਆਂ ਸੀ.ਆਈ.ਏ ਸਟਾਫ ਜੈਤੋ ਵੱਲੋਂ ਨਸ਼ੇ ਦੀ ਤਸਕਰੀ ਵਿੱਚ ਸ਼ਾਮਿਲ 01 ਨਸ਼ਾ ਤਸਕਰ ਨੂੰ 01 ਕਿਲੋਗ੍ਰਾਮ ਅਫੀਮ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਜਾਣਕਾਰੀ ਸ਼੍ਰੀ ਜਤਿੰਦਰ ਸਿੰਘ ਡੀ.ਐਸ.ਪੀ (ਸਬ-ਡਵੀਜਨ) ਕੋਟਕਪੂਰਾ ਵੱਲੋਂ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ ਗਈ। ਗ੍ਰਿਫ਼ਤਾਰ ਦੋਸ਼ੀ ਦੀ ਪਛਾਣ ਜਗਰੂਪ ਸਿੰਘ ਉਰਫ ਰੂਪਾ ਵਜੋ ਹੋਈ ਹੈ, ਜੋ ਕਿ ਜਿਲ੍ਹਾ ਫਿਰੋਜਪੁਰ ਦੇ ਪਿੰਡ ਰੱਤੇਵਾਲਾ ਸੋਹਣਗੜ ਨਾਲ ਸਬੰਧਿਤ ਹੈ। ਪੁਲਿਸ ਪਾਰਟੀ ਵੱਲੋਂ ਮੌਕੇ ਪਰ ਬਰਾਮਦ ਮੋਟਰਸਾਈਕਲ ਵੀ ਕਬਜੇ ਵਿੱਚ ਲਿਆ ਗਿਆ ਹੈ। ਕਾਰਵਾਈ ਦੀ ਜਾਣਕਾਰੀ ਸਾਂਝੀ ਕਰਦਿਆ ਉਹਨਾ ਦੱਸਿਆ ਕਿ ਮਿਤੀ 27.06.2025 ਨੂੰ ਥਾਣੇਦਾਰ ਗੁਰਲਾਲ ਸਿੰਘ ਇੰਚਾਰਜ ਸੀ.ਆਈ.ਏ ਸਟਾਫ ਜੈਤੋ ਪੁਲਿਸ ਪਾਰਟੀ ਸਮੇਤ ਸ਼ੱਕੀ ਵਿਅਕਤੀਆ ਦੀ ਚੈਕਿੰਗ ਅਤੇ ਗਸ਼ਤ ਦੌਰਾਨ ਜਦ ਕੋਹਾਰਵਾਲਾ ਚੌਰਸਤਾ ਪਾਸ ਮੌਜੂਦ ਸੀ ਤਾਂ ਦੋਸ਼ੀ ਜਗਰੂਪ ਸਿੰਘ ਉਰਫ ਰੂਪਾ ਮੋਟਰਸਾਈਕਲ ਪਰ ਆਉਦਾ ਦਿਖਾਈ ਦਿੱਤਾ, ਜਿਸ ਵੱਲੋਂ ਪੁਲਿਸ ਪਾਰਟੀ ਨੂੰ ਵੇਖ ਕੇ ਤੇਜੀ ਨਾਲ ਮੋਟਰਸਾਈਕਲ ਪਿੱਛੇ ਦੀ ਤਰਫ ਨੂੰ ਮੋੜ ਕੇ ਭੱਜਣ ਦੀ ਕੋਸ਼ਿਸ਼ ਕੀਤੀ। ਜਿਸ ਨੂੰ ਪੁਲਿਸ ਪਾਰਟੀ ਨੇ ਕਾਬੂ ਕਰਕੇ ਤਲਾਸ਼ੀ ਕੀਤੀ ਤਾਂ ਉਸ ਪਾਸੋ 01 ਕਿਲੋਗ੍ਰਾਮ ਅਫੀਮ ਬਰਾਮਦ ਹੋਈ।  ਇਸ ਸਬੰਧੀ ਥਾਣਾ ਸਦਰ ਕੋਟਕਪੂਰਾ ਵਿਖੇ ਐਨ.ਡੀ.ਪੀ.ਐਸ ਐਕਟ ਦੀਆਂ ਧਾਰਾਵਾਂ 18(ਸੀ)/61/85 ਤਹਿਤ ਮੁਕੱਦਮਾ ਨੰਬਰ 109 ਮਿਤੀ 27.06.2025 ਦਰਜ ਕੀਤਾ ਗਿਆ ਹੈ, ਜਦਕਿ ਹੁਣ ਫਰੀਦਕੋਟ ਪੁਲਿਸ ਵੱਲੋਂ ਦੋਸ਼ੀ ਦੇ ਬੈਕਵਰਡ ਅਤੇ ਫਾਰਵਰਡ ਲਿੰਕਾ ਦੀ ਬਾਰੀਕੀ ਨਾਲ ਜਾਚ ਕੀਤੀ ਜਾ ਰਹੀ ਹੈ ਕਿ ਇਹ ਕਿਸ ਜਗ੍ਹਾ ਤੋ ਨਸੇ ਦੀ ਖੇਪ ਨੂੰ ਲੈ ਕੇ ਆਉਦਾ ਸੀ ਤੇ ਕਿੱਥੇ-ਕਿੱਥੇ ਇਸ ਵੱਲੋ ਇਸ ਨੂੰ ਸਪਲਾਈ ਕੀਤਾ ਜਾਣਾ ਸੀ। ਮੁੱਢਲੀ ਤਫਤੀਸ਼ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਗ੍ਰਿਫਤਾਰ ਦੋਸੀ ਪਹਿਲਾ ਵੀ ਨਸ਼ੇ ਦੀ ਤਸਕਰੀ ਸਬੰਧੀ 03 ਮੁਕੱਦਮੇ ਦਰਜ ਰਜਿਸਟਰ ਹਨ।
ਲੜੀ ਨੰ. ਗ੍ਰਿਫਤਾਰ ਦੋਸ਼ੀ ਪਹਿਲਾ ਦਰਜ ਮੁਕੱਦਮੇ

 

1. ਜਗਰੂਪ ਸਿੰਘ ਉਰਫ ਰੂਪਾ ਪੁੱਤਰ ਬਲਰਾਜ ਸਿੰਘ ਵਾਸੀ ਪਿੰਡ ਰੱਤੇਵਾਲਾ ਸੋਹਣਗੜ੍ਹ, ਜਿਲਾ ਫਿਰੋਜਪੁਰ 1) ਮੁਕੱਦਮਾ ਨੰਬਰ 88 ਮਿਤੀ 11.05.2017 ਅ/ਧ 15/18/61/85 ਐਨ.ਡੀ.ਪੀ.ਐਸ ਐਕਟ ਥਾਣਾ ਸਿਟੀ-1 ਆਬੋਹਰ (ਫਾਜਿਲਕਾ)
2) ਮੁਕੱਦਮਾ ਨੰਬਰ 130 ਮਿਤੀ 20.10.2018 ਅ/ਧ 15 ਐਨ.ਡੀ.ਪੀ.ਐਸ ਐਕਟ ਥਾਣਾ ਸਿਟੀ ਜਲਾਲਾਬਾਦ (ਫਾਜਿਲਕਾ)
3) ਮੁਕੱਦਮਾ ਨੰਬਰ 42 ਮਿਤੀ 26.02.2025 ਅ/ਧ 15/61/85 ਐਨ.ਡੀ.ਪੀ.ਐਸ ਐਕਟ ਥਾਣਾ ਗੁਰੂਹਰਸਹਾਏ (ਫਿਰੋਜਪੁਰ)
ਫਰੀਦਕੋਟ ਪੁਲਿਸ ਵੱਲੋਂ ਨਸ਼ਿਆਂ ਨੂੰ ਜੜ੍ਹ ਤੋ ਖਤਮ ਕਰਨ ਲਈ ਜ਼ੋਰਦਾਰ ਮੁਹਿੰਮ ਚਲਾਈ ਜਾ ਰਹੀ ਹੈ। ਨਸ਼ਾ ਤਸਕਰਾਂ ਦੀ ਗ੍ਰਿਫਤਾਰੀ ਤੋਂ ਇਲਾਵਾ ਉਨ੍ਹਾਂ ਦੇ ਪਿੱਛੇ ਮੌਜੂਦ ਨੈਟਵਰਕ ਦੀ ਵੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਜਨਤਾ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਨਸ਼ਿਆਂ ਦੀ ਤਸਕਰੀ ਸਬੰਧੀ ਜਾਣਕਾਰੀ ਮਿਲਣ ‘ਤੇ ਫਰੀਦਕੋਟ ਪੁਲਿਸ ਨੂੰ ਸੂਚਨਾ ਦੇਣ, ਤਾਂ ਜੋ ਨਸ਼ਿਆਂ ਨੂੰ ਜੜ੍ਹ ਤੇ ਖਤਮ ਕੀਤਾ ਜਾ ਸਕੇ।
  • Related Posts

    ਭਾਜਪਾ ਆਗੂ ਦੀਪਕ ਸ਼ਰਮਾ ਨੇ ਭਾਜਪਾ ਵਰਕਰਾਂ ਨਾਲ ਰਲ ਕੇ ਮਨਾਇਆ ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ

    Spread the love

    Spread the loveਕੀਤੇ ਸ਼ਰਧਾ ਦੇ ਫੁੱਲ ਭੇਟ ਤੇ ਕੱਟੇ ਗਏ ਕੇਕ। ਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ) ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵੱਲੋਂ ਭਾਜਪਾ ਦੇ ਆਗੂ ਦੀਪਕ ਸ਼ਰਮਾ ਦੀ ਅਗਵਾਈ ਹੇਠ…

    ਸੰਤ ਸੁਖਜੀਤ ਸਿੰਘ ਸੀਚੇਵਾਲ ਨੇ ਭੁਲੱਥ ਪਹੁੰਚਕੇ ਕਾਲੀ ਵੇਈਂ ਘਾਟ  ‘ਤੇ ਕੀਤਾ ਸਫਾਈ ਮੁਹਿੰਮ ਦਾ ਮੁਆਇਨਾ 

    Spread the love

    Spread the love ਭੁਲੱਥ 12 ਅਪ੍ਰੈਲ (ਕੰਨੂੰ ਭੁਲੱਥ) ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਪਵਿੱਤਰ ਤਿਉਹਾਰ ਸਬੰਧੀ ਕਾਲੀ ਵੇਈਂ ਦੀ ਸਾਫ ਸਫਾਈ ਕਰਕੇ ਵੱਖ-ਵੱਖ…

    Leave a Reply

    Your email address will not be published. Required fields are marked *