ਫੂਡ ਸੇਫਟੀ ਵਿਭਾਗ ਦੀ ਸ਼ਲਾਘਾਯੋਗ ਰੇਡ: ਸੈਂਟਰਲ ਜੇਲ੍ਹ, ਲਛਮਣ ਹਲਵਾਈ, ਰਾਮੂ ਹਲਵਾਈ ਤੇ ਹੋਰ ਫੂਡ ਅਦਾਰਿਆਂ ਦੀ ਅਚਾਨਕ ਚੈਕਿੰਗ।

Spread the love
ਫਿਰੋਜ਼ਪੁਰ, 26 ਸਤੰਬਰ (ਅਸ਼ੋਕ ਭਾਰਦਵਾਜ)ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਫੂਡ ਸੇਫਟੀ ਵਿਭਾਗ ਵੱਲੋਂ ਫਿਰੋਜ਼ਪੁਰ ਸ਼ਹਿਰ, ਛਾਉਣੀ ਅਤੇ ਸੈਂਟਰਲ ਜੇਲ੍ਹ ਵਿੱਚ ਅਚਨਚੇਤ ਚੈਕਿੰਗ ਮੁਹਿੰਮ ਚਲਾਈ ਗਈ। ਆਮ ਲੋਕਾਂ ਅਤੇ ਕੈਦੀਆਂ ਨੂੰ ਸਾਫ਼-ਸੁਥਰਾ, ਮਿਆਰੀ ਅਤੇ ਸੁਰੱਖਿਅਤ ਭੋਜਨ ਮੁਹੱਈਆ ਕਰਵਾਉਣ ਦੀ ਦਿਸ਼ਾ ਵਿੱਚ ਵਿਭਾਗ ਦਾ ਇਹ ਇੱਕ ਬਹੁਤ ਹੀ ਸ਼ਲਾਘਾਯੋਗ ਅਤੇ ਸਮੇਂ ਸਿਰ ਚੁੱਕਿਆ ਗਿਆ ਕਦਮ ਹੈ। ਵਿਭਾਗ ਦੀ ਟੀਮ ਨੇ ਜੇਲ੍ਹ ਦੀ ਮੈਸ ਅਤੇ ਰਸੋਈ ਦੀ ਬਾਰੀਕੀ ਨਾਲ ਜਾਂਚ ਕੀਤੀ। ਟੀਮ ਨੇ ਖੁਦ ਭੋਜਨ ਖਾ ਕੇ ਇਸ ਦੀ ਗੁਣਵੱਤਾ, ਸਵਾਦ ਅਤੇ ਤਾਜ਼ਗੀ ਦਾ ਜਾਇਜ਼ਾ ਲਿਆ, ਜੋ ਕਿ ਕੈਦੀਆਂ ਦੀ ਸਿਹਤ ਪ੍ਰਤੀ ਵਿਭਾਗ ਦੀ ਗੰਭੀਰਤਾ ਨੂੰ ਦਰਸਾਉਂਦਾ ਹੈ। ਇਸ ਤੋ ਇਲਾਵਾ ਟੀਮ ਵੱਲੋਂ ਫਿਰੋਜ਼ਪੁਰ ਸਿਟੀ ਦੇ ਲਛਮਣ ਹਲਵਾਈ, ਛਾਉਣੀ ਦੇ ਰਾਮੂ ਹਲਵਾਈ (ਪੂਰੀਆਂ ਵਾਲੇ), ਮਨੋਹਰ ਬੇਕਰੀ ਅਤੇ ਨੂਡਲਜ਼ ਬਣਾਉਣ ਵਾਲੀ ਫੈਕਟਰੀ ਸਮੇਤ ਵੱਖ-ਵੱਖ ਫੂਡ ਯੂਨਿਟਾਂ ਦੀ ਜਾਂਚ ਕੀਤੀ ਗਈ। ਜਿੱਥੇ ਵੀ ਸਫ਼ਾਈ ਪ੍ਰਬੰਧਾਂ ਵਿੱਚ ਕਮੀਆਂ ਪਾਈਆਂ ਗਈਆਂ, ਉੱਥੇ ਪ੍ਰਬੰਧਕਾਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਕਿ ਉਹ ਕਰਮਚਾਰੀਆਂ ਦੀ ਨਿੱਜੀ ਸਫ਼ਾਈ, ਸਾਫ਼ ਐਪਰਨ, ਫੂਡ-ਗ੍ਰੇਡ ਪੈਕਿੰਗ ਅਤੇ ਤੇਲ ਦੀ ਸਹੀ ਵਰਤੋਂ ਨੂੰ ਯਕੀਨੀ ਬਣਾਉਣ। ਫੂਡ ਸੇਫਟੀ ਵਿਭਾਗ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਖਪਤਕਾਰਾਂ ਦੀ ਸਿਹਤ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਭਵਿੱਖ ਵਿੱਚ ਵੀ ਅਜਿਹੀਆਂ ਚੈਕਿੰਗਾਂ ਜਾਰੀ ਰਹਿਣਗੀਆਂ। ਆਮ ਲੋਕਾਂ ਦੀ ਸਿਹਤ ਸੁਰੱਖਿਆ ਨੂੰ ਤਰਜੀਹ ਦਿੰਦਿਆਂ ਫੂਡ ਸੇਫਟੀ ਵਿਭਾਗ ਦੀ ਇਸ ਤਰ੍ਹਾਂ ਦੀ ਸਖ਼ਤ ਅਤੇ ਨਿਯਮਤ ਕਾਰਵਾਈ ਬਹੁਤ ਹੀ ਪ੍ਰਸ਼ੰਸਾਯੋਗ ਹੈ, ਜਿਸ ਨਾਲ ਬਾਜ਼ਾਰ ਵਿੱਚ ਵਿਕਣ ਵਾਲੇ ਖਾਣ-ਪੀਣ ਦੇ ਸਮਾਨ ਦੀ ਗੁਣਵੱਤਾ ਵਿੱਚ ਵੱਡਾ ਸੁਧਾਰ ਹੋਵੇਗਾ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *