ਫਿਰੋਜ਼ਪੁਰ ਆਰ ਟੀ ਉ ਦਫ਼ਤਰ ਵਿਖੇ ਕੰਮ ਕਰਵਾਉਣ ਆਏ ਲੋਕਾਂ ਨਾਲ ਆਰ ਟੀ ਉ ਦੇ ਡਰਾਈਵਰ ਵੱਲੋਂ ਗਾਲੀ-ਗਲੋਚ ਦਾ ਦੋਸ਼ ਲੋਕਾਂ ‘ਚ ਭਾਰੀ ਰੋਸ

Spread the love
 ਫਿਰੋਜ਼ਪੁਰ 21 ਜੁਲਾਈ (ਅਸ਼ੋਕ ਭਾਰਦਵਾਜ)=ਖੱਜਲ-ਖੁਆਰੀ ਅਤੇ ਮਾੜੀ ਕਾਰਗੁਜ਼ਾਰੀ ਕਰਕੇ ਅਕਸਰ ਅਖ਼ਬਾਰਾਂ ਦੀਆਂ ਸੁਰਖੀਆਂ ਵਿੱਚ ਰਹਿਣ ਵਾਲਾ ਆਰ.ਟੀ.ਓ. (RTO) ਦਫ਼ਤਰ ਫਿਰੋਜ਼ਪੁਰ ਇੱਕ ਵਾਰ ਫਿਰ ਤੋਂ ਵਿਵਾਦਾਂ ਦੇ ਘੇਰੇ ਵਿੱਚ ਆ ਗਿਆ ਹੈ। ਦਫ਼ਤਰ ਵਿਖੇ ਆਪਣਾ ਕੰਮ ਕਰਵਾਉਣ ਆਏ ਆਮ ਲੋਕਾਂ ਨਾਲ ਦਫ਼ਤਰ ਦੇ ਡਰਾਈਵਰ/ਮੁਲਾਜ਼ਮ ਵੱਲੋਂ ਗਾਲੀ-ਗਲੋਚ ਕਰਨ ਅਤੇ ਮਾੜਾ ਵਿਵਹਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਤੋਂ ਬਾਅਦ ਉੱਥੇ ਮੌਜੂਦ ਲੋਕਾਂ ਵਿੱਚ ਭਾਰੀ ਰੋਸ ਫੈਲ ਗਿਆ। ਮਹੀਨਿਆਂ ਤੋਂ ਚੱਲ ਰਹੀ ਹੈ ਖੱਜਲ-ਖੁਆਰੀ ਮੌਕੇ ‘ਤੇ ਮੌਜੂਦ ਪੀੜਤਾਂ (ਜਿਨ੍ਹਾਂ ਵਿੱਚ ਝੀਲ ਬਸਤੀ, ਮਮਦੋਟ ਦੇ ਰਹਿਣ ਵਾਲੇ ਹਰਜਿੰਦਰ ਸਿੰਘ ਅਤੇ ਹੋਰ ਆਮ ਨਾਗਰਿਕ ਸ਼ਾਮਲ ਸਨ) ਨੇ ਦੱਸਿਆ ਕਿ ਉਹ ਪਿਛਲੇ 5-6 ਮਹੀਨਿਆਂ ਤੋਂ ਆਪਣੇ ਲਾਇਸੈਂਸ ਨਵੀਨੀਕਰਨ (Renew) ਅਤੇ ਡਾਕੂਮੈਂਟਾਂ ਦੀ ਵੈਰੀਫਿਕੇਸ਼ਨ ਲਈ ਦਫ਼ਤਰ ਦੇ ਗੇੜੇ ਮਾਰ ਰਹੇ ਹਨ।ਦਸਤਾਵੇਜ਼ ਪੂਰੇ ਹੋਣ ਦੇ ਬਾਵਜੂਦ ਲਟਕਾਇਆ ਜਾ ਰਿਹਾ ਕੰਮ ਪੀੜਤਾਂ ਅਨੁਸਾਰ ਰੈੱਡ ਕਰਾਸ ਅਤੇ ਹੋਰ ਸਾਰੇ ਜ਼ਰੂਰੀ ਸਰਟੀਫਿਕੇਟ ਪੂਰੇ ਹੋਣ ਦੇ ਬਾਵਜੂਦ ਉਨ੍ਹਾਂ ਨੂੰ ਬਿਨਾਂ ਵਜ੍ਹਾ ਖੱਜਲ ਕੀਤਾ ਜਾ ਰਿਹਾ ਹੈ। ਲੋਕਾਂ ਨੇ ਦੋਸ਼ ਲਾਇਆ ਕਿ ਦਫ਼ਤਰ ਅੰਦਰ ਘੰਟਿਆਂ ਬੱਧੀ ਬਿਠਾ ਕੇ ਰੱਖਿਆ ਜਾਂਦਾ ਹੈ ਅਤੇ ਬਾਅਦ ਵਿੱਚ ਅਧਿਕਾਰੀ ਬਿਨਾਂ ਕੰਮ ਕੀਤੇ ਅਗਲੀ ਤਾਰੀਖ਼ ਦੇ ਦਿੰਦੇ ਹਨ, ਜਿਸ ਨਾਲ ਸਰਟੀਫਿਕੇਟਾਂ ਦੀ ਮਿਆਦ (Valid Date) ਵੀ ਲੰਘ ਜਾਂਦੀ ਹੈ।ਟਰਾਈਲ ਟਰੈਕ ਅਤੇ ਦਫ਼ਤਰ ਵਿਖੇ ਮੌਜੂਦ ਲੋਕਾਂ ਨੇ ਦੱਸਿਆ ਕਿ ਜਦੋਂ ਉਹ ਆਪੋ-ਆਪਣੀਆਂ ਵਾਰੀਆਂ ਦਾ ਇੰਤਜ਼ਾਰ ਕਰ ਰਹੇ ਸਨ, ਤਾਂ ਗੱਡੀ ਲੈ ਕੇ ਆਏ ਆਰ ਟੀ ਉ ਦੇ ਡਰਾਇਵਰ ਨੇ ਬ੍ਰੇਕ ਨਾ ਲੱਗਣ ਦਾ ਬਹਾਨਾ ਬਣਾ ਕੇ ਲੋਕਾਂ ਉੱਪਰ ਚੜ੍ਹਾਉਣ ਦੀ ਕੋਸ਼ਿਸ਼ ਕੀਤੀ। ਜਦੋਂ ਲੋਕਾਂ ਨੇ ਆਪਣੀ ਜਾਨ ਬਚਾਉਂਦੇ ਹੋਏ ਇਸ ਦਾ ਵਿਰੋਧ ਕੀਤਾ, ਤਾਂ RTO ਦਫ਼ਤਰ ਦੇ ਡਰਾਈਵਰ/ਮੁਲਾਜ਼ਮ ਨੇ ਬਜਾਏ ਆਪਣੀ ਗਲਤੀ ਮੰਨਣ ਦੇ, ਉੱਥੇ ਖੜ੍ਹੇ ਸਾਰੇ ਲੋਕਾਂ ਨਾਲ ਗਾਲੀ-ਗਲੋਚ ਕਰਨਾ ਸ਼ੁਰੂ ਕਰ ਦਿੱਤਾ। ਲੋਕਾਂ ਨੇ ਕਿਹਾ ਕਿ ਅਸੀਂ ਇੱਥੇ ਕੋਈ ਮੁਫ਼ਤ ਕੰਮ ਕਰਵਾਉਣ ਨਹੀਂ ਆਉਂਦੇ, ਸਰਕਾਰੀ ਫ਼ੀਸਾਂ ਭਰਦੇ ਹਾਂ। ਪਰ ਇੱਥੋਂ ਦਾ ਅਮਲਾ ਨਾਗਰਿਕਾਂ ਨਾਲ ਇਨਸਾਨਾਂ ਵਾਲਾ ਸਲੂਕ ਕਰਨ ਦੀ ਬਜਾਏ ਅਪਮਾਨਜਨਕ ਭਾਸ਼ਾ ਵਰਤਦਾ ਹੈ। ਘਟਨਾ ਤੋਂ ਬਾਅਦ ਮੌਕੇ ‘ਤੇ ਇਕੱਠੇ ਹੋਏ ਲੋਕਾਂ ਨੇ ਪ੍ਰਸ਼ਾਸਨ ਅਤੇ ਉੱਚ ਅਧਿਕਾਰੀਆਂ ਖ਼ਿਲਾਫ਼ ਜੰਮ ਕੇ ਭੜਾਸ ਕੱਢੀ। ਪੀੜਤਾਂ ਨੇ ਮੰਗ ਕੀਤੀ ਹੈ ਕਿ ਲੋਕਾਂ ਨਾਲ ਅਭੱਦਰ ਵਿਵਹਾਰ ਕਰਨ ਵਾਲੇ ਡਰਾਈਵਰ/ਮੁਲਾਜ਼ਮ ਖ਼ਿਲਾਫ਼ ਤੁਰੰਤ ਵਿਭਾਗੀ ਕਾਰਵਾਈ ਕੀਤੀ ਜਾਵੇ। ਲਾਇਸੈਂਸ ਅਤੇ ਟਰਾਈਲ ਪ੍ਰਕਿਰਿਆ ਵਿੱਚ ਹੋ ਰਹੀ ਲੇਟ-ਲਤੀਫ਼ੀ ਅਤੇ ਖੱਜਲ-ਖੁਆਰੀ ਨੂੰ ਤੁਰੰਤ ਬੰਦ ਕੀਤਾ ਜਾਵੇ। ਲੋਕਾਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ RTO ਦਫ਼ਤਰ ਫਿਰੋਜ਼ਪੁਰ ਦੇ ਸੁਧਾਰ ਲਈ ਕੋਈ ਠੋਸ ਕਦਮ ਨਾ ਚੁੱਕੇ ਗਏ, ਤਾਂ ਉਹ ਜ਼ਿਲ੍ਹਾ ਪ੍ਰਸ਼ਾਸਨ ਦੇ ਖ਼ਿਲਾਫ਼ ਵੱਡਾ ਰੋਸ ਪ੍ਰਦਰਸ਼ਨ ਕਰਨ ਲਈ ਮਜ਼ਬੂਰ ਹੋਣਗੇ।
  • Related Posts

    ਅੰਤਰਰਾਸ਼ਟਰੀ ਸ਼ਤਰੰਜ ਦਿਵਸ ਆਧਾਰਸ਼ਿਲਾ ਸਕੂਲ ਵਿੱਚ ਪ੍ਰਤਿਭਾ ਦਾ ਜਸ਼ਨ ਬਣ ਗਿਆ ਅਧਾਰਸ਼ਿਲਾ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸ਼ਤਰੰਜ ਬੋਰਡ ‘ਤੇ ਗੂੰਜਿਆ ਅੰਤਰਰਾਸ਼ਟਰੀ ਸ਼ਤਰੰਜ ਦਿਵਸ ਬੁੱਧੀ, ਸਬਰ ਅਤੇ ਰਣਨੀਤੀ ਦਾ ਇੱਕ ਸ਼ਾਨਦਾਰ ਸੰਗਮ ਬਣ ਗਿਆ

    Spread the love

    Spread the loveਪੱਟੀ ਸਦੀਕ, 21 ਜੁਲਾਈ (ਬਲਕਰਨ ਸਿੰਘ ਮਸ਼ਾਲ)- ਅੰਤਰਰਾਸ਼ਟਰੀ ਸ਼ਤਰੰਜ ਦਿਵਸ ਦੇ ਮੌਕੇ ਤੇ ਆਧਾਰਸ਼ਿਲਾ ਸਕੂਲ, ਅਬੋਹਰ ਵਿਖੇ ਇੱਕ ਸ਼ਾਨਦਾਰ ਓਪਨ ਸ਼ਤਰੰਜ ਮੁਕਾਬਲਾ ਆਯੋਜਿਤ ਕੀਤਾ ਗਿਆ। ਵਿਦਿਆਰਥੀਆਂ ਨੇ ਉਤਸ਼ਾਹ…

    ਸਿੱਖਿਆਂ, ਅਨੁਭਵ ਅਤੇ ਪ੍ਰੇਰਨਾ ਦਾ ਇੱਕ ਸ਼ਾਨਦਾਰ ਸੰਗਮ: ਸਿੱਖਿਅਕ ਦੀਪਿਕਾ ਚੋਪੜਾ ਦਾ ਇੰਪੀਰੀਅਲ ਇੰਟਰਨੈਸ਼ਨਲ ਸਕੂਲ ਵਿਖੇ ਪ੍ਰੇਰਨਾਦਾਇਕ ਦੌਰਾ

    Spread the love

    Spread the loveਪੱਟੀ ਸਦੀਕ, 21 ਜੁਲਾਈ (ਬਲਕਰਨ ਸਿੰਘ ਮਸ਼ਾਲ)- ਇੰਪੀਰੀਅਲ ਇੰਟਰਨੈਸ਼ਨਲ ਸਕੂਲ ਫ਼ਾਰ ਐਕਸੀਲੈਂਸ, ਖੂਈਆਂ ਸਰਵਰ ਨੇ ਉਤਸ਼ਾਹ ਅਤੇ ਪ੍ਰੇਰਨਾ ਦੇ ਇੱਕ ਵਿਸ਼ੇਸ਼ ਮਾਹੌਲ ਦਾ ਅਨੁਭਵ ਕੀਤਾ ਜਦੋਂ ਸ਼੍ਰੀਮਤੀ ਦੀਪਿਕਾ…

    Leave a Reply

    Your email address will not be published. Required fields are marked *