ਫਿਰੋਜ਼ਪੁਰ ਛਾਉਣੀ: ਹੋਟਲ ਦੇ ਕਮਰੇ ‘ਚ ਨੌਜਵਾਨ ਦੀ ਲਟਕਦੀ ਮਿਲੀ ਸੀ ਲਾਸ਼ ਪਰਿਵਾਰ ਵੱਲੋਂ ਹੋਟਲ ਬਾਹਰ ਹੰਗਾਮਾ ਅਤੇ ਕਤਲ ਦੇ ਦੋਸ਼।

Spread the love
ਫਿਰੋਜ਼ਪੁਰ 21 ਜੁਲਾਈ (ਅਸ਼ੋਕ ਭਾਰਦਵਾਜ)=ਫਿਰੋਜ਼ਪੁਰ ਛਾਉਣੀ ਸਥਿਤ ‘ਮਦਾਨ ਹੋਟਲ’ ਦੇ ਇੱਕ ਕਮਰੇ ਵਿੱਚੋਂ 23 ਸਾਲਾ ਨੌਜਵਾਨ ਦੀ ਪੱਖੇ ਨਾਲ ਲਟਕਦੀ ਹੋਈ ਲਾਸ਼ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ। ਮ੍ਰਿਤਕ ਦੀ ਪਛਾਣ ਕੁਲਵੰਤ ਸਿੰਘ ਵਜੋਂ ਹੋਈ ਹੈ, ਜੋ ਕਿ ਪਿੰਡ ਚੱਲਾ ਲੱਖੇ ਕੇ ਹਿੱਠਾੜ ਦਾ ਰਹਿਣ ਵਾਲਾ ਸੀ। ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ ਦੋ ਛੋਟੇ ਬੱਚੇ (3 ਸਾਲਾ ਪੁੱਤਰ ਅਤੇ 5 ਸਾਲਾ ਧੀ) ਛੱਡ ਗਿਆ ਹੈ। ਇਸ ਘਟਨਾ ਤੋਂ ਬਾਅਦ ਗੁੱਸੇ ਵਿੱਚ ਆਏ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਨੇ ਹੋਟਲ ਦੇ ਬਾਹਰ ਭਾਰੀ ਹੰਗਾਮਾ ਕੀਤਾ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਤੇ ਇਨਸਾਫ਼ ਦੀ ਮੰਗ ਕੀਤੀ। ਮ੍ਰਿਤਕ ਦੀ ਪਤਨੀ ਲਵਪ੍ਰੀਤ ਕੌਰ ਨੇ ਹੋਟਲ ਪ੍ਰਬੰਧਕਾਂ ਅਤੇ ਇੱਕ ਮੁਟਿਆਰ ‘ਤੇ ਗੰਭੀਰ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਉਸ ਦੇ ਪਤੀ ਦਾ ਕਤਲ ਕੀਤਾ ਗਿਆ ਹੈ। ਪਤਨੀ ਮੁਤਾਬਕ, ਉਸ ਦਾ ਪਤੀ ਘਰੋਂ ਠੀਕ-ਠਾਕ ਹੱਸਦਾ-ਖੇਡਦਾ ਨਿਕਲਿਆ ਸੀ ਅਤੇ ਵਾਲ ਕੱਟਣ (ਕਟਿੰਗ) ਦਾ ਕੰਮ ਕਰਦਾ ਸੀ। ਉਨ੍ਹਾਂ ਦਾ ਦੋਸ਼ ਹੈ ਕਿ ਇੱਕ ਕੁੜੀ ਨੇ ਉਸ ਨੂੰ ਝਾਂਸੇ ਵਿੱਚ ਲਿਆ ਕੇ ਹੋਟਲ ਬੁਲਾਇਆ ਸੀ, ਜਿੱਥੇ ਕੁਝ ਹੋਰ ਸਥਾਨਕ ਮੁੰਡਿਆਂ ਨਾਲ ਮਿਲ ਕੇ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ।ਪਰਿਵਾਰ ਨੇ ਹੋਟਲ ਦੀ ਸੁਰੱਖਿਆ ਅਤੇ ਸੀਸੀਟੀਵੀ (CCTV) ਕੈਮਰਿਆਂ ‘ਤੇ ਵੀ ਸਵਾਲ ਚੁੱਕੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਹੋਟਲ ਵਾਲੇ ਕੈਮਰੇ ਖਰਾਬ ਹੋਣ ਦਾ ਬਹਾਨਾ ਬਣਾ ਰਹੇ ਹਨ। ਪਤਨੀ ਨੇ ਚੇਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਨੂੰ ਇਨਸਾਫ਼ ਨਾ ਮਿਲਿਆ ਤਾਂ ਉਹ ਹਾਈ ਕੋਰਟ ਤੱਕ ਪਹੁੰਚ ਕਰਨਗੇ।ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀ (ਸੁਖਬੀਰ ਸਿੰਘ ਸੰਧੂ) ਨੇ ਦੱਸਿਆ ਕਿ ਹੋਟਲ ਦੇ ਕਮਰੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਨੁਸਾਰ ਹੋਟਲ ਦੇ ਰਜਿਸਟਰ ਵਿੱਚ ਐਂਟਰੀ ਮੌਜੂਦ ਹੈ ਅਤੇ ਲੜਕੀ ਦਾ ਆਧਾਰ ਕਾਰਡ ਵੀ ਲਿਆ ਗਿਆ ਸੀ। ਹੋਟਲ ਦਾ DVR ਕਬਜ਼ੇ ਵਿੱਚ ਲੈ ਕੇ ਜਾਂਚ ਲਈ ਭੇਜਿਆ ਜਾ ਰਿਹਾ ਹੈ।  ਪੁਲਿਸ ਨੇ ਪਰਿਵਾਰ ਨੂੰ ਵਿਸ਼ਵਾਸ ਦਿਵਾਇਆ ਹੈ ਕਿ ਮਾਮਲੇ ਦੀ 24 ਘੰਟੇ ਗਹਿਰਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਜੋ ਵੀ ਦੋਸ਼ੀ ਪਾਇਆ ਗਿਆ, ਉਸ ਖ਼ਿਲਾਫ਼ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ।
  • Related Posts

    ਬਿਜਲੀ ਦਫਤਰ ਭਾਦਸੋਂ ਵਿਖੇ ਬਿਜਲੀ ਕਾਮਿਆਂ ਵੱਲੋਂ ਮੰਗਾਂ ਦੇ ਹੱਕ ਵਿੱਚ ਦਿੱਤਾ ਰੋਸ ਧਰਨਾ ।

    Spread the love

    Spread the love ਭਾਦਸੋਂ,22 ਜੁਲਾਈ (ਜਗਜੀਤ ਸਿੰਘ ਕੈਂਥ) :- ਜੁਆਇੰਟ ਫੋਰਮ ਅਤੇ ਏਕਤਾ ਮੰਚ ਦੇ ਸੱਦੇ ਤੇ ਅੱਜ ਸਬ ਡਵੀਜ਼ਨ ਭਾਦਸੋਂ ਦੇ ਮੁਲਾਜ਼ਮ,ਸਬ ਡਵੀਜ਼ਨ ਸਮਸਪੁਰ ਸਬ ਡਵੀਜ਼ਨ ਅਮਲੋਹ, ਸਬ ਡਵੀਜ਼ਨ…

    ਬਰਸਾਤ ਦਾ ਮੌਸਮ ਸਿਰ ਪਰ ਚੌਏ ਚ ਫਸੀ ਜੰਗਲੀ ਬੂਟੀ ਦੀ ਨਹੀ ਹੋਈ ਸਫਾਈ -ਧਰਮਸੋਤ

    Spread the love

    Spread the love ਭਾਦਸੋਂ, 22 ਜੁਲਾਈ ( ਜਗਜੀਤ ਸਿੰਘ ਕੈਂਥ ) ਕਾਂਗਰਸ ਪਾਰਟੀ ਦੇ ਕਾਰਜਕਾਲ ਦੌਰਾਨ ਮੰਤਰੀ ਰਹੇ ਸਾਧੂ ਸਿੰਘ ਧਰਮਸੋਤ ਨੇ ਬੀਤੇ ਦਿਨੀ ਭਾਦਸੋਂ ਸਰਹੰਦ ਚੋਅ ਵਿਖੇ ਦੌਰਾ ਕੀਤਾ ਅਤੇ…

    Leave a Reply

    Your email address will not be published. Required fields are marked *