*ਫ਼ਿਲਮ ਅਦਾਕਾਰ ਮਹਾਂਬੀਰ ਸਿੰਘ ਭੁੱਲਰ ਨੇ ਐਸ.ਆਈ.ਆਰ ਤਹਿਤ ਭਰਿਆ ਗਣਨਾ ਫਾਰਮ* -ਲੋਕਾਂ ਨੂੰ ਵੋਟ ਸੁਧਾਈ ਬਾਰੇ ਪ੍ਰਕਿਰਿਆ ਮੁਕੰਮਲ ਕਰਨ ਦੀ ਕੀਤੀ ਅਪੀਲ

Spread the love

ਪੱਟੀ/ਤਰਨ ਤਾਰਨ, 8 ਜੁਲਾਈ : ਕੰਵਲ ਦੀਪ ਸਾਬੀ/ ਤਰੁਣ ਕਪੂਰ  ਪੰਜਾਬੀ ਫ਼ਿਲਮਾਂ ਦੇ ਪ੍ਰਸਿੱਧ ਕਲਾਕਾਰ ਮਹਾਂਬੀਰ ਸਿੰਘ ਭੁੱਲਰ ਨੇ ਅੱਜ ਲੋਕਾਂ ਨੂੰ ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ)-2026 ਤਹਿਤ ਆਪਣੀ ਵੋਟ ਦੀ ਤਸਦੀਕ ਲਈ ਗਣਨਾ ਫਾਰਮ (ਐਨਿਊਮਰੇਸ਼ਨ ਫਾਰਮ) ਭਰਨ ਦਾ ਸੱਦਾ ਦਿੱਤਾ। ਉਨ੍ਹਾਂ ਨੇ ਆਪਣਾ ਗਣਨਾ ਫਾਰਮ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਖਡੂਰ ਸਾਹਿਬ ਸੰਜੀਵ ਸ਼ਰਮਾ, ਨੋਡਲ ਇੰਚਾਰਜ ਐਸ.ਆਈ.ਆਰ ਡਾ. ਯਾਦਵਿੰਦਰ ਸਿੰਘ, ਸੈਕਟਰ ਸੁਪਰਵਾਈਜ਼ਰ ਸਵਿੰਦਰ ਸਿੰਘ ਅਤੇ ਪਹਿਲਦੀਪ ਸਿੰਘ ਨੂੰ ਸੌਂਪਿਆ ।ਆਪਣੀ ਵੋਟ ਦੀ ਤਸਦੀਕ ਲਈ ਗਣਨਾ ਫਾਰਮ ਭਰਨ ਤੋਂ ਬਾਅਦ ਮਹਾਂਬੀਰ ਸਿੰਘ ਭੁੱਲਰ ਨੇ ਕਿਹਾ ਕਿ ਸੂਬੇ ਨੇ ਲੱਗਭਗ 90 ਫੀਸਦੀ ਵੋਟਰ ਸੂਚੀ ਦੀ ਮੈਪਿੰਗ ਦਾ ਅੰਕੜਾ ਪਹਿਲਾਂ ਹੀ ਹਾਸਲ ਕਰ ਲਿਆ ਹੈ। ਉਨ੍ਹਾਂ ਦੁਹਰਾਇਆ ਕਿ ਭਾਰਤ ਦੇ ਨਾਗਰਿਕ ਹੋਣ ਦੇ ਨਾਤੇ ਸਾਡੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਅਸੀਂ ਆਪਣਾ ਗਣਨਾ ਫਾਰਮ ਭਰ ਕੇ ਬੀ.ਐਲ.ਓ ਨੂੰ ਜਮ੍ਹਾ ਕਰਵਾਈਏ ਤਾਂ ਕਿ ਸਾਡੀ ਵੋਟ ਦਾ ਹੱਕ ਬਰਕਰਾਰ ਰਹੇ। ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਖਡੂਰ ਸਾਹਿਬ ਸੰਜੀਵ ਸ਼ਰਮਾ ਨੇ ਇਸ ਮੌਕੇ ਦੱਸਿਆ ਕਿ ਬੀ.ਐਲ.ਓਜ਼ ਅਤੇ ਚੋਣ ਸਟਾਫ਼ ਦੀਆਂ ਅਣਥੱਕ ਕੋਸ਼ਿਸ਼ਾਂ ਸਦਕਾ 024-ਖਡੂਰ ਸਾਹਿਬ ‘ਚ ਵੋਟਰ ਸੂਚੀ ਦੀ 93 ਫੀਸਦੀ ਮੈਪਿੰਗ ਦਾ ਕੰਮ ਮੁਕੰਮਲ ਕਰ ਲਿਆ ਗਿਆ ਹੈ। ਫੋਟੋ ਕੈਪਸ਼ਨ :-ਚੋਣਕਾਰ ਰਜਿਸਟਰੇਸ਼ਨ ਅਫ਼ਸਰ ਖਡੂਰ ਸਾਹਿਬ ਸੰਜੀਵ ਸ਼ਰਮਾ ਦੀ ਮੌਜੂਦਗੀ ‘ਚ ਆਪਣਾ ਗਿਣਨਾ ਫਾਰਮ ਭਰਦੇ ਹੋਏ ਪੰਜਾਬੀ ਫ਼ਿਲਮਾਂ ਦੇ ਪ੍ਰਸਿੱਧ ਕਲਾਕਾਰ ਮਹਾਂਬੀਰ ਸਿੰਘ ਭੁੱਲਰ।

  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *