ਫ਼ਾਜ਼ਿਲਕਾ ਵਿਖੇ ਕਾਂਗਰਸ ਪਾਰਟੀ ਵੱਲੋਂ ਬਲਾਕ ਪ੍ਰਧਾਨਾਂ ਨੂੰ ਸੌਂਪੀ ਗਈਆਂ ਨਵੀਆਂ ਜ਼ਿੰਮੇਵਾਰੀਆਂ

Spread the love
ਪੱਟੀ ਸਦੀਕ, 24 ਅਗਸਤ (ਪੱਤਰ ਪ੍ਰੇਰਕ)- ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਸਿੱਧੂ ਕਾਂਗਰਸ ਦੀ ਅਗਵਾਈ ਹੇਠ ਅੱਜ ਫਾਜ਼ਿਲਕਾ ਵਿਖੇ ਇੱਕ ਵਿਸ਼ੇਸ਼ ਨਿਯੁਕਤੀ ਪੱਤਰ ਵੰਡ ਸਮਾਰੋਹ ਆਯੋਜਿਤ ਕੀਤਾ ਗਿਆ। ਇਸ ਸਮਾਗਮ ਦੌਰਾਨ ਫਾਜ਼ਿਲਕਾ ਹਲਕੇ ਦੇ ਵੱਖ-ਵੱਖ ਬਲਾਕਾਂ ਤੋਂ ਨਵੇਂ ਨਿਯੁਕਤ ਕੀਤੇ ਗਏ ਬਲਾਕ ਪ੍ਰਧਾਨਾਂ ਨੂੰ ਅਧਿਕਾਰਤ ਤੌਰ ‘ਤੇ ਨਿਯੁਕਤੀ ਪੱਤਰ ਸੌਂਪੇ ਗਏ ਤਾਂ ਜੋ ਪਾਰਟੀ ਸੰਗਠਨ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਕੀਤਾ ਜਾ ਸਕੇ। ਇਸ ਮੌਕੇ ਸ਼੍ਰੀ ਰਿਤੇਸ਼ ਗਗਨੇਜਾ ਨੂੰ ਬਲਾਕ ਪ੍ਰਧਾਨ ਫਾਜ਼ਿਲਕਾ ਸ਼ਹਿਰ, ਸ਼੍ਰੀ ਅਸ਼ੋਕ ਕੁਮਾਰ ਨੂੰ ਬਲਾਕ ਪ੍ਰਧਾਨ ਜ਼ੋਨ ਲਾਧੂਕਾ ਅਤੇ ਸਰਦਾਰ ਜਸਬੀਰ ਸਿੰਘ ਨੂੰ ਬਲਾਕ ਪ੍ਰਧਾਨ ਜ਼ੋਨ ਬੇਗਾਂ ਵਾਲੀ ਨਿਯੁਕਤ ਕੀਤਾ ਗਿਆ ਹੈ। ਸਮਾਰੋਹ ਦੌਰਾਨ ਪਾਰਟੀ ਦੀ ਮਜ਼ਬੂਤੀ ਅਤੇ ਆਗਾਮੀ ਰਣਨੀਤੀਆਂ ਬਾਰੇ ਵਿਚਾਰ-ਚਰਚਾ ਕੀਤੀ ਗਈ। ਇਸ ਮੌਕੇ ਡਾ. ਮਹਿੰਦਰ ਰਿਣਵਾ (ਸਾਬਕਾ ਐਮਐਲਏ), ਸਰਦਾਰ ਸਮਰਵੀਰ ਸਿੰਘ ਸਿੱਧੂ (ਸਾਬਕਾ ਜ਼ਿਲ੍ਹਾ ਪ੍ਰਧਾਨ), ਸਿਧਾਰਥ ਰਿਣਵਾ ਸਮੇਤ ਵੱਡੀ ਗਿਣਤੀ ਵਿੱਚ ਐਮਸੀ ਸਾਹਿਬਾਨ ਅਤੇ ਪਾਰਟੀ ਵਰਕਰ ਹਾਜ਼ਰ ਸਨ।
  • Related Posts

    * ਧਨੌਲਾ ’ਚ ਗੂੰਜੇਗਾ ਗਣਪਤੀ ਬੱਪਾ ਦਾ ਜੈਕਾਰਾ, 14 ਤੋਂ ਸ਼ੁਰੂ ਹੋਵੇਗਾ 12ਵਾਂ ਮਹਾਂਉਤਸਵ * ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਵੱਲੋਂ ਸਨਾਤਨ ਧਰਮ ਸਭਾ ਵਿਖੇ ਪੰਜ ਰੋਜ਼ਾ ਧਾਰਮਿਕ ਸਮਾਗਮ

    Spread the love

    Spread the loveਧਨੌਲਾ: 13 ਸਤੰਬਰ (ਹਰਦੀਪ ਹੈਰੀ)=ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਕਮੇਟੀ ਧਨੌਲਾ ਵੱਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ 12ਵਾਂ ਸ੍ਰੀ ਗਣੇਸ਼ ਚਤੁਰਥੀ ਮਹਾਂਉਤਸਵ 14 ਸਤੰਬਰ ਤੋਂ 18 ਸਤੰਬਰ 2026…

    ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 18 ਸਤੰਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ: ਜੱਸਲ   ਸੰਗਤਾਂ ਵਿੱਚ ਭਾਰੀ ਉਤਸ਼ਾਹ

    Spread the love

    Spread the loveਚੌਂਕ ਮਹਿਤਾ ੧੩ ਸਤੰਬਰ ( ਰਾਜਵਿੰਦਰ ਸਿੰਘ ਰੰਧਾਵਾ ) ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ…

    Leave a Reply

    Your email address will not be published. Required fields are marked *