ਫਰੂਟ ਮਾਰਕੀਟ ਵਿੱਚ ਧਾਰਮਿਕ ਤਸਵੀਰਾਂ ਉਤਾਰਵਾਉਣ ਦੇ ਦੋਸ਼ਾਂ ਨੂੰ ਲੈ ਕੇ ਦੁਕਾਨਦਾਰਾਂ ਵਿੱਚ ਰੋਸ

Spread the love
ਬਰਨਾਲਾ ਬਲਵੰਤ ਸਿੰਘ ਸਿੱਧੂ 19 ਜੁਲਾਈ 2026 ਬਰਨਾਲਾ: ਮਾਰਕੀਟ ਕਮੇਟੀ ਬਰਨਾਲਾ ਦੇ ਇੱਕ ਸੁਪਰਵਾਈਜ਼ਰ ਖ਼ਿਲਾਫ਼ ਫਰੂਟ ਮਾਰਕੀਟ ਦੇ ਕੁਝ ਦੁਕਾਨਦਾਰਾਂ ਨੇ ਗੰਭੀਰ ਦੋਸ਼ ਲਗਾਉਂਦਿਆਂ ਰੋਸ ਪ੍ਰਗਟ ਕੀਤਾ ਹੈ। ਦੁਕਾਨਦਾਰ ਦਲਜੀਤ ਸਿੰਘ ਨੇ ਦੋਸ਼ ਲਾਇਆ ਕਿ ਸੁਪਰਵਾਈਜ਼ਰ ਨੇ ਉਨ੍ਹਾਂ ਦੀ ਦੁਕਾਨ ’ਤੇ ਲੱਗੀਆਂ ਸ੍ਰੀ ਗੁਰੂ ਸਾਹਿਬਾਨ ਅਤੇ ਬਾਬਾ ਸ੍ਰੀ ਚੰਦ ਜੀ ਮਹਾਰਾਜ ਦੀਆਂ ਤਸਵੀਰਾਂ ਉਤਾਰਨ ਲਈ ਕਿਹਾ। ਇਹ ਹਰ ਇੱਕ ਨਾਲ ਧੱਕਾ ਕਰਦਾ ਹੈ ਕਿਉਂ ਕਿ ਜੋ ਮੁੱਖ ਸੈਕਟਰੀ ਨਾ ਹੋਣ ਕਾਰਨ ਇਹ ਇੰਝ ਕਰ ਰਿਹੈ ਸੈਕਟਰੀ ਸੁੱਟੀ ਤੇ ਗਿਆ ਹੈ ਇਹ ਸਾਡੇ ਨਾਲ ਬਹੁਤ ਧੱਕਾ ਕਰ ਰਿਹੈ ਜੀ ਦਲਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਹੱਥ ਜੋੜ ਕੇ ਬੇਨਤੀ ਕੀਤੀ ਸੀ ਕਿ ਉਹ ਇਨ੍ਹਾਂ ਪਵਿੱਤਰ ਸਰੂਪਾਂ ਨੂੰ ਆਪਣਾ ਇਸ਼ਟ ਮੰਨਦੇ ਹਨ ਅਤੇ ਪੂਰੀ ਸ਼ਰਧਾ ਨਾਲ ਸਤਿਕਾਰ ਕਰਦੇ ਹਨ, ਪਰ ਉਨ੍ਹਾਂ ਦੀ ਗੱਲ ਨਹੀਂ ਸੁਣੀ ਗਈ ਅਤੇ ਜ਼ਬਰਦਸਤੀ ਤਸਵੀਰਾਂ ਉਤਾਰਵਾਈਆਂ ਗਈਆਂ। ਉਨ੍ਹਾਂ ਦਾ ਦੋਸ਼ ਹੈ ਕਿ ਇਸ ਕਾਰਵਾਈ ਨਾਲ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।ਦੁਕਾਨਦਾਰਾਂ ਨੇ ਕਿਹਾ ਕਿ ਉਹ ਕਰੀਬ 30 ਸਾਲਾਂ ਤੋਂ ਇਸ ਮੰਡੀ ਵਿੱਚ ਕਾਰੋਬਾਰ ਕਰ ਰਹੇ ਹਨ, ਪਰ ਇਸ ਤਰ੍ਹਾਂ ਦੀ ਘਟਨਾ ਪਹਿਲਾਂ ਕਦੇ ਨਹੀਂ ਵਾਪਰੀ। ਉਨ੍ਹਾਂ ਦਾ ਇਹ ਵੀ ਦੋਸ਼ ਹੈ ਕਿ ਸੰਬੰਧਿਤ ਸੁਪਰਵਾਈਜ਼ਰ ਅਕਸਰ ਮਨਮਰਜ਼ੀ ਨਾਲ ਕੰਮ ਕਰਦਾ ਹੈ ਅਤੇ ਦੁਕਾਨਦਾਰਾਂ ਨਾਲ ਅਣਉਚਿਤ ਵਿਵਹਾਰ ਕਰਦਾ ਹੈ।ਦਲਜੀਤ ਸਿੰਘ ਨੇ ਕਿਹਾ ਕਿ ਜੇਕਰ ਸਰਕਾਰ ਅਤੇ ਸੰਬੰਧਿਤ ਅਧਿਕਾਰੀ ਉਨ੍ਹਾਂ ਦੀ ਸ਼ਿਕਾਇਤ ’ਤੇ ਕਾਰਵਾਈ ਨਹੀਂ ਕਰਦੇ ਤਾਂ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੋਲ ਜਾ ਕੇ ਇਨਸਾਫ਼ ਦੀ ਅਪੀਲ ਕਰਨਗੇ। ਉਨ੍ਹਾਂ ਮੰਗ ਕੀਤੀ ਕਿ ਸੰਬੰਧਿਤ ਅਧਿਕਾਰੀ ਲਿਖਤੀ ਰੂਪ ਵਿੱਚ ਮੁਆਫ਼ੀ ਮੰਗੇ ਅਤੇ ਆਪਣੇ ਹੱਥਾਂ ਨਾਲ ਦੁਬਾਰਾ ਤਸਵੀਰਾਂ ਸਥਾਪਿਤ ਕਰੇ।ਉਨ੍ਹਾਂ ਇਹ ਵੀ ਦੱਸਿਆ ਕਿ ਉਹ ਇਸ ਮਾਮਲੇ ਸਬੰਧੀ ਆਪਣੀ ਜਥੇਬੰਦੀ ਨਾਲ ਵੀ ਵਿਚਾਰ-ਵਟਾਂਦਰਾ ਕਰ ਰਹੇ ਹਨ। ਨਾਲ ਹੀ ਉਨ੍ਹਾਂ ਸੰਸਦ ਮੈਂਬਰ ਮੀਤ ਹੇਅਰ ਨੂੰ ਅਪੀਲ ਕੀਤੀ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਜੇ ਦੋਸ਼ ਸਹੀ ਪਾਏ ਜਾਣ ਤਾਂ ਸੰਬੰਧਿਤ ਅਧਿਕਾਰੀ ਖ਼ਿਲਾਫ਼ ਬਣਦੀ ਕਾਰਵਾਈ ਕਰਦਿਆਂ ਉਸ ਦੀ ਬਦਲੀ ਕੀਤੀ ਜਾਵੇ, ਤਾਂ ਜੋ ਭਵਿੱਖ ਵਿੱਚ ਕਿਸੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਨਾ ਪਹੁੰਚੇ।
  • Related Posts

    ਸਮੂਹ ਨਗਰ ਕੌਂਸਲਾਂ ਵਿੱਚ ਤੁਰੰਤ ਸਫ਼ਾਈ ਯਕੀਨੀ ਬਣਾਈ ਜਾਵੇ-ਡਿਪਟੀ ਕਮਿਸ਼ਨਰ ਫਿਰੋਜਪੁਰ

    Spread the love

    Spread the love ਫਿਰੋਜ਼ਪੁਰ, 23 ਜੁਲਾਈ (ਅਸ਼ੋਕ ਭਾਰਦਵਾਜ)-ਨਗਰ ਕੌਂਸਲਾਂ ਫਿਰੋਜ਼ਪੁਰ/ਜ਼ੀਰਾ/ਗੁਰੂਹਰਸਹਾਏ ਅਤੇ ਨਗਰ ਪੰਚਾਇਤ ਮਮਦੋਟ/ਮੱਖੂ/ਮੱਲਾਂਵਾਲਾ/ਤਲਵੰਡੀ ਭਾਈ/ਮੁੱਦਕੀ ਦੇ ਅਧਿਕਾਰ ਖੇਤਰ ਵਿੱਚ ਸਫਾਈ ਸੇਵਕਾਂ ਦੀ ਚੱਲ ਰਹੀ ਹੜਤਾਲ ਕਾਰਨ ਨਿਯਮਤ ਸਫਾਈ ਅਤੇ ਠੋਸ…

    ਝਾੜੂ ਰੁਕੀ ਤਾਂ ਸ਼ਹਿਰ ਰੋਇਆ; ਹੱਕਾਂ ਦੀ ਜੰਗ ਨੇ ਸਰਕਾਰ ਨੂੰ ਕਟਹਿਰੇ ਵਿੱਚ ਖੜ੍ਹਾ ਕੀਤਾ ਬਰਨਾਲਾ ‘ਚ ਸਫ਼ਾਈ ਕਾਮਿਆਂ ‘ਤੇ ਪੁਲਿਸ ਵੱਲੋਂ ਬਲ ਪ੍ਰਯੋਗ ਦੇ ਦੋਸ਼; ਜ਼ਖ਼ਮੀ ਮਜ਼ਦੂਰਾਂ ਦੇ ਹੱਕ ‘ਚ ਜੈਤੋ ਦੀਆਂ ਸੜਕਾਂ ‘ਤੇ ਫੁੱਟਿਆ ਰੋਸ

    Spread the love

    Spread the love ਜੈਤੋ, 23 ਜੁਲਾਈ (ਮਨਜੀਤ ਸਿੰਘ ਢੱਲਾ):=ਸਫ਼ਾਈ ਸੇਵਕਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਭਰ ਵਿੱਚ ਪਿਛਲੇ 15 ਦਿਨਾਂ ਤੋਂ ਚੱਲ ਰਹੀ ਹੜਤਾਲ ਬੁੱਧਵਾਰ ਨੂੰ ਜੈਤੋ ਵਿੱਚ…

    Leave a Reply

    Your email address will not be published. Required fields are marked *